Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ‘ਹਿੰਦੀ ਸਾਹਿਤ ਸਿਰਜਣ’ ਮੁਕਾਬਲੇ ਸ਼ਾਨਦਾਰ ਹੋ ਨਿਬੜੇ

Language Department Punjab, Punjabi Bhasha Vibhag , Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 07 Feb 2023

Last updated on: Feb 07, 2023, 00:00 IST

ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਲੋਂ ਡਾ. ਜਸਵੰਤ ਰਾਏ ਖੋਜ ਅਫ਼ਸਰ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖ਼ੁਆਸਪੁਰ ਹੀਰਾਂ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਸ਼ਾਨਦਾਰ ਹੋ ਨਿਬੜੇ।

ਜ਼ਿਲ੍ਹੇ ਦੇ ਦੂਰ ਦੁਰਾਡੇ ਸਕੂਲਾਂ ਤੋਂ ਆਏ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਹਿਤਕ ਮੁਕਾਬਲਿਆਂ ਦੀ ਮਹੱਤਤਾ ਅਤੇ ਸਵਾਗਤ ਵਜੋਂ ਜੀ ਆਇਆਂ ਸ਼ਬਦ ਪ੍ਰਿੰਸੀਪਲ ਰਮਨਦੀਪ ਕੌਰ ਹੁਰਾਂ ਨੇ ਆਖੇ।ਡਾ. ਜਸਵੰਤ ਰਾਏ ਨੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਵਿਭਾਗ ਪੰਜਾਬੀ ਭਾਸ਼ਾ ਦੇ ਨਾਲ-ਨਾਲ ਦੂਜੀਆਂ ਭਾਸ਼ਾਵਾਂ ਵਿੱਚ ਵੀ ਵਿਦਿਆਰਥੀਆਂ ਦੀਆਂ ਸਿਰਜਣ ਪ੍ਰਕਿਰਿਆਵਾਂ ਨੂੰ ਵਿਕਸਤ ਕਰਨ ਹਿੱਤ ਲਗਾਤਾਰ ਉਪਰਾਲੇ ਕਰ ਰਿਹਾ ਹੈ ਜਿਨ੍ਹਾਂ ਵਿੱਚੋਂ ਅੱਜ ਦੇ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੀ ਆਪਣੀ ਲਿਵੱਖਣ ਥਾਂ ਹੈ।

ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਕਵਿਤਾ, ਕਹਾਣੀ ਅਤੇ ਲੇਖ ਲਿਖਣ ਲਈ ਮੌਕੇ ’ਤੇ ਹੀ ਵਿਸ਼ੇ ਦਿੱਤੇ ਗਏ।ਨੰਨੀਆਂ ਕਲਮਾਂ ਨੇ ਆਪਣੀਆਂ ਰਚਨਾਵਾਂ ਨਾਲ ਪ੍ਰੋੜ ਲੇਖਕਾਂ ਜਿਹਾ ਮਾਹੌਲ ਸਿਰਜ ਦਿੱਤਾ।ਸਭ ਤੋਂ ਤਿੱਖਾ ਮੁਕਾਬਲਾ ਕਵਿਤਾ ਗਾਇਨ ਵਿੱਚ ਦੇਖਣ ਨੂੰ ਮਿਲਿਆ।ਕਵਿਤਾ ਗਾਇਨ ਵਿੱਚ ਪਹਿਲਾ ਸਥਾਨ ਕ੍ਰਮਵਾਰ ਡੇਜ਼ੀ, ਜਸਮਨਪ੍ਰੀਤ ਕੌਰ ਤੇ ਵਿਪੁਲ ਕੁਮਾਰ, ਕਵਿਤਾ ਸਿਰਜਣ ਵਿੱਚ ਕ੍ਰਤਿਕ ਸ਼ਰਮਾ, ਨਿਰਜਲਾ ਤੇ ਖ਼ੁਸ਼ੀ, ਕਹਾਣੀ ਸਿਰਜਣ ਵਿੱਚ ਅੰਸ਼ਿਕਾ, ਮੰਨਤ ਤੇ ਦੀਕਸ਼ਾ, ਲੇਖ ਸਿਰਜਣ ਵਿੱਚ ਦਾਮਿਨੀ, ਸਾਰਾਹ ਸ਼ਰਮਾ ਤੇ ਗਰਲੀਨ ਕੌਰ ਨੇ ਪ੍ਰਾਪਤ ਕੀਤਾ।

ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਜੇਤੂਆਂ ਨੂੰ ਭਾਸ਼ਾ ਵਿਭਾਗ ਦੇ ਪ੍ਰਮਾਣ ਪੱਤਰਾਂ ਦੇ ਨਾਲ 1000/-, 750/- ਅਤੇ 500/- ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਮੁਕਾਬਲੇ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇਣ ਵਿੱਚ ਕਾਮਯਾਬ ਰਹੇ।ਹੋਏ ਸਖ਼ਤ ਮੁਕਾਬਲਿਆਂ ਵਿੱਚ ਬਤੌਰ ਜੱਜ ਦੀ ਭੂਮਿਕਾ ਪ੍ਰੋ. ਹਰਜਿੰਦਰ ਅਮਨ ਸਰਕਾਰੀ ਕਾਲਜ ਹੁਸ਼ਿਆਰਪੁਰ, ਸ਼੍ਰੀ ਸਰਜੂ ਸੂਰੀ ਹਾਈ ਸਕੂਲ ਫੁਗਲਾਣਾ ਅਤੇ ਮੈਡਮ ਅੰਜੂ ਵੀ ਰੱਤੀ ਸਮਾਰਟ ਸਕੂਲ ਪੁਰ ਹੀਰਾਂ ਨੇ ਨਿਭਾਈ।

ਪ੍ਰੋ. ਹਰਜਿੰਦਰ ਅਮਨ ਵਲੋਂ ਸੰਗੀਤ ਦੀਆਂ ਬਰੀਕੀਆਂ ਬਿਆਨ ਕਰਦਿਆਂ ਸੁਰੀਲੀ ਅਵਾਜ਼ ਵਿੱਚ ਸੁਣਾਈ ਗ਼ਜ਼ਲ ਨੇ ਮਾਹੌਲ ਨੂੰ ਹੋਰ ਸੰਗੀਤਕ ਬਣਾ ਦਿੱਤਾ।ਸਮਾਗਮ ਦੌਰਾਨ ਸਟੇਣ ਦੀ ਕਾਰਵਾਈ ਡਾ. ਜਸਵੰਤ ਰਾਏ ਨੇ ਚਲਾਈ।ਇਸ ਮੌਕੇ ਲੈਕ. ਕਮਲਜੀਤ ਕੌਰ, ਜੁਗਲ ਕਿਸ਼ੋਰ, ਪਵਨ ਕੁਮਾਰ, ਸੁਰਿੰਦਰ ਕੁਮਾਰ, ਵਨੀਤਾ ਠਾਕੁਰ, ਕਰੁਣ ਗੁਪਤਾ, ਵਨੀਤਾ ਰਾਣੀ, ਮੰਜੂ ਅਰੋੜਾ, ਨਵਜੋਤ ਕੌਰ, ਅਮਨਦੀਪ ਸਿੰਘ, ਮਮਤਾ ਪਾਵਾ, ਹਰਪੀਤ ਕੌਰ, ਪੂਜਾ ਰਾਣੀ ਬੋੜਾ, ਹੁਸ਼ਿਆਰਪੁਰ ਦੇ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD