Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਸਰਕਾਰ ਅਗਲੇ ਸਾਲ ਕਿਲ੍ਹਾ ਰਾਏਪੁਰ 'ਚ ਬੈਲਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਏਗੀ - ਅਨਮੋਲ ਗਗਨ ਮਾਨ

ਪੇਂਡੂ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sports Festival Kila Raipur, Sports News, Kila Raipur

Web Admin

Web Admin

5 Dariya News

ਕਿਲ੍ਹਾ ਰਾਏਪੁਰ (ਲੁਧਿਆਣਾ) , 04 Feb 2023

Last updated on: Feb 04, 2023, 00:00 IST

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ ਨਾਲ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਏਗੀ।

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦੇ 83ਵੇਂ ਐਡੀਸ਼ਨ ਵਿੱਚ ਭਾਗ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਬੇਹੱਦ ਰੋਮਾਂਚ ਅਤੇ ਖਿੱਚ ਦਾ ਕੇਂਦਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇੱਥੇ ਬੈਲਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਸਾਰੀਆਂ ਕਾਨੂੰਨੀ ਪੇਚੀਦਗੀਆਂ ਅਤੇ ਹੋਰ ਪਹਿਲੂਆਂ ਨੂੰ ਦੂਰ ਕਰਨ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਇਸ ਲਈ ਚੰਗੀ ਕਾਨੂੰਨੀ ਸਲਾਹ ਦੇਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ।

ਕੈਬਨਿਟ ਮੰਤਰੀ ਨੇ ਇਨ੍ਹਾਂ ਖੇਡਾਂ ਦੀ ਲੋਕਪ੍ਰਿਅਤਾ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਅਗਲੇ ਸਾਲ ਤੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸਟੇਡੀਅਮ ਵਿੱਚ ਐਸਟਰੋਟਰਫ ਅਤੇ ਫਲੱਡ ਲਾਈਟਾਂ ਦੀ ਮੰਗ 'ਤੇ ਮਾਨ ਨੇ ਪ੍ਰਬੰਧਕਾਂ ਨੂੰ ਇਸ ਸਬੰਧੀ ਪ੍ਰਸਤਾਵ ਭੇਜਣ ਲਈ ਕਿਹਾ ਅਤੇ ਇਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ।

ਅਨਮੋਲ ਗਗਨ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਡਾਂ ਦੀ ਪ੍ਰਬੰਧਕੀ ਕਮੇਟੀ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਬਹੁਤ ਹੁਨਰ ਹੈ ਪਰ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਯੋਜਨ ਕੀਤਾ ਗਿਆ ਸੀ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਲਗਭਗ 3 ਲੱਖ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਟੂਰਨਾਮੈਂਟ ਦੀ ਜੇਤੂ ਟੀਮ ਨੂੰ 1.5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sports Festival Kila Raipur , Sports News , Kila Raipur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD