Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁਵਕ ਸੇਵਾਵਾਂ ਵਿਭਾਗ ਵੱਲੋਂ ਆਰ ਕੇ ਆਰੀਆ ਕਾਲਜ ਵਿਖੇ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਯੁਵਕ ਦਿਵਸ ਸਮਾਗਮ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 03 Feb 2023

Last updated on: Feb 03, 2023, 00:00 IST

ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਸਥਾਨਕ ਆਰ ਕੇ ਆਰੀਆ ਕਾਲਜ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਦੋ ਦਿਨਾਂ ਯੁਵਕ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਪੱਧਰੀ  ਕਾਲਜ ਅਤੇ ਸਕੂਲ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ।

ਇਹ ਜਾਣਕਾਰੀ ਦਿੰਦਿਆਂ ਸਹਾਇਕ ਨਿਰਦੇਸ਼ਕ, ਯੁਵਕ ਸੇਵਾਵਾਂ, ਪੰਜਾਬ, ਮਲਕੀਅਤ ਸਿੰਘ ਮਾਨ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪੋਸਟਰ ਬਣਾਉਣ ਮੁਕਾਬਲੇ ਵਿੱਚ ਕੱਲ 10 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ’ਚੋਂ ਜੈਸਮੀਨ ਸੰਧੂ ਸਾਈਂ ਕਾਲਜ ਆਫ਼ ਐਜੂਕੇਸ਼ਨ ਨੇ ਪਹਿਲਾ ਸਥਾਨ, ਪ੍ਰੀਤੀ ਸਾਈਂ ਕਾਲਜ ਆਫ਼ ਐਜੂਕੇਸ਼ਨ ਨੇ ਦੂਸਰਾ ਸਥਾਨ ਅਤੇ ਕਿਰਨ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ ਹਰਜੋਤ ਕੁਮਾਰੀ ਬੀ ਐਲ ਐਮ ਕਾਲਜ  ਨੇ ਸਾਂਝੇ ਤੌਰ ’ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਨਾਅਰੇ ਲਿਖਣ ਮੁਕਾਬਲੇ ਵਿਚ ਅੱਠ ਟੀਮਾਂ ਨੇ ਭਾਗ ਲਿਆ, ਜਿਸ ਵਿੱਚ ਆਰ ਕੇ ਆਰੀਆ ਕਾਲਜ ਦੇ ਵਿਦਿਆਰਥੀ ਨਮਨ ਨੇ ਪਹਿਲਾ ਸਥਾਨ, ਸਾਈਂ ਕਾਲਜ ਜਾਡਲਾ ਦੇ ਵਿਦਿਆਰਥੀ ਸਿਮਰਨ ਨੇ ਦੂਸਰਾ ਸਥਾਨ ਅਤੇ ਸਿਮਰਨਪ੍ਰੀਤ ਕੌਰ ਆਰ ਕੇ ਆਰੀਆ ਕਾਲਜ ਅਤੇ ਜਗਮੀਤ ਸਿੰਘ ਗੌਰਮਿੰਟ ਪਾਲੀਟੈਕਨੀਕਲ ਕਾਲਜ ਬਹਿਰਾਮ ਨੇ ਸਾਂਝੇ ਤੌਰ ’ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਕੋਲਾਜ਼-ਮੇਕਿੰਗ ਵਿੱਚ ਕੁੱਲ 7 ਟੀਮਾਂ ਨੇ ਭਾਗ ਲਿਆ ਜਿਸ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀ ਇੰਦਰਪ੍ਰੀਤ ਕੌਰ ਨੇ ਪਹਿਲਾ ਸਥਾਨ, ਰੋਹਿਤ ਦੁਆਬਾ ਆਰੀਆ ਸਕੂਲ ਨੇ ਦੂਸਰਾ ਇਨਾਮ ਅਤੇ ਭਾਵਨਾ ਆਰ ਕੇ ਆਰੀਆ ਕਾਲਜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਮੁਕਾਬਲੇ ਦੇ ਨਿਰਣਾਇਕਾਂ ਦੀ ਭੂਮਿਕਾ ਮੁੱਖ ਮਹਿਮਾਨ ਐਮ ਐਸ ਮਾਨ ਸਹਾਇਕ ਨਿਰਦੇਸ਼ਕ, ਯੁਵਕ ਸੇਵਾਵਾਂ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਅਤੇ ਪਿ੍ਰੰਸੀਪਲ ਡਾ. ਸੰਜੀਵ ਡਾਵਰ ਜੀ ਨੇ ਨਿਭਾਈ। ਇਸ ਮੌਕੇ ਐਨ ਸੀ ਸੀ ਦੇ ਇੰਚਾਰਜ ਡਾਕਟਰ ਰਜਿੰਦਰ ਗੁਪਤਾ, ਐਨ ਐਸ ਐਸ ਦੇ ਇੰਚਾਰਜ ਪ੍ਰੋਫੈਸਰ ਰੌਬਿਨ ਕੁਮਾਰ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਵਿਸ਼ਾਲ ਪਾਠਕ ਨੂੰ ਸਨਮਾਨਿਤ ਕੀਤਾ ਗਿਆ।

ਸਮਾਗਮ ਵਿਚ ਲਗਪਗ 200 ਵਿਦਿਆਰਥੀ ਹਾਜ਼ਰ ਸਨ। ਇਸ ਦੌਰਾਨ ਕਾਲਜ ਵਿਦਿਆਰਥੀਆਂ ਵੱਲੋਂ ਗਿੱਧਾ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਅੰਤ ਵਿੱਚ ਕਾਲਜ ਦੇ ਪਿ੍ਰੰਸੀਪਲ ਡਾਕਟਰ ਸੰਜੀਵ ਡਾਵਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਰਾਸ਼ਟਰ ਗਾਣ ਦੇ ਨਾਲ ਪ੍ਰੋਗਰਾਮ ਦੀ ਸੰਪੂਰਨਤਾ ਕੀਤੀ ਗਈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD