Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੋਰਟਸ ਕਲੱਬ ਪੁਲਿਸ ਲਾਇਨ ਸੰਗਰੂਰ ਦੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਲਈ ਸੰਗਰੂਰ ਪੁਲਿਸ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

ਸਪੈਸ਼ਲ ਡੀ.ਜੀ.ਪੀ. ਕਮਿਉਨਿਟੀ ਅਫੇਅਰਜ਼ ਡਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਵੱਲੋਂ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਪਰਾਧਾਂ ਦੀ ਸਮੀਖਿਆ

SSP Sangrur, Police, Punjab Police, Sangrur

Web Admin

Web Admin

5 Dariya News

ਸੰਗਰੂਰ , 07 Feb 2023

Last updated on: Feb 07, 2023, 00:00 IST

ਐਸ.ਐਸ.ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਸਪੋਰਟਸ ਕਲੱਬ ਪੁਲਿਸ ਲਾਇਨ ਸੰਗਰੂਰ ਵਿੱਚ ਕਬੱਡੀ, ਸਕੇਟਿੰਗ, ਬਾਕਸਿੰਗ, ਅਥਲੈਟਿਕਸ, ਵਾਲੀਬਾਲ ਅਤੇ ਤੈਰਾਕੀ ਨਾਲ ਸਬੰਧਤ ਕਰੀਬ 250 ਬੱਚੇ ਤਿਆਰੀ ਕਰਦੇ ਹਨ। ਇਨ੍ਹਾਂ ਬੱਚਿਆਂ ਵੱਲੋਂ ਸਾਲ 2022 ਦੌਰਾਨ ਤੈਰਾਕੀ ਵਿੱਚੋਂ 237 ਮੈਡਲ, ਅਥਲੈਟਿਕਸ ਵਿੱਚੋਂ 50 ਮੈਡਲ, ਕਬੱਡੀ ਵਿੱਚੋਂ 35 ਮੈਡਲ, ਸਕੇਟਿੰਗ ਵਿੱਚੋਂ 178 ਮੈਡਲ, ਬਾਕਸਿੰਗ ਵਿੱਚੋਂ 43 ਮੈਡਲ, ਵਾਲੀਬਾਲ ਵਿੱਚੋਂ 16 ਮੈਡਲ, ਕੁੱਲ 559 ਮੈਡਲ ਹਾਸਲ ਕੀਤੇ ਗਏ ਹਨ। 

ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਹੌਂਸਲਾ ਅਫਜਾਈ ਲਈ ਪੁਲਿਸ ਲਾਇਨ ਸੰਗਰੂਰ ਵਿਖੇ ਸਮਾਗਮ ਰੱਖਿਆ ਗਿਆ ਜਿਸ ਵਿੱਚ ਸਪੈਸ਼ਲ ਡੀ.ਜੀ.ਪੀ. ਕਮਿਉਨਿਟੀ ਅਫੇਅਰਜ਼ ਡਵੀਜ਼ਨ ਅਤੇ ਵੂਮੈਨ ਅਫੇਅਰਜ਼ ਗੁਰਪ੍ਰੀਤ ਕੌਰ ਦਿਓ, ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਸ੍ਰੀ ਮੁਖਵਿੰਦਰ ਸਿੰਘ ਛੀਨਾ, ਐਸ.ਐਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸ.ਐਸ.ਪੀ. ਮਲੇਰਕੋਟਲਾ ਅਵਨੀਤ ਕੌਰ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। 

ਸਮਾਗਮ ’ਚ ਪੁਲਿਸ ਸਪੋਰਟਸ ਕਲੱਬ ਪੁਲਿਸ ਲਾਇਨ ਸੰਗਰੂਰ ਵਿਖੇ ਪ੍ਰੈਕਟਿਸ ਕਰ ਰਹੇ ਹੋਣਹਾਰ ਅਤੇ ਜ਼ਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਤੇ ਖਿਡਾਰਨਾਂ ਸ਼ਾਮਲ ਹਨ, ਨੂੰ ਉਹਨਾਂ ਦੀਆਂ ਖੇਡਾਂ ਵਿੱਚ ਉੱਪਲਬਧੀਆਂ ਹੋਣ ਕਰਕੇ ਹੌਸਲਾਂ ਅਫਜ਼ਾਈ ਲਈ ਸਾਂਝ ਕੇਂਦਰ ਦੇ ਫੈਸੀਲੀਟੇਸ਼ਨ ਚਾਰਜਾਂ ਵਿੱਚੋਂ 120 ਟਰੈਕ ਸੂਟ, ਟੀ-ਸ਼ਰਟਾਂ ਅਤੇ ਸਪੋਰਟਸ ਬੂਟ ਵੰਡੇ ਗਏ।

ਸਪੈਸ਼ਲ ਡੀ.ਜੀ.ਪੀ. ਕਮਿਉਨਿਟੀ ਅਫੇਅਰਜ਼ ਡਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਵੱਲੋਂ ਸਮਾਗਮ ਤੋਂ ਬਾਅਦ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੇ ਡੀ.ਸੀ.ਪੀ.ਓ. ਜਸਵੀਰ ਸਿੰਘ, ਕਪਤਾਨ ਪੁਲਿਸ (ਪੀ.ਬੀ.ਆਈ) ਸੰਗਰੂਰ ਮਨਪ੍ਰੀਤ ਸਿੰਘ, ਗਜ਼ਟਿਡ ਅਫਸਰਾਨ, ਇੰਚਾਰਜ ਸਾਂਝ ਕੇਂਦਰਾਂ, ਇੰਚਾਰਜ ਮਹਿਲਾ ਪੁਲਿਸ ਥਾਣਾ ਅਤੇ ਪੰਜਾਬ ਪੁਲਿਸ ਮਹਿਲਾ ਮਿੱਤਰ ਨੇ ਭਾਗ ਲਿਆ। 

ਇਸ ਮੌਕੇ ਉਨ੍ਹਾਂ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਪਰਾਧਾਂ ਦੀ ਸਮੀਖਿਆ ਕਰਦੇ ਹੋਏ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਹਿਲਾ ਮਿੱਤਰ ਲੜਕੀਆਂ ਨੂੰ ਥਾਣੇ ਵਿੱਚ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਦਰਖਾਸਤਾਂ ਦਾ ਨਿਪਟਾਰਾ ਸਮੇਂ ਸਿਰ ਕਰਨ ਅਤੇ ਕਾਨੂੰਨ ਅਨੁਸਾਰ ਬਣਦਾ ਇਨਸਾਫ ਦੇਣ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਪਰਾਧਾਂ ਵਾਲੇ ਮੁਕੱਦਮਿਆਂ ਦਾ ਨਿਪਟਾਰਾ ਖਾਸ ਧਿਆਨ ਦੇ ਕੇ ਤਫਤੀਸ਼ ਕਾਨੂੰਨ ਅਨੁਸਾਰ ਦਰਸਾਏ ਗਏ ਸਮੇਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਾਂਝ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਨੂੰ ਸਮੇਂ ਸਿਰ ਦੇਣ ਲਈ ਪੰਜਾਬ ਟਰਾਂਸਪੇਰੈਂਸੀ ਅਤੇ ਅਕਾਉਂਟੇਬਿਲਿਟੀ ਐਕਟ 2018 ਨੂੰ ਇੰਨ-ਬਿੰਨ ਲਾਗੂ ਕਰਨ ਦੀ ਹਦਾਇਤ ਕੀਤੀ।

 

Tags: SSP Sangrur , Police , Punjab Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD