Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਡਾਕ ਪਾਰਸਲ ਰਾਹੀਂ ਵਿਦੇਸ਼ਾਂ ਵਿੱਚ ਅਫ਼ੀਮ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਕੈਨੇਡਾ ਅਤੇ ਇਟਲੀ ਭੇਜੇ ਦੋ ਪਾਰਸਲ ਕਸਟਮ ਵਿਭਾਗ ਵੱਲੋਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਨਵੀਂ ਦਿੱਲੀ ਵਿਖੇ ਬਰਾਮਦ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 04 Feb 2023

Last updated on: Feb 04, 2023, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫ਼ਾਇਆ ਕਰਨ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਥਾਣਾ ਸਦਰ ਨਵਾਂਸ਼ਹਿਰ ਪੁਲਿਸ ਵੱਲੋਂ ਵਿਦੇਸ਼ਾਂ ਵਿੱਚ ਡਾਕ ਪਾਰਸਲ ਰਾਹੀਂ ਅਫ਼ੀਮ ਸਮਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ, ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਇੱਕ ਫ਼ਰਵਰੀ ਨੂੰ ਐਸ.ਆਈ. ਸਤਨਾਮ ਸਿੰਘ, ਥਾਣਾ ਸਦਰ ਨਵਾਂਸ਼ਹਿਰ ਸਮੇਤ ਪੁਲਿਸ ਪਾਰਟੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਮੱਲਪੁਰ ਅੜਕਾਂ ਬੱਸ ਅੱਡਾ ਮੌਜੂਦ ਸੀ ਤਾਂ ਸੂਚਨਾ ਮਿਲੀ ਕਿ ਭੁਪਿੰਦਰ ਸਿੰਘ ਉਰਫ ਭੂਰੀ ਪੁੱਤਰ ਅਜੀਤ ਸਿੰਘ ਵਾਸੀ ਬੈਂਸਾਂ ਅਫ਼ੀਮ ਵੇਚਣ ਦਾ ਧੰਦਾ ਕਰਦਾ ਹੈ, ਜੋ ਡਾਕਖਾਨਾ ਨਵਾਂਸ਼ਹਿਰ ਵਿੱਚ ਲੱਗੇ ਕਰਮਚਾਰੀ ਬਰਜਿੰਦਰ ਕੁਮਾਰ ਪੁੱਤਰ ਹਰਮੇਸ਼ ਲਾਲ ਵਾਸੀ ਲਧਾਣਾ ਉੱਚਾ ਥਾਣਾ ਸਦਰ ਬੰਗਾ ਨਾਲ ਰਲ ਕੇ ਅਫ਼ੀਮ ਦੀ ਤਸਕਰੀ ਕੋਰੀਅਰ ਰਾਹੀਂ ਕਰਦਾ ਹੈ, ਜਿਨ੍ਹਾਂ ਨੇ ਦੋ-ਤਿੰਨ ਦਿਨ ਪਹਿਲਾਂ ਵੀ ਇਸੇ ਤਰੀਕੇ ਨਾਲ ਅਫ਼ੀਮ ਕੋਰੀਅਰ ਰਾਹੀਂ ਸਪਲਾਈ ਕੀਤੀ ਹੈ, ਜੇਕਰ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾਵੇ ਤਾਂ ਇਨ੍ਹਾਂ ਵੱਲੋਂ ਕੋਰੀਅਰ ਰਾਹੀਂ ਭੇਜੀ ਅਫ਼ੀਮ ਬਰਾਮਦ ਹੋ ਸਕਦੀ ਹੈ, ਜਿਸ ’ਤੇ ਮੁਕੱਦਮਾ ਨੰਬਰ 14, ਮਿਤੀ ਇੱਕ ਫ਼ਰਵਰੀ ਅ/ਧ 18-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਨਵਾਂਸ਼ਹਿਰ ਵਿਖੇ ਉਕਤ ਦੋਸ਼ੀਆਂ ਖਿਲਾਫ਼ ਦਰਜ ਰਜਿਸਟਰ ਕੀਤਾ ਗਿਆ।

ਉਪਰੰਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਡਾਕਖਾਨਾ ਨਵਾਂਸ਼ਹਿਰ ਵਿਖੇ ਕੰਮ ਕਰਦੇ ਬਰਜਿੰਦਰ ਕੁਮਾਰ ਉਕਤ (ਉਮਰ 37 ਸਾਲ) ਨੂੰ ਇੱਕ ਫ਼ਰਵਰੀ ਨੂੰ ਗਿ੍ਰਫਤਾਰ ਕੀਤਾ ਗਿਆ, ਜਿਸ ਨੇ ਆਪਣੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਭੁਪਿੰਦਰ ਸਿੰਘ ਉਰਫ ਭੂਰੀ ਦੇ ਕਹਿਣ ’ਤੇ 31 ਜਨਵਰੀ ਨੂੰ ਅਫ਼ੀਮ ਦੇ 450/450 ਗ੍ਰਾਮ ਦੇ ਦੋ ਪਾਰਸਲ ਡਾਕਖਾਨਾ ਕਾਹਮਾ ਤੋਂ ਕੈਨੇਡਾ ਅਤੇ ਇਟਲੀ ਲਈ ਕੋਰੀਅਰ ਕੀਤੇ ਸਨ।

ਇਸ ਕੰਮ ਦੇ ਬਦਲੇ ਭੁਪਿੰਦਰ ਸਿੰਘ ਉਰਫ਼ ਭੂਰੀ ਨੇ ਵਿਦੇਸ਼ ਤੋਂ ਉਸਦੇ ਬੈਂਕ ਖਾਤੇ ਵਿੱਚ 60,000/ ਰੁਪਏ ਪੁਆਏ ਸਨ, ਜਿਸ ’ਤੇ ਪੁਲਿਸ ਵੱਲੋਂ ਤੁਰੰਤ ਕਸਟਮ ਵਿਭਾਗ, ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਨਵੀਂ ਦਿੱਲੀ ਨਾਲ ਤਾਲਮੇਲ ਕੀਤਾ ਗਿਆ ਅਤੇ ਜਿਸਦੇ ਅਧਾਰ ’ਤੇ ਕਸਟਮ ਵਿਭਾਗ, ਇੰਦਰਾ ਗਾਂਧੀ ਏਅਰਪੋਰਟ, ਨਵੀ ਦਿੱਲੀ ਵੱਲੋਂ ਦੋ ਕੋਰੀਅਰ 450/450 ਗ੍ਰਾਮ ਅਫ਼ੀਮ ਜਬਤ ਕੀਤੀ ਹੈ।

ਗਿ੍ਰਫ਼ਤਾਰ ਦੋਸ਼ੀ ਬਰਜਿੰਦਰ ਸਿੰਘ ਨੂੰ 2 ਫ਼ਰਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਦੌਰਾਨ ਬਰਜਿੰਦਰ ਸਿੰਘ ਪਾਸੋਂ ਇਸ ਕੇਸ ਸਬੰਧੀ ਹੋਰ ਖੁਲਾਸੇ ਵੀ ਹੋ ਸਕਦੇ ਹਨ। ਭੁਪਿੰਦਰ ਸਿੰਘ ਉਰਫ ਭੂਰੀ ਨੂੰ ਗਿ੍ਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਭੁਪਿੰਦਰ ਸਿੰਘ ਉਰਫ਼ ਭੂਰੀ ਖਿਲਾਫ਼ ਦਰਜ ਮੁਕੱਦਮਿਆਂ ਦਾ ਵੇਰਵਾ:

1) ਮੁਕੱਦਮਾ ਨੰਬਰ 24 ਮਿਤੀ 28.03.2022 ਅ/ਧ 279,337,338 ਭ:ਦ: ਥਾਣਾ ਮੁਕੰਦਪੁਰ,

2) ਮੁਕੱਦਮਾ ਨੰਬਰ 95 ਮਿਤੀ 20.09.2012 ਅ/ਧ 354,376,511 ਭ:ਦ: ਥਾਣਾ ਸਦਰ ਨਵਾਂਸ਼ਹਿਰ (ਸਜ਼ਾ 10 ਸਾਲ, ਮਿਤੀ 27.07.2013, ਅਕਤੂਬਰ 2016 ਤੋਂ ਹਾਈਕੋਰਟ ਤੋਂ ਜ਼ਮਾਨਤ ’ਤੇ),

3) ਮੁਕੱਦਮਾ ਨੰਬਰ 44 ਮਿਤੀ 25.05.2011 ਅ/ਧ 323,324,341,506,148,149 ਭ:ਦ: ਥਾਣਾ ਸਦਰ, ਨਵਾਂਸ਼ਹਿਰ।

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD