Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਲੋਕਾਂ ਨੂੰ ਸਮਾਂਬੱਧ ਅਤੇ ਸਾਫ-ਸੁਥਰੀਆਂ ਜਨਤਕ ਸੇਵਾਵਾਂ ਮੁਹੱਈਆ ਕਰਾਉਣ ’ਚ ਕੋਈ ਕਸਰ ਬਾਕੀ ਨਾ ਰਹੇ-ਬਲਦੀਪ ਕੌਰ

ਮਾਲ ਵਿਭਾਗ ਦੇ ਅਹਿਮ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕਰਨ ਦੇ ਦਿੱਤੇ ਨਿਰਦੇਸ਼, ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 09 Feb 2023

Last updated on: Feb 09, 2023, 00:00 IST

ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੰਤਕਾਲਾਂ ਤੇ ਹੋਰ ਸਬੰਧਤ ਮਾਮਲਿਆਂ ਵਿੱਚ ਕੋਈ ਵੀ ਬੇਲੋੜੀ ਦੇਰੀ ਜਾਂ ਲਾਪ੍ਰਵਾਹੀ ਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਦੇ ਮੀਟਿੰਗ ਹਾਲ ਵਿਖੇ ਰੈਵਨਿਊ ਵਿਭਾਗ ਦੇ ਅਧਿਕਾਰੀਆਂ ਤੋਂ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਵੇਲੇ ਕੀਤੀ।

ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਲਾਲ ਲਕੀਰ ਦੇ ਅੰਦਰ ਆਉਂਦੇ ਰਕਬੇ ਦੇ ਇੰਤਕਾਲ , ਤਕਸੀਮ ਕੇਸਾਂ, ਸਟੈਂਪ ਐਕਟ, ਨੰਬਰਦਾਰੀ, ਨਿਸ਼ਾਨਦੇਹੀ, ਖਸਰਾ ਗਿਰਦਾਵਰੀ ਨਾਲ ਸਬੰਧਤ ਬਕਾਇਆ ਕੇਸਾਂ ਦੇ ਨਿਪਟਾਰੇ ਸਮੇਤ ਕੈਦੀ ਦੇ ਜਮਾਨਤੀਆਂ ਪਾਸੋ ਜਮਾਨਤ ਦੀ ਰਾਸ਼ੀ ਨੂੰ ਭੋ ਮਾਲੀਆ ਘੋਸ਼ਿਤ ਕਰਕੇ ਵਸੂਲ ਕਰਨ ਦੀ ਵਿਸਥਾਰ ਸਹਿਤ ਜਾਣਕਾਰੀ ਲਈ ਅਤੇ ਸਬੰਧਤ ਅਧਿਕਾਰੀਆਂ ਨੂੰ ਮਾਲ ਵਿਭਾਗ ਦੇ ਅਹਿਮ ਕੰਮਾਂ ਦੀ ਲਗਾਤਾਰ ਨਜ਼ਰਸਾਨੀ ਕਰਨ ਦੇ ਨਿਰਦੇਸ਼ ਦਿੱਤੇ।  

ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਆਦੇਸ ਜਾਰੀ ਕੀਤੇ। ਉਨ੍ਹਾ ਕਿਹਾ ਕਿ ਫਰਦ ਕੇਂਦਰ ਜਾਂ ਸੇਵਾ ਕੇਂਦਰਾਂ ਦੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਨਹੀ ਹੋਣੀ ਚਾਹੀਦੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਐਸ.ਡੀ.ਐਮ ਬੁਢਲਾਡਾ ਅਤੇ ਵਾਧੂ ਚਾਰਜ਼ ਮਾਨਸਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ ਸਰਦੂਲਗੜ੍ਹ ਪੂਨਮ ਸਿੰਘ, ਜਿਲ਼੍ਹਾ ਮਾਲ ਅਫਸ਼ਰ ਸੁਖਰਾਜ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD