Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਹਨ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ 6 ਮੈਂਬਰ ਕਾਬੂ

ਗੱਡੀਆਂ,ਦੋਪਹੀਆ ਵਾਹਨ,ਸਕਰੈਪ ਅਤੇ ਨਕਦੀ ਬ੍ਰਾਮਦ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ ਨਗਰ , 07 Feb 2023

Last updated on: Feb 07, 2023, 00:00 IST

     

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੋਹਾਲੀ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁੰਹਿਮ ਤਹਿਤ ਸ਼੍ਰੀ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ ਸੰਧੂ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ, ਸੀ.ਆਈ.ਏ ਸਟਾਫ, ਮੋਹਾਲੀ ਵੱਲੋ ਸਾਲ 2021 ਤੋਂ ਜ਼ਿਲ੍ਹਾ ਮੋਹਾਲੀ, ਹਰਿਆਣਾ, ਦਿੱਲੀ ਅਤੇ ਯੂ.ਪੀ ਦੇ ਏਰੀਆ ਵਿੱਚੋ ਗੱਡੀਆਂ ਅਤੇ ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਦੀਆਂ 35 ਕਾਰਾਂ, ਸਕੂਟਰ/ਮੋਟਰਸਾਈਕਲ ਅਤੇ ਸਕਰੇਪ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।

ਡਾ: ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਾਹਨ ਚੋਰੀ ਸਬੰਧੀ ਮੁਕੱਦਮਾ ਨੰਬਰ 12 ਮਿਤੀ 16-01-2023 ਅ/ਧ 379,411 ਭ:ਦ:, ਥਾਣਾ ਫੇਸ-8, ਮੋਹਾਲੀ ਦਰਜ ਸੀ, ਜਿਸ ਦੀ ਤਫਤੀਸ਼ ਦੌਰਾਨ ਇੰਦਰਪ੍ਰੀਤ ਸਿੰਘ ਉੱਰਫ ਪ੍ਰਿੰਸ ਵਾਸੀ ਪਿੰਡ ਰਾਈਆਵਾਲਾ ਰੋਡ ਥਾਣਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜਿਲਕਾ, ਉਮਰ ਕਰੀਬ 30 ਸਾਲ। (ਗ੍ਰਿਫ: ਮਿਤੀ: 05-02-2023), ਗੁਰਵਿੰਦਰ ਸਿੰਘ ਉੱਰਫ ਗੁਰੀ ਵਾਸੀ #165/6 ਗੁਰੂ ਤੇਗ ਬਹਾਦਰ ਨਗਰ ਖਰੜ ਥਾਣਾ ਸਿਟੀ ਖਰੜ ਜ਼ਿਲ੍ਹਾ ਐਸ.ਏ.ਐਸ ਨਗਰ, ਉਮਰ ਕਰੀਬ 31 ਸਾਲ। (ਗ੍ਰਿਫ: ਮਿਤੀ: 05-02-2023), ਪਰਵਿੰਦਰ ਸਿੰਘ ਉੱਰਫ ਪਿੰਦੂ ਵਾਸੀ ਪਿੰਡ ਕਮਰਾਵਾਲੀ ਥਾਣਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ, ਉਮਰ ਕਰੀਬ 22 ਸਾਲ।(ਗ੍ਰਿਫ: ਮਿਤੀ: 06-02-2023), ਰਾਜੇਸ਼ ਕੁਮਾਰ ਉੱਰਫ ਰਿੰਕੂ ਵਾਸੀ ਜੋਹਲ ਕਲੋਨੀ ਜਲਾਲਾਬਾਦ ਥਾਣਾ ਜਲਾਲਾਬਾਦ ਜ਼ਿਲ੍ਹਾ ਫਾਜਿਲਕਾ, ਉਮਰ ਕਰੀਬ 30 ਸਾਲ। (ਗ੍ਰਿਫ: ਮਿਤੀ: 06-02-2023), ਸੁਖਰਾਜ ਸਿੰਘ ਉੱਰਫ ਸੁੱਖਾ ਵਾਸੀ ਪਿੰਡ ਠੱਠਾ ਥਾਣਾ ਸਰਹਾਲੀ ਜ਼ਿਲ੍ਹਾ ਤਰਨ ਤਾਰਨ ਹਾਲ ਵਾਸੀ #218 ਏ.ਕੇ.ਐਸ ਕਲੋਨੀ ਨੇੜੇ ਫੌਜੀ ਢਾਬਾ ਜ਼ੀਰਕਪੁਰ, ਐਸ.ਏ.ਐਸ ਨਗਰ, ਉਮਰ ਕਰੀਬ 27 ਸਾਲ। (ਗ੍ਰਿਫ: ਮਿਤੀ: 07-02-2023), ਜਸਪਾਲ ਸਿੰਘ ਉੱਰਫ ਜੱਸਾ ਵਾਸੀ #218 ਏ.ਕੇ.ਐਸ ਕਲੋਨੀ ਨੇੜੇ ਫ਼ੌਜੀ ਢਾਬਾ ਜ਼ੀਰਕਪੁਰ, ਐਸ.ਏ.ਐਸ ਨਗਰ, ਉਮਰ ਕਰੀਬ 22 ਸਾਲ। (ਗ੍ਰਿਫ: ਮਿਤੀ: 07-02-2023) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗਿਰੋਹ ਨੂੰ ਕਾਬੂ ਕਰਨ ਨਾਲ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਵਾਹਨ ਚੋਰੀ ਹੋਣ ਦੇ ਕਰੀਬ 20 ਮੁਕੱਦਮੇ ਟਰੇਸ ਕਰਕੇ 31 ਵਹੀਕਲ ਬ੍ਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ।

ਮੁਲਜ਼ਮਾਂ ਪਾਸੋਂ 4,08,150 ਰੁਪਏ ਨਕਦ,35 ਗੱਡੀਆਂ,8 ਦੋਪਹੀਆ ਵਾਹਨ ਅਤੇ ਗੱਡੀਆਂ ਦੀ ਸਕਰੈਪ ਬ੍ਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਿਰੋਹ ਵਿੱਚੋ ਇੰਦਰਪ੍ਰੀਤ ਸਿੰਘ ਉੱਰਫ ਪ੍ਰਿੰਸ, ਗੁਰਵਿੰਦਰ ਸਿੰਘ ਉੱਰਫ ਗੁਰੀ, ਸੁਖਰਾਜ ਸਿੰਘ ਉੱਰਫ ਸੁੱਖਾ, ਜਸਪਾਲ ਸਿੰਘ ਉੱਰਫ ਜੱਸਾ ਅਤੇ ਪਰਵਿੰਦਰ ਸਿੰਘ ਉੱਰਫ ਪਿੰਦੂ ਮਿਲ ਕੇ ਪਹਿਲਾ ਮੋਟਰਸਾਇਕਲ ਜਾ ਸਕੂਟਰ ਦੀ ਵਰਤੋਂ ਕਰ ਕੇ ਚੋਰੀ ਕਰਨ ਵਾਲੀ ਗੱਡੀਆਂ ਦੀ ਦਿਨ ਸਮੇਂ ਰੈਕੀ ਕਰਦੇ ਸਨ ਤੇ ਖਾਸ ਕਰਕੇ ਇਹ ਛੋਟੀਆਂ ਗੱਡੀਆਂ ਨੂੰ ਚੋਰੀ ਕਰਦੇ ਸਨ ਅਤੇ ਸਕਰੈਪ ਡੀਲਰ ਪਾਸ ਆਸਾਨੀ ਨਾਲ ਵੇਚ ਦਿੰਦੇ ਸਨ।

ਇਹ ਗਿਰੋਹ ਪਿਛਲੇ 2 ਸਾਲ ਤੋਂ ਮੋਟਰਸਾਇਕਲ ਤੇ ਕਾਰਾਂ ਚੋਰੀ ਕਰਦੇ ਸਨ। ਇਹ ਪ੍ਰਤੀ ਕਾਰ 17 ਤੋਂ 20 ਹਜ਼ਾਰ ਰੁਪਏ ਵਿੱਚ ਵੇਚ ਦਿੰਦੇ ਸਨ। ਇਸ ਗਿਰੋਹ ਵਿੱਚ ਸ਼ਾਮਿਲ ਇੰਦਰਪ੍ਰੀਤ ਸਿੰਘ ਉੱਰਫ ਪ੍ਰਿੰਸ ਜੋ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਦਾ ਰਹਿਣ ਵਾਲਾ ਹੈ ਅਤੇ ਸਾਲ 2021 ਤੋਂ ਜ਼ੀਰਕਪੁਰ ਵਿੱਚ ਰਹਿ ਕੇ ਟ੍ਰਾਈਸਿਟੀ ਵਿੱਚ ਟੈਕਸੀ ਚਲਾਉਂਦਾ ਸੀ। ਇਸ ਕਰਕੇ ਮੁਲਜ਼ਮ ਪ੍ਰਿੰਸ ਨੂੰ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਕੇ ਵੇਚਣੇ ਪੈਸੇ ਕਮਾਉਣ ਦਾ ਆਸਾਨ ਸਾਧਨ ਲੱਗਦਾ ਸੀ।ਜੋ ਚੋਰੀ ਕੀਤੀਆਂ ਗੱਡੀਆਂ ਨੂੰ ਜਲਾਲਾਬਾਦ ਵਿਖੇ ਹੀ ਮੁਲਜ਼ਮ ਰਾਜੇਸ਼ ਕੁਮਾਰ ਉੱਰਫ ਰਿੰਕੂ ਸਕਰੈਪ ਡੀਲਰ ਨੂੰ ਵੇਚ ਦਿੰਦਾ ਸੀ। ਚੋਰੀ ਕੀਤੀਆਂ ਗੱਡੀਆਂ ਨੂੰ ਜਲਾਲਾਬਾਦ ਦੇ ਕਬਾੜੀਆਂ ਵੱਲੋਂ ਸਕਰੈਪ ਬਣਾ ਕੇ ਮੰਡੀ ਗੋਬਿੰਦਗੜ੍ਹ ਏਰੀਏ ਵਿੱਚ ਅੱਗੇ ਵੇਚ ਦਿੱਤਾ ਜਾਂਦਾ ਸੀ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD