Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਰੂਪਨਗਰ 'ਚ ਵੱਖ-ਵੱਖ ਸਕੀਮਾਂ ਤਹਿਤ 2022-23 ਦੌਰਾਨ 258150 ਪੌਦੇ ਲਗਾਏ ਗਏ - ਡਿਪਟੀ ਕਮਿਸ਼ਨਰ

ਸ਼ਹੀਦੇ-ਆਜ਼ਮ-ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਸਕੀਮ ਅਧੀਨ ਹਰ ਇਕ ਵਿਧਾਨ ਸਭਾ ਹਲਕੇ 'ਚ 50,000 ਪੌਦੇ ਸਪਲਾਈ ਕੀਤੇ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 03 Feb 2023

Last updated on: Feb 03, 2023, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਣ ਮੰਡਲ ਰੂਪਨਗਰ ਅਧੀਨ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2022-23 ਦੌਰਾਨ ਪਨਕੈਪਾ, ਸੀ.ਏ. ਅਤੇ ਅਡੀਸ਼ਨਲ ਸੀ.ਏ. ਸਕੀਮਾ ਅਧੀਨ ਕੁੱਲ 462.52 ਹੈਕਟੇਅਰ ਰਕਬੇ ਵਿੱਚ 258150 ਪੌਦੇ ਲਾਉਣ ਦਾ ਕੰਮ ਕਰਵਾਇਆ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਅਧੀਨ ਚਾਰ ਵਣ ਰੇਂਜਾਂ ਰੂਪਨਗਰ, ਨੂਰਪੁਰਬੇਦੀ, ਸ਼੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਦਾ ਸਾਰਾ ਰਕਬਾ ਪੈਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰੀਨ ਇੰਡੀਆ ਮਿਸ਼ਨ ਸਕੀਮ ਅਧੀਨ ਕੁੱਲ 300 ਹੈਕਟੇਅਰ ਰਕਬਾ ਪਲਾਟੇਸ਼ਨ ਲਈ ਲਿਆ ਗਿਆ ਹੈ, ਜਿਸ ਵਿੱਚੋ 225 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣ ਵਾਲੇ ਕੰਪੇਨੈਂਟ ਅਧੀਨ 45000 ਪੌਦੇ ਲਗਾਏ ਗਏ ਹਨ ਅਤੇ 75 ਹੈਕਟੇਅਰ ਰਕਬਾ ਬਿਨਾਂ ਪੌਦਿਆਂ ਤੋਂ  ਕੰਪੋਨੈਟ ਅਧੀਨ ਲਿਆ ਗਿਆ ਹੈ। 

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ 3 ਵਿਧਾਨ ਸਭਾ ਹਲਕੇ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗ੍ਰੀਨ ਪੰਜਾਬ ਮਿਸ਼ਨ ਤਹਿਤ ਸ਼ਹੀਦੇ-ਆਜ਼ਮ-ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਸਕੀਮ ਅਧੀਨ ਹਰ ਇਕ ਵਿਧਾਨ ਸਭਾ ਹਲਕੇ ਵਿੱਚ 50,000 ਪੌਦੇ ਸਪਲਾਈ ਕਰਨ ਦਾ ਟੀਚਾ ਰੱਖਿਆ ਗਿਆ ਸੀ। 

ਜਿਸ ਨੂੰ ਮੁੱਖ ਰੱਖਦੇ ਹੋਏ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 1,50,000 ਪੌਦੇ ਇਸ ਸਕੀਮ ਤਹਿਤ ਸਪਲਾਈ ਕੀਤੇ ਗਏ ਹਨ। ਜਿਸ ਵਿੱਚ ਮੁੱਖ ਤੋਰ ਤੇ ਅੰਬ, ਜਾਮਣ, ਸ਼ੀਸ਼ਮ, ਨਿੰਮ, ਡੇਕ, ਤੁਣ, ਸਾਗਵਾਨ, ਸਰੀਂਹ, ਅਮਰੂਦ, ਕਿੰਨੂ ਆਦਿ ਕਿਸਮਾ ਦੇ ਪੌਦੇ ਸਪਲਾਈ ਕੀਤੇ ਗਏ ਹਨ ਅਤੇ ਵੱਖ-ਵੱਖ ਪਿੰਡਾ ਦੀਆਂ ਪੰਚਾਇਤਾ, ਸੰਸਥਾਵਾ, ਕਲੱਬ ਅਤੇ ਵਾਤਾਵਰਣ ਪ੍ਰੇਮੀਆਂ ਨਾਲ ਮਿਲ ਕੇ ਵੱਖ- ਵੱਖ ਕਿਸਮਾਂ ਦੇ ਪੌਦੇ ਲਗਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 345 ਤ੍ਰਿਵੈਣੀਆਂ ਲਗਾਈਆ ਗਈਆ ਹਨ। ਇਸ ਤੋ ਇਲਾਵਾ ਗ੍ਰੀਨ ਪੰਜਾਬ ਮਿਸ਼ਨ ਸਕੀਮ ਅਧੀਨ 10 ਹੈਕਟੇਅਰ ਇੰਸਟੀਟਿਊਸ਼ਨਲ ਲੈਂਡ ਵਿੱਚ 10000 ਪੌਦੇ ਲਗਾਏ ਗਏ ਹਨ ਅਤੇ 14 ਨਾਨਕ ਬਗੀਚੀਆਂ,ਅਤੇ 5 ਪਵਿੱਤਰ ਵਣ ਲਗਾਏ ਗਏ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ 160 ਹੈਕਟੇਅਰ ਰਕਬੇ ਵਿੱਚ ਪਲਾਟੇਸ਼ਨ ਕੀਤੀ ਗਈ ਹੈ ਅਤੇ 24000 ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਦੌਰਾਨ ਇਸ ਸਕੀਮ ਅਧੀਨ ਵੱਖ-ਵੱਖ ਨਰਸਰੀਆ ਵਿੱਚ ਕੁੱਲ 280000 ਪੌਦੇ ਤਿਆਰ ਕੀਤੇ ਜਾ ਰਹੇ ਹਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD