Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਐਲਪੀਯੂ ਨੇ ਅੰਤਰ-ਯੂਨੀਵਰਸਿਟੀ ਉੱਤਰੀ ਜ਼ੋਨ ਯੂਥ ਫੈਸਟੀਵਲ-2023 'ਚ ਏ ਆਈ ਯੂ ਦੀ ਓਵਰਆਲ ਫਰਸਟ ਰਨਰਜ਼ ਅੱਪ ਟਰਾਫੀ ਜਿੱਤੀ

ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡਾਂ ਦੇ ਮੰਤਰੀ ਅਨੁਰਾਗ ਠਾਕੁਰ ਨੇ ਐਲਪੀਯੂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

Anurag Thakur, Anurag Singh Thakur, BJP, Bharatiya Janata Party, Lovely Professional University, Jalandhar, Phagwara, LPU, LPU Campus, Ashok Mittal, Rashmi Mittal

Web Admin

Web Admin

5 Dariya News

ਜਲੰਧਰ , 07 Feb 2023

Last updated on: Feb 07, 2023, 00:00 IST

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਯੂਥ ਫੈਸਟ-2023 ਲਈ ਓਵਰਆਲ ਫਰਸਟ ਰਨਰ-ਅੱਪ ਟਰਾਫੀ ਜਿੱਤ ਲਈ ਹੈ। ਯੁਵਾ ਮਾਮਲਿਆਂ ਅਤੇ ਖੇਡਾਂ ਦੇ ਕੇਂਦਰੀ ਕੈਬਨਿਟ ਮੰਤਰੀ ਅਨੁਰਾਗ ਠਾਕੁਰ ਨੇ ਐਲਪੀਯੂ ਦੀਆਂ ਸੱਭਿਆਚਾਰਕ ਗਤੀਵਿਧੀਆਂ ਦੇ ਵਿਦਿਆਰਥੀਆਂ ਨੂੰ ਟਰਾਫੀ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ। ਇਹ ਮੌਕਾ ਸੀ ਜੰਮੂ ਯੂਨੀਵਰਸਿਟੀ ਵਿਖੇ ਆਯੋਜਿਤ ਪੰਜ ਰੋਜ਼ਾ 36ਵੇਂ  ਅੰਤਰ-ਯੂਨੀਵਰਸਿਟੀ ਫੈਸਟ “ਅੰਤਰਨਾਦ” ਦਾ ।

ਐਲਪੀਯੂ ਨੂੰ  ਸਾਹਿਤਕ  ਸਮਾਗਮਾਂ ਵਿੱਚ ਓਵਰਆਲ ਚੈਂਪੀਅਨ ਵੀ ਘੋਸ਼ਿਤ ਕੀਤਾ ਗਿਆ ਹੈ; ਅਤੇ, ਸੰਗੀਤ, ਸੱਭਿਆਚਾਰਕ ਪ੍ਰੋਸੇਸਨ , ਥੀਏਟਰ, ਡਾਂਸ ਅਤੇ ਫਾਈਨ ਆਰਟਸ ਪ੍ਰਤੀਯੋਗਤਾਵਾਂ ਦੇ ਈਵੈਂਟਸ ਵਿੱਚ ਪਹਿਲੇ ਉਪ ਜੇਤੂ। ਇਸ ਵਾਸਤੇ ਉੱਤਰਾਖੰਡ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਜ਼ੋਨ ਦੀਆਂ 18 ਯੂਨੀਵਰਸਿਟੀਆਂ ਦੇ ਸੈਂਕੜੇ ਵਿਦਿਆਰਥੀਆਂ ਨੇ 28 ਵਰਗਾਂ ਵਿੱਚ ਭਾਗ ਲਿਆ।

ਰਾਸ਼ਟਰੀ ਅਤੇ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇਹ ਜ਼ੋਨ ਵਿੱਚ ਸਭ ਤੋਂ ਵੱਡਾ ਸਮਾਗਮ ਹੈ। ਅਣਥੱਕ ਅਭਿਆਸਾਂ ਅਤੇ ਬੇਹਤਰੀਨ ਪ੍ਰਤਿਭਾ ਦੇ ਨਾਲ, ਐਲਪੀਯੂ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ 'ਤੇ ਹੋਰ ਭਾਗੀਦਾਰੀ ਅਤੇ ਜਿੱਤਾਂ ਲਈ ਫੈਸਟ ਦੀਆਂ ਕੁੱਲ 28 ਪ੍ਰਤੀਯੋਗੀ ਸ਼੍ਰੇਣੀਆਂ ਵਿੱਚੋਂ 25 ਵਿੱਚ ਚੋਟੀ ਦੀਆਂ ਪੁਜ਼ੀਸ਼ਨਾਂ ਜਿੱਤੀਆਂ। ਇਹ ਮੈਗਾ ਈਵੈਂਟ ਭਾਰਤ ਸਰਕਾਰ ਦੇ ਯੁਵਕ ਭਲਾਈ ਅਤੇ ਖੇਡ ਮੰਤਰਾਲੇ ਦੁਆਰਾ ਸਪਾਂਸਰ ਕੀਤਾ ਗਿਆ ਸੀ।

ਆਪਣੀ ਜੇਤੂ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੇਸ਼ੇਵਰ ਪ੍ਰੋਗਰਾਮਾਂ ਦੇ ਐਲਪੀਯੂ ਦੇ ਵਿਦਿਆਰਥੀਆਂ ਨੇ ਲਾਈਟ ਵੋਕਲ, ਡਿਬੇਟ, ਮਾਈਮ, ਕੋਲਾਜ ਮੇਕਿੰਗ, ਕਲੇ ਮਾਡਲਿੰਗ, ਰੰਗੋਲੀ, ਅਤੇ ਇੰਸਟਾਲੇਸ਼ਨ ਮੁਕਾਬਲਿਆਂ ਵਿੱਚ 7 ਸੋਨ ਮੈਡਲ  ਜਿੱਤੇ; ਪੱਛਮੀ ਸੋਲੋ, ਭਾਰਤੀ ਸਮੂਹ ਗੀਤ, ਲੋਕ ਆਰਕੈਸਟਰਾ, ਪੱਛਮੀ ਸਾਜ਼, ਲੋਕ ਨਾਚ, ਵਨ-ਐਕਟ ਪਲੇ, ਸਕਿੱਟ, ਮੌਕੇ 'ਤੇ ਪੇਂਟਿੰਗ, ਪੋਸਟਰ ਮੇਕਿੰਗ, ਕਾਰਟੂਨਿੰਗ, ਫੋਟੋਗ੍ਰਾਫੀ, ਮਹਿੰਦੀ ਅਤੇ ਸੱਭਿਆਚਾਰਕ ਯਾਤਰਾ  ਵਿੱਚ 13 ਚਾਂਦੀ ਦੇ ਮੈਡਲ ; ਅਤੇ, ਕਵਿਜ਼, ਕਲਾਸੀਕਲ ਵੋਕਲ, ਕਲਾਸੀਕਲ ਇੰਸਟਰੂਮੈਂਟਲ (ਪਰਕਸ਼ਨ), ਕਲਾਸੀਕਲ ਡਾਂਸ, ਅਤੇ ਭਾਸ਼ਣ ਦੀਆਂ ਸ਼੍ਰੇਣੀਆਂ ਵਿੱਚ 5 ਕਾਂਸੀ ਦੇ ਮੈਡਲ ਜਿਤੇ ।

ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ, ਐਲਪੀਯੂ  ਦੀ ਪ੍ਰੋ ਚਾਂਸਲਰ ਸ਼੍ਰੀਮਤੀ ਰਸ਼ਮੀ ਮਿੱਤਲ ਨੇ ਸਾਂਝਾ ਕੀਤਾ ਕਿ “ਐਲਪੀਯੂ  ਇਸ ਵੱਕਾਰੀ ਪ੍ਰਾਪਤੀ ਦਾ ਸਿਹਰਾ ਯੂਨੀਵਰਸਿਟੀ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਲਾਹਕਾਰਾਂ ਨੂੰ ਦਿੰਦਾ ਹੈ। ਮੈਨੂੰ ਇਹ ਦੱਸਦੇ ਹੋਏ ਵੀ ਖੁਸ਼ੀ ਹੋ ਰਹੀ ਹੈ ਕਿ ਐਲਪੀਯੂ ਦੇ ਵਿਦਿਆਰਥੀ ਵੱਖ-ਵੱਖ ਪ੍ਰਤੀਯੋਗੀ ਖੇਤਰਾਂ ਵਿੱਚ ਲਗਾਤਾਰ ਉੱਤਮ ਪ੍ਰਦਰਸ਼ਨ ਕਰ ਰਹੇ ਹਨ। ਭਾਵੇਂ ਇਹ ਖੋਜ, ਪਲੇਸਮੈਂਟ, ਅਕਾਦਮਿਕ, ਖੇਡਾਂ, ਸੱਭਿਆਚਾਰ ਜਾਂ ਕੋਈ ਹੋਰ ਗਤੀਵਿਧੀ ਹੋਵੇ; ਐਲਪੀਯੂ ਦੇ ਵਿਦਿਆਰਥੀ ਹਮੇਸ਼ਾ ਉੱਤਮਤਾ ਵਿੱਚ ਆਪਣੀ ਸਮਰੱਥਾ ਨੂੰ ਸਾਬਤ ਕਰਦੇ ਰਹਿੰਦੇ ਹਨ। ਮੈਂ ਉਨ੍ਹਾਂ ਲਈ  ਉਨ੍ਹਾਂ ਦੇ ਭਵਿੱਖ ਦੇ ਸਾਰੇ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕਰਦੀ ਹਾਂ । ”

 

Tags: Anurag Thakur , Anurag Singh Thakur , BJP , Bharatiya Janata Party , Lovely Professional University , Jalandhar , Phagwara , LPU , LPU Campus , Ashok Mittal , Rashmi Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD