Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ

 

ਪਟਰੌਲ ਪੰਪ ਦੇ ਮੈਨੇਜਰ ਨਾਲ ਲੁੱਟ ਖੋਹ ਕਰਨ ਦੇ ਦੋਸ਼ ਅਧੀਨ ਦੋ ਵਿਅਕਤੀ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 02 Feb 2023

ਥਾਣਾ ਸਦਰ ਰੂਪਨਗਰ ਪੁਲੀਸ ਵੱਲੋਂ ਲੋਹਗੜ੍ਹ ਫਿੱਡੇ ਵਿਖੇ ਸਥਿਤ ਭਾਰਤ ਪਟਰੌਲੀਅਮ ਕਾਰਪੋਰੇਸ਼ਨ ਲਿਮ. ਅਤੇ ਮੋਹਨ ਟਰਾਂਸਪੋਰਟ ਕੰਪਨੀ ਦੇ ਮੈਨੇਜਰ ਅਤੁਲ ਕੁਮਾਰ ਅਤੇ ਉਨ੍ਹਾਂ ਦੇ ਡਰਾਇਵਰ ਅਤੇ ਹੋਰ ਸਟਾਫ ਮੈਂਬਰਾਂ ਨਾਲ ਕੁੱਟਮਾਰ ਕਰਕੇ ਲੁੱਟਖੋਹ ਕਰਨ ਸਬੰਧੀ 18 ਮਈ 2022 ਨੂੰ ਦਰਜ ਹੋਏ ਕੇਸ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਰੂਪਨਗਰ ਦੇ ਐਸ.ਐਚ.ਓ. ਰੋਹਿਤ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਤੁੱਲ ਕੁਮਾਰ ਦੇ ਬਿਆਨਾਂ ਦੇ ਆਧਾਰ ਤੇ ਗੁਰਮੀਤ ਸਿੰਘ ਉਰਫ ਮੀਤ ਵਾਸੀ ਦਬੁਰਜੀ ਅਤੇ ਪਰਮਜੀਤ ਸਿੰਘ ਉਰਫ ਪੰਮੂ ਵਾਸੀ ਲੋਹਗੜ੍ਹ ਫਿੱਡੇ ਅਤੇ ਹੋਰਨਾਂ ਵਿਅਕਤੀਆਂ ਦੇ ਖਿਲਾਫ ਅਧੀਨ ਧਾਰਾ 323, 379 ਬੀ, 385, 148, 149, 120 ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਰਜਿਸਟਰ ਹੋਇਆ ਸੀ ਕਿ ਪਰਮਜੀਤ ਸਿੰਘ ਉਕਤ ਅਤੇ ਗੁਰਮੀਤ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਅੰਬੂਜਾ ਸੀਮਿੰਟ ਫੈਕਟਰੀ ਦੇ ਬਾਹਰ ਮੋਹਨ ਟਰਾਂਸਪੋਰਟ ਕੰਪਨੀ ਲੋਹਗੜ੍ਹ ਫਿੱਡੇ ਅਤੇ ਬੀ.ਪੀ.ਸੀ.ਐਲ. ਪਟਰੌਲ ਪੰਪ ਲੋਹਗੜ੍ਹ ਫਿੱਡੇ ਦੇ ਮੈਨੇਜਰ ਅਤੁੱਲ ਕੁਮਾਰ ਜੋ ਉਸ ਸਮੇਂ ਬੈਠਾ ਨਕਦੀ ਗਿਣ ਰਿਹਾ ਸੀ, ਪਾਸ ਉਸ ਦੇ ਡਰਾਇਵਰ ਨੂੰ ਲੈ ਕੇ ਆਏ ਅਤੇ ਉੱਥੇ ਗੁੰਡਾ ਗਰਦੀ ਕਰਦੇ ਹੋਏ ਅਤੁੱਲ ਕੁਮਾਰ ਅਤੇ ਉਸ ਦੇ ਸਟਾਫ ਮੈਂਬਰਾਂ ਤੇ ਹਮਲਾ ਕਰਕੇ ਅਤੁੱਲ ਕੁਮਾਰ ਦੇ ਹੱਥ ਤੇ ਲੱਗੀ ਐਪਲ ਕੰਪਨੀ ਦੀ ਘੜੀ, ਗਲ ਵਿੱਚ ਪਾਈ ਸੋਨੇ ਦੀ ਚੈਨ, 1 ਲੱਖ 45 ਹਜ਼ਾਰ ਰੁਪਏ ਦੀ ਨਕਦ ਰਕਮ ਅਤੇ ਇੱਕ ਟਰੱਕ ਨੰਬਰੀ ਐਚ.ਪੀ.19 ਬੀ-1679 ਡਰਾ ਧਮਕਾ ਕੇ ਖੋਹ ਕੇ ਲੈ ਗਏ ਅਤੇ ਕੁੱਟਮਾਰ ਵੀ ਕੀਤੀ ਸੀ। 

ਉਨ੍ਹਾਂ ਦੱਸਿਆ ਕਿ ਮੁਕੱਦਮਾ ਹਜਾ ਵਿੱਚ 1 ਫਰਵਰੀ ਨੂੰ 2 ਮੁਲਜ਼ਮਾਂ ਗੁਰਮੀਤ ਸਿੰਘ ਉਰਫ ਮੀਤ ਵਾਸੀ ਦਬੁਰਜੀ ਅਤੇ ਪਰਮਜੀਤ ਸਿੰਘ ਉਰਫ ਪੰਮੂ ਵਾਸੀ ਲੋਹਗੜ੍ਹ ਫਿੱਡੇ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੀ ਵਾਰਦਾਤ ਘਟਨਾ ਸਥਾਨ ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੈ। ਜਿਸ ਸਬੰਧੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਪੂਰੀ ਹੋਣ ਉਪਰੰਤ ਬਣਦੀ ਕਾਰਵਾਈ ਅੱਗੇ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD