Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

83ਵਾਂ ਅਪੋਲੋ ਟਾਇਰਜ਼ ਰੂਰਲ ਸਪੋਰਟਸ ਫੈਸਟੀਵਲ ਕਿਲ੍ਹਾ ਰਾਏਪੁਰ ਧੁਮ-ਧੜੱਕੇ ਨਾਲ ਆਰੰਭ

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕੀਤਾ ਉਦਘਾਟਨ, ਪਹਿਲੇ ਦਿਨ ਹੋਏ ਹਾਕੀ ਮੁਕਾਬਲੇ

 Sports News, Kila Raipur, Ludhiana, Jivan Singh Sangowal, Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਕਿਲ੍ਹਾ ਰਾਏਪੁਰ (ਲੁਧਿਆਣਾ) , 03 Feb 2023

Last updated on: Feb 03, 2023, 00:00 IST

ਪੰਜਾਬ ਦੇ ਖੇਡ ਇਤਿਹਾਸ ਤੇ ਸੱਭਿਆਚਾਰ ‘ਚ ਸੁਨਹਿਰੀ ਅੱਖਰਾਂ ਵਾਂਗ ਚਮਕਦੇ ਪਿੰਡ ਕਿਲ੍ਹਾ ਰਾਏਪੁਰ ਦਾ 83ਵਾਂ ਅਪੋਲੋ ਟਾਇਰਜ਼ ਰੂਰਲ ਸਪੋਰਟਸ ਫੈਸਟੀਵਲ, ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਦੀ ਅਗਵਾਈ ‘ਚ ਪ੍ਰਵਾਸੀ ਵੀਰਾਂ, ਗ੍ਰਾਮ ਪੰਚਾਇਤ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਆਰੰਭ ਹੋ ਗਿਆ ਹੈ। 

ਸਵ. ਮਾਤਾ ਕੁਲਦੀਪ ਕੌਰ ਗਰੇਵਾਲ ਅਤੇ ਸਵ. ਕਮਲਜੀਤ ਸਿੰਘ ਗਰੇਵਾਲ (ਕਮਲ) ਨੂੰ ਸਮਰਪਿਤ ਇਸ ਖੇਡ ਦਾ ਉਦਘਾਟਨ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕੀਤਾ। ਫੈਸਟੀਵਲ ਦੀ ਮੇਜ਼ਬਾਨ ਕਿਲ੍ਹਾ ਰਾਏਪੁਰ ਸੁਸਾਇਟੀ ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਗਰੇਵਾਲ, ਸਰਪੰਚ ਗਿਆਨ ਸਿੰਘ, ਬਲਜੀਤ ਸਿੰਘ ਤੇ ਦਵਿੰਦਰ ਸਿੰਘ ਪੂਨੀਆ ਆਦਿ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। 

ਮੁੱਖ ਮਹਿਮਾਨ ਵਿਧਾਇਕ ਜੀਵਨ ਸਿੰਘ ਗਿੱਲ ਨੇ ਉਦਘਾਟਨ ਮੌਕੇ ਹਾਕੀ ਮੈਚ ਦੀ ਸ਼ੁਰੂਆਤ ਕਰਵਾਈ ਅਤੇ ਹਵਾ ‘ਚ ਗੁਬਾਰੇ ਛੱਡ ਕੇ ਖੇਡਾਂ ਦਾ ਅਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਖੇਡ ਸਰਗਰਮੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹਰ ਉਮਰ ਵਰਗ ਦੇ ਖਿਡਾਰੀਆਂ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਕਿਲ੍ਹਾ ਰਾਏਪੁਰ ਖੇਡਾਂ ਪੰਜਾਬ ਦੇ ਖੇਡ ਸੱਭਿਆਚਾਰ ਦੀਆਂ ਪ੍ਰਤੀਕ ਹਨ। ਇੰਨ੍ਹਾਂ ਖੇਡਾਂ ਨੂੰ ਹੋਰ ਅਮੀਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ। ਕਰਨਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਖੇਡਾਂ ਦੌਰਾਨ ਹਰ ਤਰ੍ਹਾਂ ਦੀਆਂ ਖੇਡ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿੰਨ੍ਹਾਂ ‘ਚ ਵਿਰਾਸਤੀ ਖੇਡਾਂ, ਉਲੰਪਿਕ ਲਹਿਰ ਨਾਲ ਜੁੜੀਆਂ ਖੇਡਾਂ ਅਤੇ ਪੰਜਾਬ ਦੀਆਂ ਮਾਰਸ਼ਲ ਖੇਡਾਂ ਸ਼ਾਮਲ ਹਨ। 

ਉਦਘਾਟਨੀ ਸਮਾਰੋਹ ਦੌਰਾਨ ਨਨਕਾਣਾ ਸਾਹਿਬ ਸਕੂਲ ਦੇ ਬੱਚਿਆਂ ਨੇ ਸਵਾਗਤੀ ਗੀਤ ਪੇਸ਼ ਕੀਤਾ ਅਤੇ ਭੰਗੜਾ ਪਾਇਆ। ਇਸ ਦੇ ਨਾਲ ਹੀ ਏਵਨ ਡਾਂਸਿੰਗ ਘੋੜੀ ਦਾ ਨਾਚ ਵੀ ਖਿੱਚ ਦਾ ਕੇਂਦਰ ਦਾ ਬਣਿਆ। ਲੋਕ ਰੰਗ ਮਲਵਈ ਗਿੱਧੇ ਦੀ ਟੀਮ ਨੇ ਪੰਜਾਬ ਦੇ ਲੋਕ ਨਾਚਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ। ਮੀਰੀ-ਪੀਰੀ ਗਤਕਾ ਅਖਾੜਾ ਚਮਿੰਡਾ (ਲੁਧਿਆਣਾ) ਵੱਲੋਂ ਗਤਕੇ ਦੇ ਜੌਹਰ ਦਿਖਾਕੇ, ਮਾਹੌਲ ਨੂੰ ਜੋਸ਼ੀਲਾ ਬਣਾ ਦਿੱਤਾ। 

ਓਮਿਨੀ ਜੈੱਲ ਦੀ ਟੀਮ ਵੱਲੋਂ ਆਮ ਜ਼ਿੰਦਗੀ ‘ਚ ਤੰਦਰੁਸਤ ਰਹਿਣ ਲਈ ਨਾਚਾਂ ਤੇ ਕਸਰਤਾਂ ਰਾਹੀਂ ਗੁਰ ਦੱਸੇ। ਅਪੋਲੋ ਟਾਈਰਜ਼ ਵੱਲੋਂ ਤਾਕਤ ਤੇ ਵਰਜਿਸ਼ਾਂ ਨਾਲ ਸਬੰਧਤ ਇਨਾਮੀ ਮੁਕਾਬਲੇ ਕਰਵਾਏ। ਅੱਜ ਹੋਏ ਪਹਿਲੇ ਹਾਕੀ ਮੈਚ ਰਾਮਪੁਰ ਹਾਕੀ ਅਕੈਡਮੀ ਨੇ ਮੇਜ਼ਬਾਨ ਕਿਲ੍ਹਾ ਰਾਏਪੁਰ ਦੀ ਟੀਮ ਨੂੰ 2-1 ਗੋਲਾਂ ਨਾਲ ਹਰਾਕੇ ਜਿੱਤ ਦਰਜ ਕੀਤੀ। 

ਇਸ ਮੌਕੇ ਜਸਵਿੰਦਰ ਸਿੰਘ ਜੱਸੀ, ਰਵੀ ਝਮਟ, ਲਾਡੀ ਸੰਗੋਵਾਲ, ਯੂਥ ਆਗੂ ਆਪ ਸੋਨੀ ਗਿੱਲ ਤੇ ਸੀਨੀਅਰ ਆਗੂ ਚਰਨਜੀਤ ਸਿੰਘ ਬੁਲਾਰਾ ਵੀ ਹਾਜ਼ਰ ਸਨ। ਮੰਚ ਸੰਚਾਲਨ ਗੁਰਵਿੰਦਰ ਸਿੰਘ ਗਰੇਵਾਲ ਤੇ ਸੱਤਪਾਲ ਖਡਿਆਲ ਨੇ ਕੀਤਾ। 

 

Tags: Sports News , Kila Raipur , Ludhiana , Jivan Singh Sangowal , Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD