Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਨ ਸਭਾ ਸਪੀਕਰ ਵੱਲੋਂ ਪ੍ਰਾਇਮਰੀ ਸਕੂਲ 'ਚ ਮਿਡ ਡੇਅ ਮੀਲ ਦੀ ਚੈਕਿੰਗ, ਬੱਚਿਆਂ ਨਾਲ ਬਹਿ ਕੇ ਖਾਣਾ ਖਾਧਾ

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ 8 ਲੱਖ ਅਤੇ ਵੈਲਫੇਅਰ ਕਲੱਬ ਨੂੰ 1 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਭੇਟ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 06 Feb 2023

Last updated on: Feb 06, 2023, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡ਼ੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ।ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡ਼ੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੁੱਜੇ ਸ. ਸੰਧਵਾਂ ਨੇ ਖਾਣੇ ਦੀ ਗੁਣਵੱਤਾ ਪ੍ਰਤੀ ਸੰਤੁਸ਼ਟੀ ਪ੍ਰਗਟਾਈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਕੂਲਾਂ ਵਿੱਚ ਮਿਲਦੇ ਖਾਣੇ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮੁੜ ਪੈਰਾਂ ਸਿਰ ਕਰਕੇ ਉਨ੍ਹਾਂ ਨੂੰ ਸ਼ਾਨਦਾਰ ਬਣਾਉਣਾ ਸਾਡਾ ਮੁੱਖ ਮਨੋਰਥ ਹੈ।ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ਦੇ ਆਪਣੇ ਦੌਰੇ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਚਾਰ ਸਰਕਾਰੀ ਸਕੂਲਾਂ ਨੂੰ 8 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਸੌਂਪੇ। 

ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ, ਸਰਕਾਰੀ ਹਾਈ ਸਕੂਲ ਵਾੜਾ ਦਰਾਕਾ, ਸਰਕਾਰੀ ਪ੍ਰਾਇਮਰੀ ਸਕੂਲ ਡੱਗੋ ਰੋਮਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੱਤੀ ਰੋੜੀ ਨੂੰ 2-2 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਨੂੰ 1 ਲੱਖ ਰੁਪਏ ਦੀ ਰਾਸ਼ੀ ਕਲੱਬ ਦਾ ਸਾਮਾਨ ਖ਼ਰੀਦਣ ਲਈ ਦਿੱਤੀ ਗਈ।ਸਕੂਲਾਂ ਵਿੱਚ ਆਪਣੇ ਸੰਬੋਧਨ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਲਈ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਣ ਦੇ ਮਕਸਦ ਨਾਲ ਸਰਕਾਰ ਨੇ 36 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਸਥਿਤ ਕੌਮਾਂਤਰੀ ਅਧਿਆਪਕ ਸਿਖਲਾਈ ਕੇਂਦਰ ਵਿਖੇ ਟ੍ਰੇਨਿੰਗ ਲਈ ਭੇਜਿਆ ਹੈ, ਜੋ ਸਿਖਲਾਈ ਲੈਣ ਉਪਰੰਤ ਬੱਚਿਆਂ ਨੂੰ ਵਿਸ਼ਵ ਪੱਧਰੀ ਆਧੁਨਿਕ ਢੰਗ-ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾ ਸਕਣ ਦੇ ਯੋਗ ਹੋਣਗੇ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਨੀਲਮ ਰਾਣੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਕਰਨ ਸਿੰਘ, ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ/ਸਪੀਕਰ, ਸ੍ਰੀ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਯੋਜਨਾ ਬੋਰਡ ਫ਼ਰੀਦਕੋਟ, ਸ੍ਰੀ ਮਨਦੀਪ ਸਿੰਘ, ਸ੍ਰੀ ਅਮਨਦੀਪ ਸਿੰਘ ਸੰਧੂ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD