Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਸਿਹਤ ਸੇਵਾਵਾਂ ’ਚ ਕ੍ਰਾਂਤੀਕਾਰੀ ਬਦਲਾਅ ਕਾਰਨ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਵਧਿਆ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ’ਚ ਬਲੱਡ ਬੈਂਕ ਅਤੇ ਲੈਬਾਰਟਰੀ ਦੇ ਨਵੇਂ ਉਪਕਰਨ ਕੀਤੇ ਲੋਕ ਅਰਪਣ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 08 Feb 2023

Last updated on: Feb 08, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ। ਇਹੀ ਕਾਰਨ ਹੈ ਕਿ ਹੁਣ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ ਅਤੇ ਲੋਕ ਹੁਣ ਪ੍ਰਾਈਵੇਟ ਹਸਪਤਾਲਾਂ ਦੀ ਥਾਂ ਸਰਕਾਰੀ ਹਸਪਤਾਲਾਂ ਨੂੰ ਤਰਜੀਹ ਦੇ ਰਹੇ ਹਨ। 

ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਬਲੱਡ ਬੈਂਕ ਤੇ ਲੈਬਾਰਟਰੀ ਦੇ ਨਵੇਂ ਉਪਕਰਨਾਂ ਨੂੰ ਲੋਕ ਅਰਪਣ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਸਿਵਲ ਹਸਪਤਾਲ ਨੂੰ ਇਹ ਉਪਕਰਨ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਨੇ ਸਪੋਰਟਿੰਗ ਹੈਲਥ ਕੇਅਰ ਪ੍ਰੋਜੈਕਟ ਤਹਿਤ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਐਸ.ਐਮ.ਓ ਡਾ. ਸਵਾਤੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਬਲੱਡ ਬੈਂਕ ਤੇ ਲੈਬ ਲਈ ਦੋ ਡੋਨਰ ਕਾਊਚ, ਦੋ ਇੰਡੋ ਮੋਟਰ, ਦੋ ਟਿਊਬ ਸੀਲਰ, ਇਕ ਆਟੋਕਲੇਵ, ਦੋ ਸੈਂਟਰੀਫਯੂਗ ਮਸ਼ੀਨ, ਸੀ.ਬੀ.ਸੀ ਅਨਾਲਾਈਜ਼ਰ, ਇਕ ਵਾਟਰ ਡਿਸਟੀਲੇਸ਼ਨ ਯੂਨਿਟ ਭੇਟ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਿਹਤ ਸੇਵਾਵਾਂ ਦੇ ਸੁਧਾਰ ਲਈ ਸਰਕਾਰ ਦੇ ਨਾਲ-ਨਾਲ ਸਵੈਸੇਵੀ ਸੰਸਥਾਵਾਂ ਅਤੇ ਬੈਂਕਿੰਗ ਖੇਤਰ ਵੀ ਆਪਣਾ ਯੋਗਦਾਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਤੇ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਵਲ ਹਸਪਤਾਲ ਵਿਚ ਰੈਡ ਕਰਾਸ ਸੋਸਾਇਟੀ ਨੂੰ ਨਾਲ ਲੈ ਕੇ ਜਲਦ ਹੀ 24 ਘੰਟੇ ਲਈ ਜਨ ਔਸ਼ਧੀ ਕੇਂਦਰ ਖੋਲਿ੍ਹਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਅਤਿ-ਆਧੁਨਿਕ ਲੈਬਾਰਟਰੀ ਤੇ ਸੀ.ਟੀ ਸਕੈਨ ਦੀ ਸੁਵਿਧਾ ਹੈ, ਜਿਸ ਦਾ ਲੋਕਾਂ ਨੂੰ ਪੂਰਾ ਫਾਇਦਾ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਸਟਾਫ ਤੇ ਹੋਰ ਕਮੀਆਂ ਨੂੰ ਲੈ ਕੇ ਉਹ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਗੱਲ ਕਰਨਗੇ ਅਤੇ ਇਨ੍ਹਾਂ ਕਮੀਆਂ ਨੂੰ ਵੀ ਜਲਦ ਦੂਰ ਕਰ ਦਿੱਤਾ ਜਾਵੇਗਾ। ਇਸ ਦੌਰਾਨ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਭਵਿੱਖ ਵਿਚ ਵੀ ਸਿਵਲ ਹਸਪਤਾਲ ਨੂੰ ਹੈਲਥ ਕੇਅਰ ਪ੍ਰੋਜੈਕਟ ਤਹਿਤ ਜ਼ਰੂਰਤ ਅਨੁਸਾਰ ਉਪਕਰਨ ਮੁਹੱਈਆ ਕਰਵਾਉਂਦੇ ਰਹਿਣਗੇ। 

ਇਸ ਮੌਕੇ ਬੀ.ਟੀ.ਓ ਡਾ. ਵੈਸ਼ਾਲੀ, ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਦੇ ਸੀਨੀਅਰ ਪ੍ਰੋਗਰਾਮ ਮੈਨੇਜਰ ਸੁਰਿੰਦਰ ਪ੍ਰੋਹਿਤ , ਬ੍ਰਾਂਚ ਮੈਨੇਜਰ ਪੰਕਜ ਡੋਗਰਾ, ਵਿਕਾਸ ਅਫ਼ਸਰ ਗੁਰਵਿੰਦਰ ਸਿੰਘ, ਕਮਿਊਨਿਟੀ ਫੈਸੀਲੀਟੇਟਰ ਸਾਧੂ ਰਾਮ ਅਤੇ ਆਰ.ਐਮ ਫੋਰੈਕਸ ਤੋਂ ਸ਼ਿਵ ਕੁਮਾਰ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD