Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ : ਵਿਜੈ ਕੁਮਾਰ ਜੰਜੂਆ

ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਕੁੱਟੀ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 07 Feb 2023

Last updated on: Feb 07, 2023, 00:00 IST

ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਵਾ ਪ੍ਰਦੂਸ਼ਣ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਐਮ.ਐਮ. ਕੁੱਟੀ ਦੀ ਪ੍ਰਧਾਨਗੀ ਹੇਠ ਸੂਬੇ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਆਗਾਮੀ ਸਾਉਣੀ ਦੇ ਵਾਢੀ ਸੀਜ਼ਨ ਸਬੰਧੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਯੋਜਨਾ 'ਤੇ ਚਰਚਾ ਕੀਤੀ ਗਈ।

ਡਿਪਟੀ ਕਮਿਸ਼ਨਰਾਂ ਨੇ ਚੇਅਰਪਰਸਨ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਇਆ। ਡਾ. ਐਮ.ਐਮ. ਕੁੱਟੀ ਨੇ ਪੰਜਾਬ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ‘ਤੇ ਸੰਤੁਸ਼ਟੀ ਪ੍ਰਗਟਾਈ ਅਤੇ ਇਨ੍ਹਾਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਉਣ 'ਤੇ ਸੂਬੇ ਨੂੰ ਵਧਾਈ ਦਿੱਤੀ। 

ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ 2023 ਲਈ ਅਗਾਊਂ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਬੰਧੀ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਸਬੰਧਤ ਜ਼ਿਲ੍ਹਿਆਂ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਮਾਲੇਰਕੋਟਲਾ ਦੀ ਸ਼ਲਾਘਾ ਕੀਤੀ।ਮੁੱਖ ਸਕੱਤਰ ਸ੍ਰੀ ਜੰਜੂਆ ਨੇ ਪਰਾਲੀ ਪ੍ਰਬੰਧਨ ਲਈ ਸੂਬੇ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਜਿਸ ਵਿੱਚ ਐਕਸ-ਸੀਟੂ ਉਦਯੋਗਾਂ ਦੇ ਮੁੱਦਿਆਂ ਨੂੰ ਹੱਲ ਕਰਨਾ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨਾ ਅਤੇ ਪਰਾਲੀ ਦੇ ਮੌਕੇ ‘ਤੇ ਪ੍ਰਬੰਧਨ ਲਈ ਢੁੱਕਵੀਂਆਂ ਮਸ਼ੀਨਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬਾ ਸਰਕਾਰ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ, ਕਪਾਹ ਦੀ ਫ਼ਸਲ ਅਤੇ ਝੋਨੇ ਦੀ ਘੱਟ ਸਮੇਂ ਵਾਲੀ ਕਿਸਮ ਦੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਇਸ ਮੁੱਦੇ ਨੂੰ ਹੱਲ ਕਰਨ ਲਈ ਸਮਰੱਥ ਹਨ ਅਤੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਂਦੇ ਮਾੜੇ ਪ੍ਰਭਾਵ ਅਤੇ ਵਿਸ਼ੇਸ਼ ਤੌਰ 'ਤੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।ਮੀਟਿੰਗ ਦੌਰਾਨ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਮੈਂਬਰ ਸਕੱਤਰ ਅਰਵਿੰਦ ਨੌਟਿਆਲ ਨੇ ਝੋਨੇ ਦੀ ਪਰਾਲੀ ਦੇ ਇਨ ਸੀਟੂ ਤੇ ਐਕਸ ਸੀਟੂ ਪ੍ਰਬੰਧਨ ਬਾਰੇ ਪੇਸ਼ਕਾਰੀ ਦਿੱਤੀ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਬੋਰਡ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਖੇਤੀਬਾੜੀ ਤੇ ਵਾਤਾਵਰਣ  ਸੁਮੇਰ ਸਿੰਘ ਗੁਰਜਰ, ਬੋਰਡ ਦੇ ਮੈਂਬਰ ਸਕੱਤਰ ਜੀ.ਐਸ. ਮਜੀਠੀਆ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।ਇਸ ਮੌਕੇ ਮੁੱਖ ਸਕੱਤਰ ਸ੍ਰੀ ਜੰਜੂਆ ਵੱਲੋਂ ਡਾ ਕੁੱਟੀ ਤੇ ਸ੍ਰੀ ਨੌਟਿਆਲ ਦਾ ਸਨਮਾਨ ਕੀਤਾ ਗਿਆ

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD