Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਵਿੱਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸਰਕਾਰ ਸਨਅਤਕਾਰਾਂ ਨੂੰ ਸਹਿਯੋਗ ਦੇਣ ਦਾ ਕੰਮ ਕਰੇਗੀ : ਭਗਵੰਤ ਮਾਨ

ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸੂਬਾ ਸਰਕਾਰ ਹਰੇਕ ਕੋਸ਼ਿਸ਼ ਕਰੇਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Brahm Shankar Jimpa

Web Admin

Web Admin

5 Dariya News

ਜਲੰਧਰ , 06 Feb 2023

Last updated on: Feb 06, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ।ਇੱਥੇ ਸੋਮਵਾਰ ਨੂੰ ਉੱਘੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਾਂਗ ਹੁਣ ਕੋਈ ਵੀ ਸਨਅਤਕਾਰਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਸਨਅਤ ਦੀ ਤਰੱਕੀ ਤੇ ਵਿਕਾਸ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਨਅਤਾਂ ਦੀ ਸਹੂਲਤ ਲਈ ਪਹਿਲਾਂ ਹੀ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰ ਕੇ ਆਪਣੇ ਵੱਲੋਂ ਸਹਿਯੋਗ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਨਅਤੀ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਪੂਰੇ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸਾਰਥਿਕ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਨਅਤਕਾਰਾਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਕੋਸ਼ਿਸ਼ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਨਅਤੀ ਇਕਾਈਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਹੋਰ ਸਨਅਤਾਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਅਜਿਹੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮਕਸਦ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਸਨਅਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਨੂੰ ਸੂਬੇ ਦੀ ਵਿਆਪਕ ਸਮਰੱਥਾ ਦਿਖਾਉਣ ਲਈ ਸਥਾਨਕ ਸਨਅਤ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਦੁਨੀਆ ਭਰ ਵਿੱਚ ਪੰਜਾਬ ਨੂੰ ਸਨਅਤੀ ਹੱਬ ਵਜੋਂ ਉਭਾਰਨ ਲਈ ਸਥਾਨਕ ਸਨਅਤ ਨੂੰ ਸੂਬੇ ਦਾ ਬਰਾਂਡ ਅੰਬੈਸਡਰ ਬਣਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਲਈ ਬਹੁਤ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ਸਨਅਤੀ ਵਿਕਾਸ ਦੇ ਸਿਖਰਲੇ ਪੰਧ ਉਤੇ ਪਾਉਣ ਲਈ ਕੋਸ਼ਿਸ਼ਾ ਕਰਨੀਆਂ ਚਾਹੀਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਬੂਹੇ ਖੁੱਲ੍ਹਣ ਦੇ ਨਾਲ-ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। 

ਭਗਵੰਤ ਮਾਨ ਨੇ ਕਿਹਾ ਕਿ ਸਨਅਤ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਹਵਾਈ ਉਡਾਣਾਂ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਸੂਬੇ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਵੇਗਾ। 

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਗਤੀ ਦੇਣ ਲਈ ਹਰੇਕ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿੱਚ 20 ਸਮਰਪਿਤ ਪੇਂਡੂ ਸਨਅਤੀ ਹੱਬ ਸਥਾਪਤ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀਆਂ ਸਨਅਤੀ ਇਕਾਈਆਂ ਸਥਾਪਤ ਕਰਨ ਵਿੱਚ ਸਹਿਯੋਗ ਦੇਣ ਵਾਸਤੇ ਇਹ ਹੱਬ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। 

ਭਗਵੰਤ ਮਾਨ ਨੇ ਇਨ੍ਹਾਂ ਸਨਅਤੀ ਹੱਬ ਵਿੱਚ ਆਪਣੀਆਂ ਸਨਅਤੀ ਇਕਾਈਆਂ ਲਾਉਣ ਦੇ ਇੱਛੁਕ ਸਨਅਤਕਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਰਫ਼ਤਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਕੰਮ ਲਈ ਕੋਈ ਵੀ ਢਿੱਲ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲ ਹੀ ਵਿੱਚ ਚੇਨਈ, ਹੈਦਰਾਬਾਦ ਤੇ ਮੁੰਬਈ ਦਾ ਦੌਰਾ ਕਰ ਕੇ ਆਏ ਹਨ ਅਤੇ ਉੱਥੋਂ ਦੇ ਸਨਅਤਕਾਰਾਂ ਨੂੰ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਂਨਗਰਾਂ ਦੇ ਕਾਰੋਬਾਰੀ ਇਸ ਗੱਲੋਂ ਹੈਰਾਨ ਸਨ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਦੀਆਂ ਇੰਨੀਆਂ ਸੰਭਾਵਨਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਕਾਰੋਬਾਰੀ ਹੁਣ ਪੰਜਾਬ ਵਿੱਚ ਨਿਵੇਸ਼ ਲਈ ਤਿਆਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਤੇ ਵਣਜ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਲਈ ਨਵੀਂ ਸਨਅਤੀ ਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਨਅਤਕਾਰਾਂ ਤੇ ਹੋਰ ਸਾਰੇ ਭਾਈਵਾਲਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਬਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਨਅਤੀ ਵਿਕਾਸ ਲਈ ਇਸ ਸਬੰਧੀ ਸਨਅਤਕਾਰਾਂ ਦੇ ਹੋਰ ਸੁਝਾਵਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਸਨਅਤਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਰਮਨ ਅਰੋੜਾ, ਸ਼ੀਤਲ ਅੰਗੂਰਾਲ, ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਪ੍ਰਮੁੱਖ ਸਕੱਤਰ ਸਨਅਤਾਂ ਦਿਲੀਪ ਕੁਮਾਰ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਵਧੀਕ ਸੀ.ਈ.ਓ. ਇਨਵੈਸਟ ਪੰਜਾਬ ਸੰਦੀਪ ਹੰਸ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਹਾਜ਼ਰ ਸਨ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Brahm Shankar Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD