Thursday, 09 May 2024

 

 

ਖ਼ਾਸ ਖਬਰਾਂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ

 

ਸੀ.ਜੀ. ਸੀ ਝੰਜੇੜੀ ਕੈਂਪਸ ਵਿਚ ਅੰਤਰਰਾਸ਼ਟਰੀ ਡਿਪਲੋਮੈਟ ਮੀਟ- 2023 ਦਾ ਆਯੋਜਨ, ਗਿਆਰਾਂ ਦੇਸ਼ਾਂ ਦੇ ਡਿਪਲੋਮੈਟਾਂ ਨੇ ਕੀਤੀ ਸ਼ਿਰਕਤ

ਕੌਮਾਂਤਰੀ ਪੱਧਰ ਤੇ ਸਿੱਖਿਆਂ ਦੇ ਖੇਤਰ ਵਿਚ ਆ ਰਹੇ ਬਦਲਾਵਾਂ ਤੇ ਕੀਤੀ ਗਈ ਚਰਚਾ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਮੋਹਾਲੀ , 03 Feb 2023

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਚ ਅੰਤਰਰਾਸ਼ਟਰੀ ਡਿਪਲੋਮੈਟ ਮੀਟ- 2023 ਦਾ ਆਯੋਜਨ ਕੀਤਾ ਗਿਆ। ਇਸ ਈਵੈਂਟ ਵਿਚ ਜ਼ਿੰਬਾਬਵੇ,ਕੀਨੀਆ, ਸੁਡਾਨ, ਨਾਮੀਬੀਆ, ਜ਼ੈਂਬੀਆ, ਅਫ਼ਗ਼ਾਨਿਸਤਾਨ, ਰੋਆਨ, ਆਈਵਰੀਕੋਸਟ ਸਮੇਤ ਕੁੱਲ ਗਿਆਰਾਂ ਦੇਸ਼ਾਂ ਦੇ ਡਿਪਲੋਮੈਟ ਨੇ ਸ਼ਿਰਕਤ ਸੀ। ਇਸ ਮੀਟ ਦਾ ਮੁੱਖ ਉਦੇਸ਼ ਕੌਮਾਂਤਰੀ ਪੱਧਰ ਤੇ ਸਿੱਖਿਆਂ ਦੇ ਪੱਧਰ ਵਿਚ ਆ ਰਹੇ ਬਦਲਾਵਾਂ ਤੇ ਚਰਚਾ ਕਰਨਾ ਸੀ। ਇਸ ਦੇ ਨਾਲ ਹੀ ਇਹ ਵੀ ਚਰਚਾ ਦਾ ਪ੍ਰਮੁੱਖ ਵਿਸ਼ਾ ਰਿਹਾ ਕਿ ਝੰਜੇੜੀ ਕੈਂਪਸ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਜਦ ਕਿ ਵਿਦੇਸ਼ੀ ਵਿਦਿਆਰਥੀਆਂ ਨੂੰ ਭਾਰਤ ਵਿਚ ਆਉਣ ਵਾਲੀਆਂ ਤਕਲੀਫ਼ਾਂ ਤੇ ਵੀ ਚਰਚਾ ਕੀਤੀ ਗਈ। ਵਿਦਿਆਰਥੀ ਜ਼ਿਕਰੇਖਾਸ ਹੈ ਕਿ ਝੰਜੇੜੀ ਕੈਂਪਸ ਵਿਚ ਏਸ਼ੀਆ, ਅਫ਼ਰੀਕਾ ਅਤੇ ਯੂਰਪ ਦੇ ਕਈ ਵਿਦਿਆਰਥੀ ਸਿੱਖਿਆਂ ਹਾਸਿਲ ਕਰ ਰਹੇ ਹਨ। ਇਸ ਦੌਰਾਨ ਦੂਜੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਵੱਡੇ ਪੱਧਰ ਤੇ ਇਸ ਮੀਟ ਵਿਚ ਹਿੱਸਾ ਲਿਆ। ਜਿਸ ਨਾਲ ਝੰਜੇੜੀ ਕੈਂਪਸ ਕਿਸੇ ਵਿਦੇਸ਼ੀ ਕੈਂਪਸ ਵਾਂਗ ਨਜ਼ਰ ਆ ਰਿਹਾ ਸੀ। ਡਿਪਲੋਮੈਟਸ ਦੇ ਕੈਂਪਸ ਪਹੁੰਚਣ ਤੇ ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿੱਧਵਾ ਮੁੱਖ ਮਹਿਮਾਨ ਸਨ। ਜਦ ਕਿ ਸੁਮਨਦੀਪ ਸਿੰਘ ਵਾਲੀਆ, ਐਡੀਸ਼ਨਲ ਐਡਵੋਕੇਟ ਜਰਨਲ  ਖ਼ਾਸ ਮਹਿਮਾਨ ਸਨ।

ਇਸ ਦੌਰਾਨ ਬੋਹਲੋਕੀ ਤਲਹਾਕੂ ਮਰੋਜੇਲੇ ਹਾਈ ਕਮਿਸ਼ਨਰ ਲੈਸੋਥੋ , ਮਹਿਮੂਦ ਏ.ਐਮ, ਮਹੁੰਮਡਦ ਏ ਐਮ ਏ ਐਮ ਅਗਲੋਵਾਵੀ ਲੀਬੀਆ ਦੇ ਸੈਕਟਰੀ, ਪੀਟਰ ਹੋਬਵਾਨੀ ਡਿਪਟੀ ਅੰਬੈਸਡਰ ਜ਼ਿੰਬਾਬਵੇ, ਸਿਧਾਰਥ ਰਾਜਹੰਸ ਡਿਪਲੋਮੈਟ ਅਤੇ ਸੰਯੁਕਤ ਰਾਸ਼ਟਰ ਨੀਤੀ ਨਿਰਮਾਤਾ, ਐਸਥਰ ਕਰੇਮਾ ਮਟੁਆ  ਕੀਨੀਆ ਅੰਬੈਸੀ, ਪਾਲ ਮਲੇਸ਼ ਬੈਂਜਾਮਿਨ ਐਜੂਕੇਸ਼ਨ ਅਤੇ ਕਲਚਰਲ ਅਟੈਚ ਦੱਖਣੀ ਸੂਡਾਨ ਅੰਬੈਸੀ, ਥਾਮਸ ਕੇਨੇਥ ਡਿਪਟੀ ਅੰਬੈਸਡਰ, ਦੱਖਣੀ  ਸੂਡਾਨ ਅੰਬੈਸੀ, ਡਬਲਯੂ ਦੂਤਾਵਾਸ, ਡਬਲਯੂ. ਓਕੌ ਅੰਬੈਸੀ ਆਈਵਰੀ ਕੋਸਟ, ਸਹਿਰ ਸੇਦਕੁੱਲਾਅਫਗਾਨਿਸਤਾਨ ਦੂਤਾਵਾਸ, ਹੋਲਾ ਇੰਡੀਆ ਆਰਗੇਨਾਈਜੇਸ਼ਨ ਦੇ ਪ੍ਰਧਾਨ ਜੇਵੀਅਰ ਸੈਨਸੀਰਾ  ਨੇ ਆਪਣੇ ਆਪਣੇ ਦੇਸ਼ਾਂ ਦੇ ਵਿਦਿਆਰਥੀਆਂ ਦੀ ਸਿੱਖਿਆਂ ਸਬੰਧੀ ਜ਼ਰੂਰਤਾਂ ਅਤੇ ਲੋੜੀਦੇ ਬਦਲਾਵਾਂ ਤੇ ਚਾਨਣਾ ਪਾਇਆ। ਇਸ ਵਿਚਾਰ-ਵਟਾਂਦਰੇ ਵਿਚ ਭਾਰਤ ਵਿਚ ਪੜ੍ਹ ਰਹੇ ਅਫ਼ਰੀਕੀ ਵਿਦਿਆਰਥੀਆਂ ਨੂੰ ਭਾਸ਼ਾ ਦੀ ਰੁਕਾਵਟ, ਖਾਣ ਪੀਣ, ਵਾਤਾਵਰਨ ਵਿਚ ਬਦਲਾਵਾਂ, ਬਿਗਾਨੇ ਦੇਸ਼ ਵਿਚ ਸਮਾਜਿਕ ਸੁਰੱਖਿਆ, ਨਵੇਂ ਲੋਕਾਂ ਵਿਚ ਆਪਣੇ ਆਪ ਨੂੰ ਐਡਜਸਟ ਕਰਨਾ ਅਤੇ ਸਭਿਆਚਾਰਕ ਬਦਲਾਵਾਂ ਜਿਹੇ ਮੁੱਦੇ ਮੁੱਖ ਰਹੇ।

ਅਫ਼ਰੀਕੀ ਡਿਪਲੋਮੈਟ ਦਾ ਕਹਿਣਾ ਸੀ ਕਿ ਕੌਮਾਂਤਰੀ ਵਿਦਿਆਰਥੀਆਂ ਦੇ ਸਭਿਆਚਾਰ, ਮੌਸਮ ਤੇ ਭਾਸ਼ਾ ਵੱਖ ਹੋਣ ਕਰਕੇ ਉਨ੍ਹਾਂ ਨੂੰ ਨਵੇਂ ਲੋਕਾਂ ਅਤੇ ਨਵੀ ਥਾਂ ਤੇ ਢਾਲਣ ਵਿਚ ਬਹੁਤ ਮੁਸ਼ਕਿਲ ਆਉਂਦੀ ਹੈ। ਇਸ ਦੇ ਨਾਲ ਹੀ ਅਫ਼ਰੀਕਣ ਦੇਸ਼ਾਂ ਦੇ ਵਿਦਿਆਰਥੀ ਗਰੀਬ ਹੁੰਦੇ ਹਨ ਇਸ ਲਈ ਭਾਰਤੀ ਸਿੱਖਿਆਂ ਦੇ ਸਿਸਟਮ ਥੋੜੇ ਸਸਤੇ ਹੋਣੇ ਚਾਹੀਦੇ ਹਨ ਤਾਂ ਕਿ ਭਾਰਤ ਵਿਚ ਵੱਧ ਤੋਂ ਵੱਧ  ਅਫ਼ਰੀਕੀ ਵਿਦਿਆਰਥੀ ਸਿੱਖਿਆ ਹਾਸਿਲ ਕਰਨ ਆਉਣ। ਨਾਰਵੇ ਦੇ ਬੁਲਾਰੇ ਨੇ ਦੱਸਿਆਂ ਕਿ ਉਨ੍ਹਾਂ ਦੇ ਦੇਸ਼ ਦੀਆਂ 140 ਦੇ ਕਰੀਬ ਕੰਪਨੀਆਂ ਭਾਰਤ ਵਿਚ ਕੰਮ ਕਰਦੀਆਂ ਹਨ। ਇਨ੍ਹਾਂ ਸਾਰੀਆਂ ਕੰਪਨੀਆਂ ਨੂੰ ਉਹ ਵਿਦਿਆਰਥੀ ਸਭ ਤੋਂ ਵੱਧ ਲੋੜੀਂਦੇ ਹਨ ਜਿਨ੍ਹਾਂ ਨੇ ਭਾਰਤ ਵਿਚ ਹੀ ਸਿੱਖਿਆਂ ਹਾਸਿਲ ਕੀਤੀ ਹੋਵੇ। ਇਸ ਤਰਾਂ ਨਾਰਵੇ ਦੇ ਵਿਦਿਆਰਥੀ ਭਾਰਤ ਵਿਚ ਹੀ ਸਿੱਖਿਆਂ ਹਾਸਿਲ ਕਰਕੇ ਬਿਹਤਰੀਨ ਨੌਕਰੀ ਦੇ ਮੌਕੇ ਲੱਭ ਸਕਦੇ ਹਨ। ਅਫ਼ਗ਼ਾਨਿਸਤਾਨ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਦੇ  ਦੇਸ਼ ਹੋਈ ਉਥੱਲ ਪਥੱਲ ਦੇ ਚੱਲਦਿਆਂ ਉਨ੍ਹਾਂ ਦੇ ਵਿਦਿਆਰਥੀ ਵੱਡੇ ਪੱਧਰ ਤੇ ਭਾਰਤ ਆ ਕੇ ਸਿੱਖਿਆ ਹਾਸਿਲ ਕਰਨਾ ਚਾਹੁੰਦੇ ਹਨ। ਜਦਕਿ ਪੁਰਾਣੇ ਵਿਦਿਆਰਥੀ ਵੀ ਸੁਰੱਖਿਆ ਪੱਖੋਂ ਵਾਪਸ ਨਾ ਜਾਕੇ ਇੱਥੇ ਹੀ ਹੋ ਸਿੱਖਿਆਂ ਹਾਸਿਲ ਕਰਨਾ ਚਾਹੁਦੇਂ ਹਨ।

ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਵੱਖ ਵੱਖ ਦੇਸ਼ਾਂ ਦੇ ਬੁਲਾਰਿਆਂ ਵੱਲੋਂ ਦਿਤੇ ਗਏ ਸੁਝਾਵਾਂ ਨੂੰ ਸੰਪੂਰਨ ਤੋਰ ਤੇ ਮੰਨਦੇ ਹੋਏ ਕਿਹਾ ਕਿ ਕਿਉਂਕਿ ਝੰਜੇੜੀ ਕੈਂਪਸ ਵਿਚ ਵੱਡੀ ਗਿਣਤੀ ਵਿਚ ਵਿਦੇਸ਼ੀ ਵਿਦਿਆਰਥੀ ਪੜਦੇ ਹਨ ਇਸ ਲਈ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਦੇ ਹੋਏ ਛੇਤੀ ਤੋਂ ਛੇਤੀ ਨਿਬੇੜਿਆ ਜਾਂਦਾ ਹੈ। ਇਸ ਲਈ ਕੈਂਪਸ ਵਿਚ ਇਕ ਵੱਖਰਾ ਡਿਪਾਰਟਮੈਂਟ ਵੀ ਕੰਮ ਕਰਦਾ ਹੈ। ਇਸ ਦੇ ਨਾਲ ਕਮਜ਼ੋਰ ਪਰ ਪੜਾਈ ਵਿਚ ਚੰਗੀ ਪ੍ਰਤਿਭਾ ਦੇਣ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਾਲ ਵੀ ਪੰਜ ਕਰੋੜ ਦੀ ਸਕਾਲਰਸ਼ਿਪ ਵੰਡੀ ਗਈ। ਜਿਸ ਦਾ ਫ਼ਾਇਦਾ ਭਾਰਤੀ ਅਤੇ ਵਿਦੇਸ਼ੀ ਵਿਦਿਆਰਥੀਆਂ ਨੇ ਲਿਆ।

ਮੁੱਖ ਮਹਿਮਾਨ ਸਪੀਕਰ ਕੁਲਤਾਰ ਸਿੰਘ ਸਿੰਧਵਾ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਸੀ ਜੀ ਸੀ ਝੰਜੇੜੀ ਕੈਂਪਸ ਉੱਤਰੀ ਭਾਰਤ ਦੇ ਉਨ੍ਹਾਂ ਬਿਹਤਰੀਨ ਕਾਲਜਾਂ ਵਿਚੋਂ ਇਕ ਮੰਨਿਆ ਜਾਂਦਾ ਹੈ ਜਿਹਨੂੰ ਬਿਹਤਰੀਨ ਸਿੱਖਿਆਂ ਦੇ ਨਾਲ ਨਾਲ ਵਿਦਿਆਰਥੀਆਂ ਲਈ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਨੌਕਰੀ ਦਿਵਾਉਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪੰਜਾਬ ਵਾਸੀਆਂ ਲਈ ਖ਼ੁਸ਼ਨਸੀਬੀ ਦੀ ਗੱਲ ਹੈ ਕਿ ਸੀ ਜੀ ਸੀ ਉਨ੍ਹਾਂ ਦੇ ਰਾਜ ਵਿਚ ਸਿੱਖਿਆਂ ਪ੍ਰਦਾਨ ਕਰ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ੀ ਵਿਦਿਆਰਥੀਆਂ ਦਾ ਇੰਨੇ ਵੱਡੇ ਪੱਧਰ ਤੇ ਇੱਥੇ ਸਿੱਖਿਆਂ ਹਾਸਿਲ ਕਰਨ ਆਉਣਾ ਸਾਡੇ ਸੂਬੇ ਨੂੰ ਅੰਤਰਰਾਸ਼ਟਰੀ ਮਾਣ ਮਹਿਸੂਸ ਕਰਾਉਂਦਾ ਹੈ। ਉਨ੍ਹਾਂ ਪ੍ਰੈਜ਼ੀਡੈਂਟ ਧਾਲੀਵਾਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਰਾਹਨਾ ਕੀਤੀ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਭਾਰਤੀ ਕਲਾਸਿਕ ਡਾਂਸ, ਸਮਕਾਲੀ ਡਾਂਸ ਅਤੇ ਪੰਜਾਬ ਦੀ ਸ਼ਾਨ ਭੰਗੜੇ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ। ਅਖੀਰ ਵਿਚ ਪ੍ਰੈਜ਼ੀਡੈਂਟ ਧਾਲੀਵਾਲ ਵੱਲੋਂ ਮੁੱਖ ਮਹਿਮਾਨ ਅਤੇ ਵਿਦੇਸ਼ੀ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ ਗਏ।

ਫ਼ੋਟੋ ਕੈਪਸ਼ਨ- ਸੀ ਜੀ ਸੀ ਝੰਜੇੜੀ ਕੈਂਪਸ ਵਿਚ ਹੋਏ ਅੰਤਰਰਾਸ਼ਟਰੀ ਡਿਪਲੋਮੈਟ ਮੀਟ-2023 ਦੌਰਾਨ ਵੱਖ ਵੱਖ ਦੇਸ਼ਾਂ ਦੇ ਡਿਪਲੋਮੈਟ ਹਿੱਸਾ ਲੈਂਦੇ ਹੋਏ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD