Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਂ-ਬੋਲੀ ਦਿਹਾੜੇ ਸਬੰਧੀ ਵਿਧਾਇਕਾਂ ਤੇ ਚਿੰਤਕਾਂ ਨਾਲ ਵਿਚਾਰ ਚਰਚਾ

ਸਥਾਪਤ ਕਾਨੂੰਨਾਂ ਤਹਿਤ ਹਾਈ ਕੋਰਟ ਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਅਤੇ ਸੂਬੇ 'ਚ ਲਾਇਬਰੇਰੀ ਐਕਟ ਲਿਆਉਣ ਜਿਹੇ ਅਹਿਮ ਵਿਚਾਰ ਆਏ ਸਾਹਮਣੇ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Harjot Singh Bains, Jai Krishan Singh Rori

Web Admin

Web Admin

5 Dariya News

ਚੰਡੀਗੜ੍ਹ , 07 Feb 2023

Last updated on: Feb 07, 2023, 00:00 IST

ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ ਕਾਨੂੰਨਾਂ ਦੀ ਰੌਸ਼ਨੀ ਵਿੱਚ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਸਬੰਧੀ ਸਾਰਥਕ ਵਿਚਾਰ ਉੱਭਰ ਕੇ ਸਾਹਮਣੇ ਆਏੇ।

ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਮੱਦੇਨਜ਼ਰ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ, ਵਿਧਾਇਕਾਂ ਨੂੰ ਮੁੱਦਿਆਂ ਬਾਰੇ ਵਿਸਥਾਰਪੂਰਵਕ ਤੇ ਢੁਕਵੀਂ ਜਾਣਕਾਰੀ ਮੁਹੱਈਆ ਕਰਾਉਣ ਅਤੇ ਅਦਾਲਤਾਂ 'ਚ ਮਾਤ-ਭਾਸ਼ਾ ਪੰਜਾਬੀ ਲਾਗੂ ਕਰਾਉਣ ਸਬੰਧੀ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ 21 ਫ਼ਰਵਰੀ ਨੂੰ ਕੌਮਾਂਤਰੀ ਮਾਂ-ਬੋਲੀ ਦਿਵਸ ਤੱਕ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡਾਂ ਵਿੱਚ ਪੰਜਾਬੀ ਨੂੰ ਪਹਿਲਾ ਸਥਾਨ ਦੇਣ ਦੀ ਅਪੀਲ ਕੀਤੀ ਗਈ ਹੈ।

ਸ. ਸੰਧਵਾਂ ਨੇ ਦੱਸਿਆ ਕਿ ਵਿਚਾਰ-ਚਰਚਾ ਦੌਰਾਨ ਸਥਾਪਤ ਕਾਨੂੰਨਾਂ ਤਹਿਤ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ, ਸੂਬੇ ਵਿੱਚ ਲਾਇਬਰੇਰੀ ਐਕਟ ਲਿਆਉਣ, ਪੰਜਾਬੀ ਨੂੰ ਰੁਜ਼ਗਾਰ ਨਾਲ ਜੋੜਨ, ਅਧਿਆਪਕਾਂ ਦੀ ਪੰਜਾਬੀ ਭਾਸ਼ਾ ਵਿੱਚ ਮੁਹਾਰਤ, ਪੰਜਾਬੀ ਭਾਸ਼ਾ ਦੇ ਸ਼ੁੱਧ ਅਨੁਵਾਦ, ਪ੍ਰਾਈਵੇਟ ਸਕੂਲਾਂ ਵਿੱਚ ਨਰਸਰੀ ਪੱਧਰ ਤੋਂ ਪੰਜਾਬੀ ਭਾਸ਼ਾ ਲਾਗੂ ਕਰਨ, ਅਫ਼ਸਰਸ਼ਾਹੀ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਤ/ਪੜ੍ਹਤ ਕਰਨ, ਭਾਸ਼ਾਈ ਅਦਾਰਿਆਂ ਨੂੰ ਮਜ਼ਬੂਤ ਕਰਨ ਜਿਹੇ ਅਹਿਮ ਵਿਚਾਰ ਸਾਹਮਣੇ ਆਏ।

ਮੀਟਿੰਗ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਸ੍ਰੀ ਮਨਜੀਤ ਸਿੰਘ ਬਿਲਾਸਪੁਰ, ਸ੍ਰੀ ਕੁਲਵੰਤ ਸਿੰਘ ਪੰਡੋਰੀ, ਸ੍ਰੀ ਮੁਹੰਮਦ ਜਮੀਲ ਉਰ ਰਹਿਮਾਨ, ਸ੍ਰੀ ਕਰਮਬੀਰ ਸਿੰਘ ਘੁੰਮਣ (ਸਾਰੇ ਵਿਧਾਇਕ) ਅਤੇ ਕਈ ਹੋਰ ਨੁਮਾਇੰਦੇ ਹਾਜ਼ਰ ਰਹੇ।ਵਿਚਾਰ-ਵਟਾਂਦਰੇ ਦੌਰਾਨ ਭਾਸ਼ਾਈ ਕਾਰਕੁਨ ਤੇ ਕਾਨੂੰਨੀ ਚਿੰਤਕ ਸ੍ਰੀ ਮਿੱਤਰ ਸੈਨ ਮੀਤ ਨੇ ਸਥਾਪਤ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਰਾਜਪਾਲ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬੀ ਭਾਸ਼ਾ ਵਿੱਚ ਕੰਮ ਕਰਨਾ ਲਾਗੂ ਕਰਵਾਇਆ ਜਾ ਸਕਦਾ ਹੈ। 

ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਵਾਉਣਾ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਾਨੂੰਨੀ ਨਿਯਮਾਂ ਦਾ ਉਲੱਥਾ ਕਰਨ ਲਈ ਪੰਜਾਬ ਰਾਜ ਭਾਸ਼ਾ ਵਿਧਾਨਕ ਕਮਿਸ਼ਨ ਨੂੰ ਸੁਰਜੀਤ ਕਰਨ ਦੀ ਗੱਲ ਵੀ ਆਖੀ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਸ੍ਰੀ ਲਖਵਿੰਦਰ ਸਿੰਘ ਜੌਹਲ ਨੇ ਅਕਾਦਮਿਕ ਪੱਧਰ 'ਤੇ ਪੰਜਾਬੀ ਦੀ ਹਾਲਤ ਸੁਧਾਰਨ ਅਤੇ ਮਾਤ-ਭਾਸ਼ਾ ਨੂੰ ਹੁਨਰ ਵਿਕਾਸ ਤੇ ਰੁਜ਼ਗਾਰ ਨਾਲ ਜੋੜਨ ਬਾਰੇ ਵਿਚਾਰ ਰੱਖੇ। 

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਸ੍ਰੀ ਦਰਸ਼ਨ ਬੁੱਟਰ ਨੇ ਭਾਸ਼ਾ ਵਿਭਾਗ ਨੂੰ ਸਮਰੱਥ ਬਣਾਉਣ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਸ੍ਰੀ ਪਵਨ ਹਰਚੰਦਪੁਰੀ ਨੇ ਸਕੱਤਰੇਤ ਪੱਧਰ ਤੋਂ ਹਦਾਇਤਾਂ ਪੰਜਾਬੀ ਵਿੱਚ ਲਾਗੂ ਕਰਨ ਲਈ ਕਿਹਾ। ਸਿੱਖ ਇਤਿਹਾਸਕਾਰ ਤੇ ਵਿਦਵਾਨ ਡਾ. ਹਰਪਾਲ ਸਿੰਘ ਪੰਨੂ ਨੇ ਅਧਿਆਪਕਾਂ ਲਈ ਸ਼ੁੱਧ ਪੰਜਾਬੀ ਲਾਜ਼ਮੀ ਕਰਨਾ, ਪੰਜਾਬੀ ਯੂਨੀਵਰਸਿਟੀ ਤੇ ਭਾਸ਼ਾ ਵਿਭਾਗ ਰਾਹੀਂ ਪੰਜਾਬੀ ਜ਼ੁਬਾਨ ਤੇ ਪੰਜਾਬੀ ਵਿਰਸੇ ਨਾਲ ਸਬੰਧਤ ਵਿਅਕਤੀਆਂ ਜ਼ਰੀਏ ਸ਼ੁੱਧ ਅਨੁਵਾਦ ਦਾ ਸਿਲਸਿਲਾ ਮੁੜ ਸ਼ੁਰੂ ਕਰਨ ਦੀ ਗੱਲ ਆਖੀ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਫਰੈਂਚ ਅਤੇ ਪੰਜਾਬੀ ਭਾਸ਼ਾ ਦੀ ਤੁਲਨਾ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਅਪਣਾਈ ਜਾਂਦੀ ਭਾਸ਼ਾ ਜ਼ਿਆਦਾ ਵਧਦੀ-ਫੁਲਦੀ ਹੈ। ਇਸ ਦੇ ਨਾਲ ਹੀ ਭਾਸ਼ਾਈ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾਣਾ ਲਾਜ਼ਮੀ ਹੈ।ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਵੀਰਪਾਲ ਕੌਰ ਨੇ ਸਰਕਾਰ ਦੇ ਮਾਤ-ਭਾਸ਼ਾ ਪ੍ਰਤੀ ਫ਼ੈਸਲੇ ਨੂੰ ਸ਼ਲਾਘਾਯੋਗ ਦੱਸਦਿਆਂ ਕਾਨੂੰਨ ਅਤੇ ਮੈਡੀਕਲ ਦੀ ਪੜ੍ਹਾਈ ਲਈ ਮਾਤ-ਭਾਸ਼ਾ ਵਿੱਚ ਸ਼ਬਦਾਵਲੀ ਮੁਹੱਈਆ ਕਰਾਉਣ ਅਤੇ ਭਾਸ਼ਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦੀ ਗੱਲ ਆਖੀ।

ਸੀਨੀਅਰ ਪੱਤਰਕਾਰ ਸ੍ਰੀ ਚਰਨਜੀਤ ਭੁੱਲਰ, ਸ੍ਰੀ ਜੈ ਸਿੰਘ ਛਿੱਬਰ, ਸ੍ਰੀ ਦੀਪਕ ਚਨਾਰਥਲ ਅਤੇ ਸ੍ਰੀ ਹਰਜਿੰਦਰ ਸਿੰਘ ਲਾਲ ਨੇ ਸਿੱਖਿਆ ਪ੍ਰਣਾਲੀ ਦੇ ਪੰਜਾਬੀਕਰਨ, ਭਾਸ਼ਾਈ ਅਦਾਰਿਆਂ ਦੀ ਮਜ਼ਬੂਤੀ, ਸੂਬੇ ਦੀ ਰਾਜਧਾਨੀ ਅਤੇ ਅਫ਼ਸਰਸ਼ਾਹੀ ਵਿੱਚ ਪੰਜਾਬੀ ਪੜ੍ਹਨੀ ਤੇ ਲਿਖਣੀ ਲਾਜ਼ਮੀ ਕਰਨਾ, ਲੇਖਕਾਂ ਦਾ ਬਣਦਾ ਮਾਣ-ਸਨਮਾਨ ਕਰਨਾ, ਮਾਤ-ਭਾਸ਼ਾ ਦੀ ਮਜ਼ਬੂਤੀ ਲਈ ਸੂਬਾ ਸਰਕਾਰ ਦੀ ਸਰਪ੍ਰਸਤੀ ਅਤੇ ਸੂਬੇ ਦੀਆਂ ਮਾਲ ਅਦਾਲਤਾਂ ਵਿੱਚ ਪੰਜਾਬੀ ਲਾਗੂ ਕਰਨ ਦੀ ਗੱਲ ਰੱਖੀ।

ਸੀਨੀਅਰ ਪੱਤਰਕਾਰ ਸ੍ਰੀ ਸਤਨਾਮ ਮਾਣਕ ਨੇ ਇੱਕ ਰਾਸ਼ਟਰ ਦੇ ਸੰਕਲਪ ਨੂੰ ਨਕਾਰਦਿਆਂ ਕਿਹਾ ਕਿ ਵੰਨ-ਸੁਵੰਨਤਾ ਵਿੱਚ ਹੀ ਦੇਸ਼ ਦੀ ਖ਼ੂਬਸੂਰਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਾਇਬਰੇਰੀ ਐਕਟ ਬਣਾਉਣ ਦੀ ਲੋੜ ਹੈ ਜਿਸ ਨਾਲ ਕੇਂਦਰੀ ਗ੍ਰਾਂਟ ਮਿਲਣੀ ਆਸਾਨ ਹੋ ਜਾਵੇਗੀ। ਉਨ੍ਹਾਂ ਆਂਧਰਾ ਪ੍ਰਦੇਸ਼ ਦੀ ਤਰਜ਼ 'ਤੇ ਪੰਜਾਬ ਰਾਜ ਭਾਸ਼ਾ ਕਮਿਸ਼ਨ ਬਣਾਉਣ ਬਾਰੇ ਵੀ ਵਿਚਾਰ ਰੱਖਿਆ।ਇਸ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੰਜਾਬੀ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਵੀ ਮਾਤ-ਭਾਸ਼ਾ ਦੀ ਤਰੱਕੀ ਲਈ ਆਪਣੇ ਵਿਚਾਰ ਰੱਖੇ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harjot Singh Bains , Jai Krishan Singh Rori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD