Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਕੰਮਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ

ਕਿਹਾ, ਮਾਨ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਾਰਥਕ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 04 Feb 2023

Last updated on: Feb 04, 2023, 00:00 IST

ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਅਤੇ ਇਮਾਰਤਾਂ ਦੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਹੋਰ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਤੋਂ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਾਰਥਕ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਵਿਭਾਗ ਦੇ ਕੰਮਾਂ ਵਿੱਚ ਮਿਆਰੀ ਸੁਧਾਰ ਲਿਆਂਦੇ ਜਾਣਗੇ।

ਇੱਥੇ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮੁੱਖ ਦਫ਼ਤਰ ਅਤੇ ਖੇਤਰੀ ਅਧਿਕਾਰੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਦੀ ਬਿਹਤਰੀ ਲਈ ਹਰੇਕ ਸੁਝਾਅ ਕੀਮਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੀ ਮੀਟਿੰਗ ਦੌਰਾਨ ਇਨ੍ਹਾਂ ਸੁਝਾਵਾਂ ਨੂੰ ਅਮਲੀ ਰੂਪ ਦੇਣ ਲਈ ਰਣਨੀਤੀ ਉਲੀਕੀ ਜਾਵੇ। 

ਉਨ੍ਹਾਂ ਕਿਹਾ ਕਿ ਪ੍ਰਾਪਤ ਸੁਝਾਵਾਂ ਨੂੰ ਵਿਭਾਗ ਦੇ ਨਿਯਮਾਂ ਮੁਤਾਬਕ ਢਾਲ ਕੇ ਅਪਣਾਇਆ ਜਾਵੇਗਾ ਤਾਂ ਜੋ ਕੰਮਾਂ ਵਿੱਚ ਸੁਧਾਰ ਦੇ ਨਾਲ-ਨਾਲ ਕਿਸੇ ਤਰ੍ਹਾਂ ਦੇ ਕਾਨੂੰਨੀ ਅੜਿੱਕੇ ਤੋਂ ਵੀ ਬਚਿਆ ਜਾ ਸਕੇ।ਕੁਆਲਿਟੀ ਕੰਟਰੋਲ 'ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਖੇਤਰੀ ਪੱਧਰ 'ਤੇ ਕੁਆਲਿਟੀ ਕੰਟਰੋਲ ਵਿੰਗ ਸਥਾਪਿਤ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।

ਸੜਕਾਂ ਦੇ ਕੰਮਾਂ ਵਿੱਚ ਊਣਤਾਈਆਂ ਸਥਾਈ ਤੌਰ 'ਤੇ ਦੂਰ ਕਰਨ ਦੇ ਮਨਸ਼ੇ ਨਾਲ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਸੁਝਾਉਣ ਕਿ ਕਿਵੇਂ ਵਧੀਆ ਸੜਕਾਂ, ਪੁਲ ਅਤੇ ਇਮਾਰਤਾਂ ਦਾ ਨਿਰਮਾਣ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਖਿਆ ਕਿ ਹਾਟ-ਮਿਕਸ ਪਲਾਂਟ ਅਤੇ ਸੜਕ ਨਿਰਮਾਣ ਵਾਲੀ ਥਾਂ 'ਤੇ ਸਮੱਗਰੀ ਜਿਵੇਂ ਲੁੱਕ, ਗਟਕਾ ਆਦਿ ਦੀ ਗੁਣਵੱਤਾ ਲਈ ਮੋਬਾਈਲ ਟੈਸਟਿੰਗ ਸਹੂਲਤ, ਸੂਚਨਾ ਤਕਨੀਕ ਦੀ ਵਰਤੋਂ ਤਹਿਤ ਜੀ.ਪੀ.ਐਸ. ਪ੍ਰਣਾਲੀ ਅਪਨਾਉਣਾ ਅਤੇ ਨਿਗਰਾਨੀ ਤੰਤਰ ਬਾਰੇ ਅਧਿਕਾਰੀ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਭੇਜਣ। 

ਕੈਬਨਿਟ ਮੰਤਰੀ ਨੇ ਉਚੇਚੇ ਤੌਰ 'ਤੇ ਕਿਹਾ ਕਿ ਸੜਕਾਂ ਦੇ ਕੰਮਾਂ ਵਿੱਚ ਲਾਗਤ ਮੁੱਲ ਮਿਲਾਨ (ਸੀ.ਵੀ.ਆਰ.) ਵਿੱਚ ਧੋਖਾਧੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਲੋਕ ਨਿਰਮਾਣ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਫ਼ੀਲਡ ਵਿੱਚ ਚਲਦੇ ਕੰਮਾਂ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਕਈ ਵਾਰ ਫ਼ੀਲਡ ਵਿੱਚ ਵਿਭਾਗ ਨੂੰ ਹੋਰਨਾਂ ਸਬੰਧਤ ਵਿਭਾਗਾਂ ਤੋਂ ਐਨ.ਓ.ਸੀ. ਅਤੇ ਹੋਰ ਪ੍ਰਵਾਨਗੀਆਂ ਆਦਿ ਲੈਣ ਦੀ ਜ਼ਰੂਰਤ ਪੈਂਦੀ ਹੈ ਅਤੇ ਤਾਲਮੇਲ ਦੀ ਕਮੀ ਕਰਕੇ ਕੰਮਾਂ ਵਿੱਚ ਦੇਰੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਾਲਮੇਲ ਤੰਤਰ ਨੂੰ ਮਜ਼ਬੂਤ ਅਤੇ ਚੁਸਤ-ਦਰੁਸਤ ਕਰਨ ਲਈ ਅਗਲੇ ਦਿਨਾਂ ਦੌਰਾਨ ਰਾਜ ਪੱਧਰ 'ਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਉਨ੍ਹਾਂ ਗੁਣਵੱਤਾ ਭਰਪੂਰ ਸਰਕਾਰੀ ਬੁਨਿਆਦੀ ਢਾਂਚਾ ਯਕੀਨੀ ਬਣਾਉਣ ਲਈ ਅਗਲੇ ਦਿਨਾਂ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਅਤੇ ਠੇਕੇਦਾਰਾਂ ਨਾਲ ਵੀ ਮੀਟਿੰਗ ਕਰਨ ਲਈ ਉੱਚ ਅਧਿਕਾਰੀਆਂ ਨੂੰ ਵਿਉਂਤਬੰਦੀ ਕਰਨ ਲਈ ਆਖਿਆ। ਕੈਬਨਿਟ ਮੰਤਰੀ ਨੇ ਵਿਭਾਗ ਕੋਲ ਉਪਲਬਧ ਫ਼ੰਡਾਂ ਨੂੰ ਲੈਪਸ ਹੋਣ ਤੋਂ ਬਚਾਉਣ ਲਈ ਲੋੜ ਮੁਤਾਬਕ ਵਰਤੋਂ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਹਰੀਸ਼ ਨਈਅਰ, ਸੰਯੁਕਤ ਸਕੱਤਰ ਸ. ਸਕੱਤਰ ਸਿੰਘ ਬੱਲ, ਚੀਫ਼ ਇੰਜੀਨੀਅਰ (ਮੁੱਖ ਦਫ਼ਤਰ) ਸ੍ਰੀ ਵੀ.ਕੇ. ਚੋਪੜਾ ਅਤੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਫ਼ੀਲਡ ਦੇ ਚੀਫ਼ ਇੰਜੀਨੀਅਰ ਅਤੇ ਨਿਗਰਾਨ ਇੰਜੀਨੀਅਰ ਮੌਜੂਦ ਰਹੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD