Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹਾ ਸੰਗਰੂਰ ’ਚ ਪ੍ਰਸ਼ਾਸ਼ਨ ਵੱਲੋਂ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਨਿਵੇਕਲੀ ਪਹਿਲਕਦਮੀ

ਪਹਿਲੇ ਪੜਾਅ ’ਚ 100 ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤ ਕਰਕੇ ਮੁਹੱਈਆ ਕਰਵਾਇਆ ਜਾਵੇਗਾ ਰੋਜ਼ਗਾਰ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 08 Feb 2023

Last updated on: Feb 08, 2023, 00:00 IST

ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੁਆਰਾ ਪੰਜਾਬ ਨੂੰ ਨਸ਼ਾ ਮੁਕਤ ਬਣਾ ਕੇ ਰੰਗਲਾ ਬਣਾਉਣ ਦੀ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਨਿਵੇਕਲਾ ਯੋਗਦਾਨ ਪਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਐਲਾਨ ਕੀਤਾ ਕਿ ਪਹਿਲੇ ਪੜਾਅ ਵਜੋਂ ਜ਼ਿਲ੍ਹਾ ਸੰਗਰੂਰ ’ਚ 100 ਨਸ਼ਾ ਪੀੜਤਾਂ ਦੀ ਪਛਾਣ ਕਰਕੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਘਾਬਦਾਂ ਵਿਖੇ ਇਲਾਜ ਕਰਵਾ ਕੇ ਰੋਗ ਮੁਕਤ ਕਰਨ ਮਗਰੋਂ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। 

ਸੁਨਾਮ ਸ਼ਹਿਰ ਦੀ ਜੋਗੀਆਂ ਬਸਤੀ ਵਿਖੇ ਨਸ਼ਿਆਂ ਦੇ ਕੋਹੜ ਦੇ ਮੁਕੰਮਲ ਸਫ਼ਾਏ ਦਾ ਸੱਦਾ ਦੇਣ ਪੁੱਜੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਾਂਝੇ ਤੌਰ ’ਤੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ ਕਿਉਂਕਿ ਇਹ ਇੱਕ ਵੱਡੀ ਸਮਾਜਿਕ ਬੁਰਾਈ ਹੈ ਜਿਸ ਦਾ ਖਾਤਮਾ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਸਤੀ ਨਿਵਾਸੀਆਂ ਨੂੰ ਦੱਸਿਆ ਕਿ ਘਾਬਦਾਂ ਵਿਖੇ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾਉਣ ਵਾਲੇ ਨਾਗਰਿਕ ਸਵੇਰ ਤੋਂ ਸ਼ਾਮ ਤੱਕ ਵੱਖ-ਵੱਖ ਉਸਾਰੂ ਗਤੀਵਿਧੀਆਂ ਜਿਵੇਂ ਯੋਗਾ, ਕਸਰਤ, ਖੇਡਾਂ, ਲਾਇਬ੍ਰੇਰੀ, ਮੋਬਾਇਲ ਰਿਪੇਅਰ, ਬਿਜਲੀ ਰਿਪੇਅਰ ਆਦਿ ਵਿੱਚ ਹਿੱਸਾ ਲੈਂਦੇ ਹਨ ਅਤੇ ਨਸ਼ਾ ਤਿਆਗਣ ਉਪਰੰਤ ਇਹ ਨਾਗਰਿਕ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਹਾਸਲ ਕਰਕੇ ਭਵਿੱਖ ਵਿੱਚ ਆਪਣੇ ਪਰਿਵਾਰ ਨਾਲ ਖੁਸ਼ਹਾਲ ਜਿੰਦਗੀ ਬਤੀਤ ਕਰਨ ਦੇ ਸਮਰੱਥ ਬਣਦੇ ਹਨ। 

ਉਨ੍ਹਾਂ ਕਿਹਾ ਕਿ ਜੋ ਵੀ ਨਸ਼ਾ ਕਰਦਾ ਹੈ ਬਦਨਾਮੀ ਦੇ ਡਰ ਨਾਲ ਉਸ ਦੇ ਵੇਰਵੇ ਛੁਪਾਏ ਨਾ ਜਾਣ ਬਲਕਿ ਰਾਹ ਤੋਂ ਭਟਕਣ ਵਾਲਿਆਂ ਨੂੰ ਚੰਗੇ ਰਾਹ ’ਤੇ ਲਿਆਉਣ ਲਈ ਸਰਕਾਰ ਦੀ ਇਸ ਮੁਹਿੰਮ ਵਿੱਚ ਯੋਗਦਾਨ ਪਾਇਆ ਜਾਵੇ। ਸ਼੍ਰੀ ਜੋਰਵਾਲ ਨੇ ਕਿਹਾ ਕਿ ਗਲਤਫਹਿਮੀ ਜਾਂ ਮਾੜੀ ਸੰਗਤ ਕਾਰਨ ਜੇਕਰ ਕੋਈ ਨਾਗਰਿਕ ਨਸ਼ਿਆਂ ਦੀ ਗ੍ਰਿਫਤ ਵਿੱਚ ਫਸ ਗਿਆ ਹਾਂ ਤਾਂ ਉਸ ਨੂੰ ਸੁਧਾਰਨ ਦੀ ਸਭ ਦੀ ਨੈਤਿਕ ਜਿੰਮੇਵਾਰੀ ਹੈ ਅਤੇ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਅਜਿਹੇ ਭਟਕੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਜਾਂ ਨਸ਼ਾ ਤਸਕਰੀ ਕਰਨ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।ਇਸ ਮੌਕੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਿਲਾਫ਼ ਜੰਗ ਜਾਰੀ ਹੈ। ਅਤੇ ਪਿੰਡਾਂ ਵਿੱਚ ਲੋਕ ਵੀ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ।

ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਸਦੀ ਪ੍ਰਾਪਰਟੀ ਵੀ ਜ਼ਬਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਨਸ਼ਾ ਪੀੜਤ ਹਨ, ਉਨ੍ਹਾਂ ਨੂੰ ਮੁੜ ਵਸੇਬਾ ਕੇਂਦਰ ਵਿੱਚ ਯੋਗ ਇਲਾਜ ਕਰਵਾ ਕੇ ਹੁਨਰਮੰਦ ਬਣਾਉਣ ਮਗਰੋਂ ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਦੇ ਸਹਿਯੋਗ ਨਾਲ ਰੋਜ਼ਗਾਰ ਦੇਣਾ ਵੀ ਪ੍ਰਮੁੱਖ ਟੀਚਾ ਹੈ । ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਇਸ ਤੋਂ ਬਾਅਦ ਇਸ ਪਾਇਲਟ ਪ੍ਰੋਜੈਕਟ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

ਇਸ ਮੌਕੇ ਨਿਤੇਸ਼ ਜੈਨ ਸਹਾਇਕ ਕਮਿਸ਼ਨਰ (ਯੂ.ਟੀ), ਜਸਪ੍ਰੀਤ ਸਿੰਘ ਐਸ.ਡੀ.ਐਮ, ਮਨਪ੍ਰੀਤ ਸਿੰਘ ਐਸ.ਪੀ, ਭਰਪੂਰ ਸਿੰਘ ਡੀ.ਐਸ.ਪੀ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਸੀ.ਡੀ.ਆਈ.ਸੀ ਦੇ ਪ੍ਰਧਾਨ ਘਨਸ਼ਿਆਮ ਕਾਂਸਲ, ਸੰਜੀਵ ਕੁਮਾਰ ਸੰਜੂ, ਮਨਪ੍ਰੀਤ ਬਾਂਸਲ, ਰਵੀਕਮਲ ਗੋਇਲ, ਸਾਹਿਬ ਸਿੰਘ, ਕੁਲਵੀਰ ਭੰਗੂ, ਭਾਨੂੰ ਪ੍ਰਤਾਪ, ਸਾਹਿਲ ਗਿੱਲ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD