Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਅਮਨ ਅਰੋੜਾ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਆਗ਼ਾਜ਼

ਕੌਮਾਂਤਰੀ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਏਸ਼ੀਅਨ ਖੇਡਾਂ ਦੀ ਜੇਤੂ ਅਥਲੀਟ ਪਦਮਸ਼੍ਰੀ ਸੁਨੀਤਾ ਰਾਣੀ ਦਾ ਸਨਮਾਨ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Longowal, Khedan Halqa Sunam Diyan

Web Admin

Web Admin

5 Dariya News

ਲੌਂਗੋਵਾਲ , 04 Feb 2023

Last updated on: Feb 04, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਉਦਘਾਟਨ ਕੀਤਾ। 

ਇਹ ਖੇਡਾਂ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ ਸ੍ਰੀ ਅਮਨ ਅਰੋੜਾ ਦੇ ਪਿਤਾ ਤੇ ਪੰਜਾਬ ਦੇ ਮਰਹੂਮ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ ਹਨ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਇੱਕੋ ਹਲਕੇ ਦੀਆਂ 207 ਟੀਮਾਂ, ਜਿਨ੍ਹਾਂ ਵਿੱਚ 2037 ਖਿਡਾਰੀ ਹਨ, ਕਿਸੇ ਪੇਂਡੂ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਏਸ਼ੀਅਨ ਖੇਡਾਂ ਵਿੱਚੋਂ ਸੋਨ ਤਗ਼ਮਾ ਜੇਤੂ  ਕੌਮਾਂਤਰੀ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਏਸ਼ੀਅਨ ਖੇਡਾਂ ਦੀ ਗੋਲਡ ਮੈਡਲਿਸਟ ਅਥਲੀਟ ਪਦਮਸ਼੍ਰੀ ਸੁਨੀਤਾ ਰਾਣੀ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਖੇਡਾਂ ਦੇ ਹੀਰੋ ਦੱਸਿਆ।ਉਨ੍ਹਾਂ ਨੇ ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ) ਅਤੇ ਰੱਸਾਕਸ਼ੀ ਦੀਆਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ, ਜੋ ਖੁਦ ਖੇਡ ਪ੍ਰੇਮੀ ਹਨ, ਦੀ ਵਚਨਬੱਧਤਾ ਅਨੁਸਾਰ ਜ਼ਮੀਨੀ ਪੱਧਰ 'ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇਸ ਟੂਰਨਾਮੈਂਟ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਸੁਨਾਮ ਹਲਕੇ ਵਿੱਚ ਚਲਾਏ ਜਾ ਰਹੇ ਪ੍ਰਾਜੈਕਟਾਂ ਬਾਰੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਦਾ ਅਤਿ-ਆਧੁਨਿਕ ਢਾਂਚਾ ਮੁਹੱਈਆ ਕਰਵਾਉਣ ਲਈ ਲੌਂਗੋਵਾਲ ਵਿਖੇ 3.97 ਕਰੋੜ ਰੁਪਏ ਦੀ ਲਾਗਤ ਨਾਲ ਸਟੇਡੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸੁਨਾਮ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕੀਤਾ ਜਾਵੇਗਾ। 

ਸਰਕਾਰੀ ਸਕੂਲ (ਲੜਕੀਆਂ), ਸੁਨਾਮ ਦੀਆਂ ਦੋ ਮੰਜ਼ਿਲਾਂ ਦੀ ਬਾਕੀ ਰਹਿੰਦੀ ਉਸਾਰੀ ਮੁਕੰਮਲ ਕਰਨ ’ਤੇ 3.62 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਬੱਸ ਸਟੈਂਡ 'ਤੇ 1.31 ਕਰੋੜ ਰੁਪਏ ਖਰਚੇ ਜਾਣਗੇ ਅਤੇ 38 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਦੀ ਚਾਰਦੀਵਾਰੀ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦੇ ਬੈਨਰ ਹੇਠ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਸੁਨਾਮ ਸੁਪਰ ਲੀਗ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਪਿਛਲੇ ਇੱਕ ਦਹਾਕੇ ਤੋਂ ਲੋਕਾਂ ਦੀ ਭਲਾਈ ਲਈ ਮੈਡੀਕਲ ਕੈਂਪ ਅਤੇ ਹੋਰ ਸਮਾਜ ਸੇਵੀ ਕਾਰਜ ਕਰਦੀ ਆ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਮਾਨ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਵਿਚ ਛੁਪੀ ਖੇਡ ਪ੍ਰਤਿਭਾ ਦੀ ਪਛਾਣ ਕਰਨ ਅਤੇ ਸੂਬੇ ਵਿੱਚੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਤਿੰਨ ਮਹੀਨੇ ਚੱਲੇ ਖੇਡ ਮਹਾਂਕੁੰਭ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਤਿੰਨ ਲੱਖ ਤੋਂ ਖਿਡਾਰੀਆਂ ਨੇ ਹਿੱਸਾ ਲਿਆ ਸੀ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 'ਖੇਡਾਂ ਹਲਕਾ ਸੁਨਾਮ ਦੀਆਂ' ਟੂਰਨਾਮੈਂਟ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਖੇਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Longowal , Khedan Halqa Sunam Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD