Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸਬ ਡਵੀਜ਼ਨਲ ਹਸਪਤਾਲ ਧੂਰੀ ਵਿੱਚ ਕੀਤਾ ਨਿਰੀਖਣ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Gurpreet Kaur, Dhuri, Sangrur

Web Admin

Web Admin

5 Dariya News

ਧੂਰੀ/ਸੰਗਰੂਰ , 06 Feb 2023

Last updated on: Feb 06, 2023, 00:00 IST

ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਬ ਡਵੀਜ਼ਨਲ ਹਸਪਤਾਲ ਧੂਰੀ ਵਿਖੇ ਸਿਹਤ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਕੀਤਾ। 

ਸਿਹਤ ਮੰਤਰੀ ਨੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਹੋਰਨਾਂ ਉਚ ਅਧਿਕਾਰੀਆਂ ਸਮੇਤ ਹਸਪਤਾਲ ਦਾ ਦੌਰਾ ਕੀਤਾ ਅਤੇ ਉਥੇ ਡਾਕਟਰੀ ਸਟਾਫ਼ ਤੇ ਜੇਰੇ ਇਲਾਜ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਸਿਹਤ ਮੰਤਰੀ ਨੇ ਦੱਸਿਆ ਕਿ ਅਗਲੇ ਛੇ ਮਹੀਨਿਆਂ ਅੰਦਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਨਾਲ ਨਾਲ ਸਟਾਫ਼ ਦੀ ਸੁਰੱਖਿਆ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਟੀਚਾ ਮਿਥਿਆ ਗਿਆ ਹੈ ਕਿ ਅਗਲੇ ਇੱਕ ਦੋ ਵਰਿ੍ਹਆਂ ਅੰਦਰ ਸਾਰੇ ਟੈਸਟ ਤੇ ਸਾਰੀਆਂ ਦਵਾਈਆਂ ਹਸਪਤਾਲਾਂ ਅੰਦਰ ਹੀ ਮੁਫ਼ਤ ਉਪਲਬਧ ਹੋਣਗੀਆਂ। ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਕਾਰਪੋਰੇਟ ਹਸਪਤਾਲਾਂ ਨਾਲੋਂ ਵੀ ਵਧੀਆ ਬਣਾਏ ਜਾਣਗੇ ਅਤੇ ਕਿਸੇ ਵੀ ਹਸਪਤਾਲ ਵਿੱਚ ਨਾ ਤਾਂ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਰਹੇਗੀ ਅਤੇ ਨਾ ਹੀ ਲੋੜਵੰਦਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। 

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਸ਼੍ਰੀ ਮਾਨ ਵੱਲੋਂ 271 ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਬਾਕੀ ਦੀਆਂ ਖਾਲੀ ਆਸਾਮੀਆਂ ਭਰਨ ਲਈ ਵੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਦੇ ਖੇਤਰ ਦੀ ਅਣਦੇਖੀ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਿਆ ਹੈ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਨੇ ਆਉਂਦੇ ਸਾਰ ਹੀ ਬੇਰੋਜ਼ਗਾਰਾਂ ਨੂੰ ਨੌਕਰੀਆਂ ਦੇਣ, ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਆਦਿ ਸਮੇਤ ਅਨੇਕਾਂ ਕੰਮ ਕਰਵਾਏ ਹੋਣ। 

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਥਾਪਤ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਲੋਕ ਕਾਫੀ ਲਾਭ ਉਠਾ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਓ.ਐਸ.ਡੀ ਟੂ ਸੀ.ਐਮ ਪ੍ਰੋਫੈਸਰ ਓਂਕਾਰ ਸਿੰਘ, ਐਸ.ਡੀ.ਐਮ ਅਮਿਤ ਗੁਪਤਾ, ਐਸ.ਪੀ ਪਲਵਿੰਦਰ ਸਿੰਘ ਚੀਮਾ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਐਸ ਐਮ ਓ ਡਾ. ਸੰਗੀਤਾ ਸਮੇਤ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Gurpreet Kaur , Dhuri , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD