Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਮਾਇਨਿੰਗ ਨੂੰ ਲੈਕੇ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵੱਡਾ ਲੋਕ-ਪੱਖੀ ਫੈਸਲਾ

ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਮਿਲੇਗਾ ਰੇਤਾ ਤੇ ਬੱਜਰੀ

 Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 03 Feb 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀਆਂ ਦਰਾਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕਰ ਦਿੱਤੀਆਂ। ਇਸ ਫੈਸਲੇ ਨਾਲ ਮਕਾਨ ਬਣਾਉਣ ਵਾਲੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅਗਸਤ 2022 ਵਿੱਚ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦਾ ਭਾਅ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੈਅ ਕੀਤਾ ਸੀ, ਜਿਸ ਵਿੱਚ ਲੋਡਿੰਗ ਦੇ ਖ਼ਰਚੇ ਸ਼ਾਮਲ ਸਨ। ਹਾਲੀਆ ਸਮੇਂ ਦੌਰਾਨ ਰੇਤੇ ਤੇ ਬੱਜਰੀ ਦੀ ਮੰਗ ਤੇ ਸਪਲਾਈ ਵਿੱਚ ਵੱਡਾ ਪਾੜਾ ਆ ਗਿਆ, ਜਿਸ ਦੇ ਨਤੀਜੇ ਵਜੋਂ ਭਾਅ ਬਹੁਤ ਵੱਧ ਗਿਆ। 

ਮੰਤਰੀ ਮੰਡਲ ਨੇ ਸੂਬੇ ਵਿੱਚ ਰੇਤੇ ਦੀ ਸਥਾਨਕ ਪੱਧਰ ਉਤੇ ਉਪਲਬਧਤਾ ਵਧਾਉਣ ਲਈ ਟੈਂਡਰਾਂ ਦੀ ਸਮੀਖਿਆ ਦਾ ਅਧਿਕਾਰ ਵੀ ਡਾਇਰੈਕਟਰ ਨੂੰ ਦੇ ਦਿੱਤਾ, ਜਦੋਂ ਕਿ ਪਹਿਲਾਂ ਕੁੱਝ ਹਾਲਾਤ ਕਾਰਨ ਇਹ ਅਧਿਕਾਰ ਖ਼ਾਰਜ ਕੀਤਾ ਗਿਆ ਸੀ।ਇਹ ਇਕਰਾਰਨਾਮੇ ਅਸਲ ਵਿੱਚ ਸਿਰਫ਼ ਫਰਵਰੀ-ਮਾਰਚ 2023 ਤੱਕ ਪ੍ਰਮਾਣਿਕ ਸਨ ਅਤੇ ਇਸ ਤਰ੍ਹਾਂ ਇਨ੍ਹਾਂ ਨੂੰ ਸਿਰਫ਼ ਦੋ ਮਹੀਨਿਆਂ ਲਈ ਬਹਾਲ ਕੀਤਾ ਜਾ ਸਕਦਾ ਹੈ, ਜਿਸ ਦੌਰਾਨ ਰੇਤੇ ਦੀ ਸਪਲਾਈ ਵਧੇਗੀ ਅਤੇ ਇਸ ਨਾਲ ਹੀ ਵਿਭਾਗ ਨਵੀਂ ਟੈਂਡਰਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ।

ਮੰਤਰੀ ਮੰਡਲ ਨੇ ਅੱਜ ਰੇਤੇ ਅਤੇ ਬੱਜਰੀ ਦੇ ਉਨ੍ਹਾਂ ਟਰਾਂਸਪੋਰਟਰਾਂ ਤੋਂ ਵਸੂਲੀ ਜਾਣ ਵਾਲੀ ਰਾਇਲਟੀ ਅਤੇ ਜੁਰਮਾਨੇ ਦੀ ਰਕਮ ਵਿੱਚ ਵਾਧਾ ਕਰਨ ਦੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਚੈਕਿੰਗ ਸਮੇਂ ਕੋਈ ਵੀ ਸਬੰਧਤ ਦਸਤਾਵੇਜ਼ ਪੇਸ਼ ਕਰਨ ਤੋਂ ਅਸਮਰੱਥ ਹਨ। ਫਿਲਹਾਲ ਇਨ੍ਹਾਂ ਟਰਾਂਸਪੋਰਟਰਾਂ ਤੋਂ 3.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਵਸੂਲੇ ਜਾ ਰਹੇ ਹਨ।

ਮੰਤਰੀ ਮੰਡਲ ਨੇ ਇਹ ਵੀ ਮਨਜ਼ੂਰ ਕਰ ਦਿੱਤਾ ਕਿ ਇਹ ਦਰ ਮਾਈਨਿੰਗ ਖੱਡ ਤੋਂ ਰੇਤੇ ਤੇ ਬੱਜਰੀ ਦੀ ਵਿਕਰੀ ਨਿਰਧਾਰਤ ਰੇਤ ਤੋਂ ਘੱਟ ਨਹੀਂ ਹੋਵੇਗੀ। ਰੇਤੇ ਤੇ ਬੱਜਰੀ ਦੀ ਮਾਈਨਿੰਗ ਖੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੀ ਗਈ ਹੈ, ਜਿਸ ਕਾਰਨ ਅਜਿਹੇ ਟਰਾਂਸਪੋਰਟਰਾਂ ਤੋਂ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਦਰ ਵਸੂਲੀ ਜਾਵੇਗੀ।ਇਸ ਨਾਲ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬੱਜਰੀ ਦੀ ਸਪਲਾਈ ਯਕੀਨੀ ਬਣੇਗੀ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD