ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਪਾਰਟੀ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਆਪਣੀ ਪਕੜ ਬਣਾਉਣ ਦਾ ਸਿਲਸਿਲਾ ਜਾਰੀ ਹੈ। ਇਸ ਮੁਹਿੰਮ ਤਹਿਤ ਪਿੰਡ ਦਾਊ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ ਵਿੱਚ ਦਾਊ ਸਾਹਿਬ ਪਿੰਡ ਦੇ ਵਸਨੀਕ ਮਲਕੀਤ ਸਿੰਘ ਦਾਊਂ ਨੂੰ ਐਸ.ਸੀ ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਦੌਰਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜਿਲ੍ਹੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਕਾਰਜਕਾਰਨੀ ਟੀਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਇਸੇ ਪਾਰਟੀ ਵਿੱਚ ਸ਼ਾਮਲ ਹੋਏ ਮਲਕੀਤ ਸਿੰਘ ਦਾਊਂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ ਅਤੇ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਾਂਗ ਦਿਨ ਰਾਤ ਕੰਮ ਕਰਨਗੇ।
ਇਸ ਤੋਂ ਇਲਾਵਾ ਪਿੰਡ ਦਾਊ ਸਾਹਬ ਦੇ ਐਸਸੀ ਭਾਈਚਾਰੇ ਦੇ ਦੋ ਦਰਜਨ ਦੇ ਕਰੀਬ ਪਰਿਵਾਰ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਕੁਮਾਰ, ਐਸਸੀ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਮਨੋਚਾ, ਨਵਾਂਗਾਓਂ ਕੌਂਸਲਰ ਬਬਲੂ ਕੋਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।