Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਬਾਬਾ ਬੰਦਾ ਸਿੰਘ ਅੰਤਰ ਰਾਸ਼ਟਰੀ ਫਾਉਂਡੇਸ਼ਨ (ਰਜਿਃ) ਵੱਲੋਂ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਦਾ ਸਨਮਾਨ

Krishan Kumar Bawa, Punjab Pradesh Congress Committee, Congress, Punjab Congress

Web Admin

Web Admin

5 Dariya News

ਲੁਧਿਆਣਾ , 04 Feb 2023

Last updated on: Feb 04, 2023, 00:00 IST

ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਉਂਡੇਸ਼ਨ (ਰਜਿਃ) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਪੁਰਸਕਾਰ ਨਾਲ ਸਨਮਾਨਿਤ ਕਰਦਿਆਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਹੈ ਕਿ ਸ਼ਸਤਰ ਤੇ ਸ਼ਾਸਤਰ ਦਾ ਸੁਮੇਲ ਕਰਕੇ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੂਰੇ ਵਸ਼ਵ ਨੂੰ ਦੱਸਿਆ ਕਿ ਸੰਤ ਸਿਪਾਹੀ ਕਿਵੇਂ ਬਣਨਾ ਹੈ। 

ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਵੀ ਗੁਰੂ ਆਸ਼ੇ ਅਨੁਸਾਰ ਤੇਗ ਦੀ ਧਾਰ ਨਾਲ ਪੰਜਾਬ ਦੀ ਧਰਤੀ ਤੇ ਹੱਕ ਸੱਚ ਇਨਸਾਫ਼ ਦੇ ਪੂਰਨੇ ਪਾਏ, ਜਿਸ ਤੇ ਪੂਰੇ ਉੱਤਰਦਿਆਂ  ਪੰਜਾਬ ਦੇ ਕਲਮਕਾਰਾਂ ਨੇ ਵਕਤ ਨਾਲ ਪੂਰੀ ਵਫ਼ਾ ਨਿਭਾਈ ਹੈ। ਬਰਨਾਲਾ ਵਾਸੀ ਲੇਖਕ ਸਃ ਬੂਟਾ ਸਿੰਘ ਚੌਹਾਨ ਨੇ ਹਮੇਸ਼ਾਂ ਆਪਣੀਆਂ ਕਵਿਤਾਵਾਂ, ਕਹਾਣੀਆਂ ਤੇ ਨਾਵਲਾਂ ਵਿੱਚ ਚਿੜੀਆਂ ਵਰਗੇ ਮਾਸੂਮ ਲੋਕਾਂ ਦੀ ਹੀ ਧਿਰ ਬਣ ਕੇ ਵਿਖਾਇਆ ਹੈ ਜਿੰਨ੍ਹਾਂ ਨੂੰ ਹਕੂਮਤੀ ਬਾਜ਼ ਨੋਚਦੇ ਹਨ। 

ਸਾਡੀ ਸੰਸਥਾ ਵੱਲੋਂ ਉਨ੍ਹਾਂ ਦਾ ਸਨਮਾਨ ਕਰਨਾ ਪਵਿੱਤਰ ਫ਼ਰਜ਼ ਵਰਗਾ ਹੈ।ਇਸ ਮੌਕੇ ਕ੍ਰਿਸ਼ਨ ਕੁਮਾਰ ਬਾਵਾ ਜੀ ਨੇ ਆਪਣੀ ਸਵੈਜੀਵਨੀ ਵੀ ਬੂਟਾ ਸਿੰਘ ਚੌਹਾਨ ਨੂੰ ਭੇਂਟ ਕੀਤੀ।ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਮੁੱਖ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਬੂਟਾ ਸਿੰਘ ਚੌਹਾਨ ਕਲਮ ਦਾ ਨਿਧੜਕ ਯੋਧਾ ਹੈ ਜਿਸ ਨੇ ਕਲਮ ਨੂੰ ਸ਼ਸਤਰ ਬਣਾ ਕੇ ਵਰਤਿਆ ਹੈ। 

ਭਾਰਤੀ ਸਾਹਿੱਤ ਅਕਾਡਮੀ ਨਵੀਂ ਦਿੱਲੀ ਦੇ ਪੰਜਾਬੀ ਬੋਰਡ ਵਿੱਚ ਪੰਜਾਬ ਸਰਕਾਰ ਦੀ ਪੰਜ ਸਾਲ ਵਾਸਤੇ ਪ੍ਰਤੀਨਿਧਤਾ ਕਰਨਾ ਉਸ ਦੇ ਹਿੱਸੇ ਆਇਆ ਹੈ ਜੋ ਪੰਜਾਬੀ ਜਗਤ ਲਈ ਮਾਣ ਵਾਲੀ ਗੱਲ ਹੈ। ਬੂਟਾ ਸਿੰਘ ਚੌਹਾਨ ਇਸ ਸਨਮਾਨ ਤੋਂ ਪਹਿਲਾਂ ਪ੍ਰੋ. ਮੋਹਨ ਸਿੰਘ, ਦੀਪਕ ਜੈਤੋਈ ਅਤੇ ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਨਮਾਨਾਂ ਨਾਲ ਸਨਮਾਨਿਤ ਕੀਤਾ ਜਾ ਚੁਕੇ ਹਨ।

ਉਨ੍ਹਾਂ ਦੀਆਂ ਸਿਰ ਜੋਗੀ ਛਾਂ, ਖ਼ਿਆਲ ਖ਼ੁਸ਼ਬੋ ਜਿਹਾ, ਨੈਣਾਂ ਵਿੱਚ ਸਮੁੰਦਰ ਅਤੇ ਖ਼ੁਸ਼ਬੋ ਦਾ ਕੁਨਬਾ ਗ਼ਜ਼ਲ ਸੰਗ੍ਰਹੀ,ਚਿੱਟਾ ਪੰਛੀ, ਨਿੱਕੀ ਜਿਹੀ ਡੇਕ, ਤਿੰਨ ਦੂਣੀ ਅੱਠ ਅਤੇ ਸਤਰੰਗੀਆਂ ਚਿੜੀਆਂ ਬਾਲ ਸਾਹਿੱਤ ਪੁਸਤਕਾਂ ਹਨ। ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਮਰਾਠੀ ਲੇਖਕ ਲਕ਼ਮਣ ਗਾਇਕਵਾੜ ਦੇ ਪੰਜ ਨਾਵਲਾਂ ਦਾ ਉਹ ਪੰਜਾਬੀ ਅਨੁਵਾਦ ਕਰ ਚੁਕੇ ਹਨ, ਜਿੰਨ੍ਹਾਂ ਵਿੱਚੋਂ ਚੋਰ ਉਚੱਕੇ ਪ੍ਰਮੁਖ ਹੈ।

ਇਸ ਮੌਕੇ ਉੱਘੇ ਉਦਯੋਗ ਪਤੀ ਤੇ ਸਮਾਜ ਸੇਵਕ ਪਵਨ ਗਰਗ , ਅਰਜੁਨ ਬਾਵਾ ਤੇ ਕੁਝ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਸਨ।ਇਸ ਸਾਲ ਦੇ ਪੰਜਾਬੀ ਲਈ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਸ਼੍ਰੀ ਸੁਖਜੀਤ ਨੇ ਵੀ ਸਃ ਬੂਟਾ ਸਿੰਘ ਚੌਹਾਨ ਨੂੰ ਸਨਮਾਨਿਤ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਨੂੰ ਮੁਬਾਰਕ ਦਿੱਤੀ ਹੈ।

 

Tags: Krishan Kumar Bawa , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD