Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਮੰਨਤ ਨੇ ਸ਼ਾਹੀ ਸ਼ਹਿਰ ਦਾ ਨਾਮ ਰੋਸ਼ਨ ਕੀਤਾ-ਅਜੀਤਪਾਲ ਕੋਹਲੀ

ਮਹਿਲਾ ਵਿਸ਼ਵ ਕੱਪ ‘ਚ ਹਿੱਸਾ ਲੈਣ ਵਾਲੀ ਮੰਨਤ ਦਾ ਵਿਧਾਇਕ ਵੱਲੋਂ ਸਨਮਾਨ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 03 Feb 2023

Last updated on: Feb 03, 2023, 00:00 IST

ਹਾਲ ਹੀ ‘ਚ ਹੋਏ ਅੰਡਰ-19 ਦੀ ਮਹਿਲਾ ਕ੍ਰਿਕਟ ਟੀਮ ਨੇ ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਇਤਿਹਾਸ ਰਚਿਆ। ਇਸ ਵਿਸ਼ਵ ਕੱਪ ’ਚ ਪਟਿਆਲਾ ਦੀ ਮੰਨਤ ਕਸ਼ਯਪ ਨੇ ਵੀ ਸ਼ਾਹੀ ਸ਼ਹਿਰ ਪਟਿਆਲਾ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਇਥੇ ਸਰਕਟ ਹਾਊਸ ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੰਨਤ ਅਤੇ ਉਸ ਦੇ ਪਰਵਾਰਕ ਮੈਂਬਰਾਂ ਦਾ ਸਨਮਾਨ ਕੀਤਾ। 

ਇਸ ਦੌਰਾਨ ਵਿਧਾਇਕ ਨੇ ਇਸ ਇਤਿਹਾਸਕ ਜਿੱਤ ਲਈ ਟੀਮ ਦੇ ਸਾਰੇ ਖਿਡਾਰੀਆਂ, ਕੋਚਾਂ ਅਤੇ ਖਿਡਾਰੀਆਂ ਦੇ ਪਰਿਵਾਰਾਂ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਾਰੇ ਭਾਰਤ ਵਾਸੀਆਂ ਨੂੰ ਦੇਸ਼ ਦੀਆਂ ਧੀਆਂ ’ਤੇ ਮਾਣ ਹੈ। ਟੀ-20 ਮਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਮੈਂਬਰ ਮੰਨਤ ਕਸ਼ਯਪ ਦੇ ਪਰਿਵਾਰ ’ਚ ਹੀ ਨਹੀਂ ਬਲਕਿ ਪੂਰੇ ਸ਼ਾਹੀ ਸ਼ਹਿਰ ਅੰਦਰ ਖੁਸ਼ੀ ਦਾ ਮਹੌਲ ਹੈ। 

ਇਸ ਦੌਰਾਨ ਵਿਧਾਇਕ ਨੇ ਮੰਨਤ ਕਸ਼ਯਪ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਮੰਨਤ ਦੇ ਪਰਿਵਾਰ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।ਵਿਧਾਇਕ ਨੇ ਕਿਹਾ ਕੇ ਇਸ ਟੀਮ ਨੇ ਪੂਰੀ ਮਿਹਨਤ ਨਾਲ ਇਹ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਲਈ  ਇਸ ਟੀਮ ਦੇ ਕੋਚਾਂ ਦਾ ਵੀ ਵੱਡਾ ਯੋਗਦਾਨ ਹੈ, ਕਿਉਂ ਕੇ ਉਨ੍ਹਾਂ ਵੱਲੋਂ ਦਿੱਤੀ ਜਾਣ ਵਾਲੀ ਟ੍ਰੇਨਿੰਗ ਸਦਕਾ ਹੀ ਖਿਡਾਰੀ ਇੱਥੋਂ ਤੱਕ ਪਹੁੰਚ ਸਕਦੇ ਹਨ। 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਪੰਜਾਬ ਸਰਕਾਰ ਇਨ੍ਹਾਂ ਖਿਡਾਰੀਆਂ ਲਈ ਹਰ ਸਮੇਂ ਹਾਜ਼ਰ ਹੈ ਅਤੇ ਖੇਡਾਂ ਪ੍ਰਤੀ ਹਾਂ ਪੱਖੀ ਰੁਝਾਨ ਰੱਖਣ ਵਾਲੇ ਖਿਡਾਰੀਆਂ ਲਈ ਸਰਕਾਰ ਹਰ ਪਲ ਮਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕੇ ਜੇਕਰ ਪਿਛਲੀਆਂ ਸਰਕਾਰਾਂ ਨੇ ਖਿਡਾਰੀਆਂ ਦੀ ਸਾਰ ਲਈ ਹੁੰਦੀ ਤਾਂ ਸਾਡੇ ਪੰਜਾਬ ਦਾ ਨਾਮ ਖੇਡਾਂ ਵਿਚ ਇਸ ਤੋਂ ਵੱਧ ਰੋਸ਼ਨ ਹੋਣਾ ਸੀ, ਇਸ ਲਈ ਪਿਛਲੀਆਂ ਸਰਕਾਰਾਂ ਦੇ ਲਾਰੇ ਅਤੇ  ਖੇਡਾਂ ਪ੍ਰਤੀ ਨਾ ਪੱਖੀ ਰਵੱਈਆ ਹੀ ਖਿਡਾਰੀਆਂ ਲਈ ਨਿਰਾਸਾ ਪੈਦਾ ਕਰ ਰਿਹਾ ਸੀ, ਪਰ ਹੁਣ ਇਨ੍ਹਾਂ ਖਿਡਾਰੀਆਂ  ਨੂੰ ਘਬਰਾਉਣ ਦੀ ਲੋੜ ਨਹੀਂ, ਉਨ੍ਹਾਂ ਦੀ ਆਪਣੀ ਸਰਕਾਰ ਹੈ। ਇਸ ਸਰਕਾਰ ਵਿਚ ਖਿਡਾਰੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਏਗੀ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD