Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਇਲ ਹਲਕੇ 'ਚ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ - ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

ਸਮਾਜ ਵਿਰੋਧੀ ਕੰਮ ਜਾਂ ਭ੍ਰਿਸ਼ਟਾਚਾਰ 'ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਵਿਧਾਇਕ ਪਾਇਲ

 Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦੋਰਾਹਾ (ਲੁਧਿਆਣਾ) , 03 Feb 2023

Last updated on: Feb 03, 2023, 00:00 IST

ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਇਲ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ।ਰੈਸਟ ਹਾਊਸ ਦੋਰਾਹਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਸੋਂ ਸੂਬੇ ਦੇ ਲੋਕਾਂ ਨੂੰ ਨਵੀਂ ਆਸ ਬੱਝੀ ਹੈ ਅਤੇ ਲੋਕਾਂ ਨੂੰ ਦਿੱਤੀ ਹਰ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪਾਇਲ ਹਲਕੇ ਲਈ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਨਗਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪ੍ਰਸਿੱਧ ਦੋਰਾਹਾ ਕਿਲ੍ਹੇ ਦੀ ਮੁਰੰਮਤ ਲਈ 6 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। 

ਇਸ ਤੋਂ ਇਲਾਵਾ ਰਾਮਪੁਰ, ਰੌਣੀ ਅਤੇ ਸਿਆੜ ਪਿੰਡਾਂ ਵਿੱਚ ਖੋਲ੍ਹੇ ਗਏ ਤਿੰਨ ਆਮ ਆਦਮੀ ਕਲੀਨਿਕ, ਪਾਇਲ ਹਸਪਤਾਲ ਵਿੱਚ ਮੋਰਚਰੀ ਨੂੰ ਮੁੜ ਚਾਲੂ ਕਰਨ, ਦੋਰਾਹਾ ਵਿੱਚ ਸਕੂਲ ਆਫ ਐਮੀਨੈਂਸ, ਇੰਟਰਨੈਸ਼ਨਲ ਡਰਾਈਵਿੰਗ ਟਰੇਨਿੰਗ ਇੰਸਟੀਚਿਊਟ, ਨਵਾਂ ਪਾਰਕ ਅਤੇ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਦੇ ਬੁੱਤ ਦੇ ਆਲੇ-ਦੁਆਲੇ ਚਾਰਦੀਵਾਰੀ, ਵੱਖ-ਵੱਖ ਪੈਨਸ਼ਨ ਸਕੀਮਾਂ ਦੇ 1200 ਨਵੇਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਦੇ ਨਾਲ ਅਨੇਕਾਂ ਕੰਮ ਕਰਵਾਏ ਗਏ ਹਨ।

ਵਿਧਾਇਕ ਗਿਆਸਪੁਰਾ ਅੱਗੇ ਕਿਹਾ ਕਿ ਦੋਰਾਹਾ ਕਮਿਊਨਿਟੀ ਸੈਂਟਰ ਮਾਮਲੇ ਵਿੱਚ 58.85 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼ ਹੋਇਆ ਹੈ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟਰੀਟਮੈਂਟ ਪਲਾਂਟਾਂ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਉਣ ਦਾ ਵੀ ਐਲਾਨ ਕੀਤਾ ਅਤੇ ਚਿੱਟੇ ਹਾਥੀ ਸਾਬਤ ਹੋ ਰਹੇ ਇਨ੍ਹਾਂ ਪਲਾਂਟਾਂ ਦੀ ਉਸਾਰੀ ਦੀ ਮੁਕੰਮਲ ਜਾਂਚ ਦੀ ਮੰਗ ਕਰਨਗੇ।

ਉਨ੍ਹਾਂ ਬੀਤੇ 10 ਮਹੀਨਿਆਂ ਦੇ ਕਾਰਜਕਾਲ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਸੂਚੀਬੱਧ ਕੀਤਾ, ਜਿਸ ਵਿੱਚ 600 ਮੁਫਤ ਬਿਜਲੀ ਯੂਨਿਟ, ਇੱਕ ਵਿਧਾਇਕ-ਇੱਕ ਪੈਨਸ਼ਨ, 500 ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਗਈਆਂ 26454 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਜੰਗ ਅਤੇ ਸੂਬੇ ਵਿੱਚ ਕਈ ਹੋਰ ਲੋਕ ਪੱਖੀ ਲਏ ਗਏ ਫੈਸਲੇ ਸ਼ਾਮਲ ਹਨ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸਮਾਜ ਵਿਰੋਧੀ ਕੰਮ ਜਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਚਾਹੇ ਉਹ ਪਾਰਟੀ ਦਾ ਵਰਕਰ ਹੋਵੇ ਜਾਂ ਕਿਸੇ ਵੀ ਸੰਵਿਧਾਨਕ ਅਹੁਦੇ 'ਤੇ ਵਿਰਾਜਮਾਨ ਵਿਅਕਤੀ ਦਾ ਰਿਸ਼ਤੇਦਾਰ ਹੋਵੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ, ਨਗਰ ਨਿਗਮ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ, ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD