Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ : ਕੈਬਿਨੇਟ ਮੰਤਰੀ ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਆਯੋਜਿਤ ਸਲਾਨਾ ਖੇਡ ਸਮਾਗਮ ਵਿੱਚ ਸ਼ਿਰਕਤ ਕੀਤੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਰੂਪਨਗਰ , 02 Feb 2023

Last updated on: Feb 02, 2023, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਕਰਵਾਏ ਜਾਂਦੇ ਸਲਾਨਾ ਖੇਡ ਸਮਾਗਮ ਵਿੱਚ ਅੱਜ ਸ਼ਿਰਕਤ ਕੀਤੀ ਗਈ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਨ੍ਹਾਂ ਵੱਲੋਂ ਇਹ ਖੇਡਾਂ ਹਰ ਸਾਲ ਕਰਵਾ ਕੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ ਜਿਸ ਨਾਲ ਸੂਬੇ ਦੇ ਖਿਡਾਰੀਆਂ ਨੂੰ ਵਧੀਆ ਖੇਡ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਵੀ ਮਿਲਦਾ ਹੈ।

ਉਨ੍ਹਾਂ ਕਿਹਾ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨੂੰ ਹਰ ਪੱਧਰ ਉੱਤੇ ਉਤਸ਼ਾਹਿਤ ਕਰੀਏ ਜਿਸ ਵਿਚ ਪੰਜਾਬ ਸਰਕਾਰ ਨਾਲ ਮਿਲਕੇ ਸਮਾਜਿਕ ਜਥੇਬੰਦੀਆਂ ਅਹਿਮ ਰੋਲ ਨਿਭਾ ਸਕਦੀਆਂ ਹਨ।  ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਸਮਾਜਿਕ ਖ਼ੇਤਰ ਵਿੱਚ ਪਾਏ ਜਾਂਦੇ ਯੋਗਦਾਨ ਅਤੇ ਖੇਡਾਂ ਵਿਚ ਖਿਡਾਰੀਆਂ ਦਾ ਮਾਣ ਸਤਿਕਾਰ ਕਰਨ ਦੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਪੰਜਾਬ ਦੀ ਜਵਾਨੀ ਪੂਰੇ ਵਿਸ਼ਵ ਵਿਚ ਸਿਰਮੌਰ ਸੀ ਜਿਸ ਨੂੰ ਜੈ ਜਵਾਨ ਜੈ ਕਿਸਾਨ ਦੇ ਨਾਰੇ ਨਾਲ ਜਾਣਿਆ ਜਾਂਦਾ ਸੀ। ਰੰਗਲੇ ਪੰਜਾਬ ਨੂੰ ਮੁੜ੍ਹ ਖੁਸ਼ਹਾਲ ਕਰਨ ਲਈ  ਪੇਂਡੂ ਖੇਡਾਂ ਕੱਬਡੀ, ਹਾਕੀ ਅਤੇ ਰੱਸਾ ਕੱਸੀ ਵਿਸ਼ੇਸ਼ ਤੌਰ ਉੱਤੇ ਸਹਾਈ ਹੋ ਸਕਦੀਆਂ ਹਨ ਜਿਸ ਲਈ ਪੰਜਾਬ ਸਰਕਾਰ ਪੁਰਜੋਰ ਯਤਨ ਕਰ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੂੰ ਪਹਿਲੀ ਵਾਰ ਰੂਪਨਗਰ ਜ਼ਿਲ੍ਹੇ ਵਿੱਚ ਆਉਣ ਤੇ ਰੂਪਨਗਰ ਪੁਲੀਸ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।ਇਸ ਖੇਡ ਸਮਾਗਮ ਵਿਚ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾਕਟਰ ਚਰਨਜੀਤ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ ਪੀ ਰਾਜਪਾਲ ਹੁੰਦਲ, ਐਸ ਡੀ ਐੱਮ ਹਰਬੰਸ ਸਿੰਘ, ਪ੍ਰਿੰਸੀਪਲ ਸਰਕਾਰੀ ਕਾਲਜ ਰੂਪਨਗਰ ਪ੍ਰੋ. ਜਤਿੰਦਰ ਗਿੱਲ ਅਤੇ ਸੀਨੀਅਰ ਕਿਸਾਨ ਆਗੂ ਵੀ ਹਾਜਰ ਸਨ। 

ਇਹ ਸਲਾਨਾ ਖੇਡ ਸਮਾਰੋਹ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਦੇ ਪ੍ਰਧਾਨ ਸ. ਦਵਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਸਮੁੱਚੇ ਕਲੱਬ ਮੈਂਬਰ ਸ.ਜੈ ਸਿੰਘ ਚੱਕਲ, ਸ.ਬਲਦੇਵ ਸਿੰਘ ਚੱਕਲ, ਸ.ਮੇਜਰ ਸਿੰਘ ਮਾਹਲ, ਸ.ਗੁਰਦੀਪ ਸਿੰਘ ਦੀਪੂ ਮਾਹਲ, ਸ.ਬਲਵਿੰਦਰ ਸਿੰਘ ਸਰਪੰਚ ਚੱਕਲਾਂ, ਸ.ਬਿੱਟੂ ਬਾਜਵਾ ਸਰਪੰਚ ਰੋਡਮਾਜਰਾ, ਸ.ਸਤਵਿੰਦਰ ਸਿੰਘ ਚੈੜੀਆ, ਸ.ਸੁਖਵਿੰਦਰ ਸਿੰਘ ਗਿੱਲ, ਸ.ਨਰਿੰਦਰ ਸਿੰਘ ਮਾਵੀ, ਸ. ਸੁਰਿੰਦਰ ਸਿੰਘ ਲੋਹਾਰੀ,  ਸ.ਮੋਹਰ ਸਿੰਘ ਖਾਬੜਾ, ਸ.ਕੁਲਵੰਤ ਤਿਰਪੜੀ, ਸ.ਜਗਤਾਰ ਸਿੰਘ ਚਰਮੜੀ, ਨੰਬਰਦਾਰ ਰੋਡਮਾਜਰਾ ਸ.ਉਮਰਾਓ ਸਿੰਘ ਵੱਲੋਂ ਕਰਵਾਏ ਜਾਂਦੇ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD