Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਰਵਾਇਤੀ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ਜਰਨੈਲ ਸਿੰਘ ਦੀ ਹਾਜਰੀ ਚ ਕਈ ਕੌਂਸਲਰ ਕੀਤੇ ਆਪ ਚ ਸ਼ਾਮਿਲ

ਬਦਲਾਅ ਤੋਂ ਪ੍ਰਭਾਵਿਤ ਹੋ ਕੇ ਕਦਾਵਰ ਆਗੂ ਹੋ ਰਹੇ ਨੇ ਪਾਰਟੀ ਵਿੱਚ ਸ਼ਾਮਿਲ : ਜਰਨੈਲ ਸਿੰਘ

Jarnail Singh, AAP, Aam Aadmi Party, Aam Aadmi Party Punjab, AAP Punjab, Harchand Singh Barsat, Hardeep Singh Mundian

Web Admin

Web Admin

5 Dariya News

ਸਾਹਨੇਵਾਲ , 04 Feb 2023

Last updated on: Feb 04, 2023, 00:00 IST

ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਆਏ ਦਿਨ ਰਵਾਇਤੀ ਪਾਰਟੀਆਂ ਨੂੰ ਕੋਈ ਨਾ ਕੋਈ ਝਟਕਾ ਦਿੰਦੇ ਰਹਿੰਦੇ ਹਨ। ਅੱਜ ਉਨ੍ਹਾਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜਰੀ ਵਿੱਚ  ਹਲਕਾ ਸਾਹਨੇਵਾਲ ਵਿੱਚ ਵਿਰੋਧੀ ਪਾਰਟੀਆਂ ਨੂੰ ਹਾਸ਼ੀਏ ਤੇ ਧੱਕਦਿਆਂ ਕੌਂਸਲਰ ਰਾਜਦੀਪ ਭਾਟੀਆ, ਕੌਂਸਲਰ ਮਨਜਿੰਦਰ ਸਿੰਘ ਭੋਲਾ, ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਕੌਂਸਲਰ ਨਿਰਭੈ ਸਿੰਘ, ਕੀਰਤਨ ਸਿੰਘ ਬੱਬੂ ਬਿਰਦੀ, ਚੰਚਲ ਮਿਨਹਾਸ, ਵਿਜੈ ਪੂਰੀ, ਲਾਲੀ ਹਰਾ, ਸੁਰੇਸ਼ ਕੁਮਾਰ ਗਰਗ, ਸ਼ਰਨਜੀਤ ਸਿੰਘ ਗਰਚਾ, ਅਰਵਿੰਦਰ ਸਿੰਘ ਬੱਬੂ ਖਾਲਸਾ ਆਦਿ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ। 

ਇਸ ਮੌਕੇ ਸ੍ਰ ਜਰਨੈਲ ਸਿੰਘ ਨੇ ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸ਼੍ਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤਹਿਤ ਲਿਆਂਦੇ ਬਦਲਾਅ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਕਦਾਵਰ ਆਗੂ ਆਮ ਆਦਮੀਂ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।  

ਵਿਧਾਇਕ ਮੁੰਡੀਆਂ ਨੇ ਕਿਹਾ ਕਿ ਆਪ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੇ ਪ੍ਰਭਾਵ ਦੇ ਚਲਦਿਆਂ ਆਏ ਦਿਨ ਰਵਾਇਤੀ ਪਾਰਟੀਆਂ ਨੂੰ ਲੋਕ ਛੱਡ ਰਹੇ ਹਨ। ਅੱਜ ਵੀ ਹਲਕਾ ਸਾਹਨੇਵਾਲ ਖਾਸ ਕਰ ਨਗਰ ਕੌਂਸਲ ਸਾਹਨੇਵਾਲ ਵਿੱਚ ਬਹੁਤ ਜਿਆਦਾ ਪ੍ਰਭਾਵ ਰੱਖਣ ਜੋ ਆਗੂ ਆਪ ਵਿੱਚ ਸ਼ਾਮਿਲ ਹੋਏ ਹਨ ਉਨ੍ਹਾਂ ਨੂੰ ਸਮਾਂ ਆਉਣ ਤੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਆਪ ਵਿੱਚ ਸ਼ਾਮਿਲ ਹੋਣ ਜਾਣ ਨਾਲ ਆਉਣ ਵਾਲੀਆਂ ਨਗਰ ਕੌਂਸਲ ਸਾਹਨੇਵਾਲ ਦੀਆਂ ਚੋਣਾਂ ਦਾ ਮੁਕਾਬਲਾ ਇੱਕਪਾਸੜ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸਾਹਨੇਵਾਲ ਤੋਂ ਇਲਾਵਾ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ਉੱਤੇ ਸਾਡੇ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਹਰਚੰਦ ਸਿੰਘ ਬਰਸਟ ਸੂਬਾ ਸਕੱਤਰ ਪੰਜਾਬ, ਮਲਵਿੰਦਰ ਸਿੰਘ ਕੰਗ

ਸਪੋਕਸਮੈਨ ਪੰਜਾਬ, ਚੇਅਰਮੈਨ ਨਵਜੋਤ ਸਿੰਘ ਜਰਗ, ਲੋਕ ਸਭਾ ਇੰਚਾਰਜ ਚੇਅਰਮੈਨ ਅਮਨਦੀਪ ਸਿੰਘ ਮੋਹੀ, ਹਰਭੁਪਿੰਦਰ ਸਿੰਘ ਧਰੋੜ ਜਿਲ੍ਹਾ ਪ੍ਰਧਾਨ (ਦਿਹਾਤੀ) ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਜਿਲਾ ਪ੍ਰਧਾਨ ਸਹਿਰੀ, ਕੁਲਦੀਪ ਐਰੀ ਬਲਾਕ ਪ੍ਰਧਾਨ ਹਲਕਾ ਸਾਹਨੇਵਾਲ ਅਤੇ ਹੋਰ ਹਾਜ਼ਰ ਸਨ।

 

Tags: Jarnail Singh , AAP , Aam Aadmi Party , Aam Aadmi Party Punjab , AAP Punjab , Harchand Singh Barsat , Hardeep Singh Mundian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD