Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਵਿੱਚ ਬੋਰਡ ਲਿਖੇ ਜਾਣ ਸਬੰਧੀ ਨੌਜਵਾਨਾਂ ਜਾਗਰੂਕ ਕੀਤਾ

Prabhjot Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ ਨਗਰ , 09 Feb 2023

 ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਨੌਜਵਾਨ ਕਲੱਬਾਂ, ਸਭਾਵਾਂ ਅਤੇ ਆਪ ਵਰਕਰਾਂ ਦੀ ਰਹਿਨੁਮਾਈ ਹੇਠ ਮਾਂ-ਬੋਲੀ ਪੰਜਾਬੀ ਵਿੱਚ ਬੋਰਡ ਲਿਖਾਉਣ ਲਈ ਜਾਗਰੂਕਤਾ ਮੁਹਿੰਮ ਵਜੋਂ ਮਿਲਣੀ ਕੀਤੀ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼੍ਰੀਮਤੀ ਪ੍ਰਭਜੋਤ ਕੌਰ ਵੱਲੋਂ ਪ੍ਰਧਾਨਗੀ ਕੀਤੀ ਗਈ ।

ਮਿਲਣੀ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਚਾਨਣਾ ਪਾਇਆ ਗਿਆ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਸਮੂਹ ਅਦਾਰਿਆਂ ਅਤੇ ਸੰਸਥਾਵਾਂ ਦੇ ਨਾਂ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਤੋਂ ਸਰੋਤਿਆਂ ਨੂੰ ਜਾਣੂ ਕਰਵਾਇਆ ਗਿਆ। 

ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼੍ਰੀਮਤੀ ਪ੍ਰਭਜੋਤ ਕੌਰ ਵੱਲੋਂ ਪ੍ਰਧਾਨਗੀ ਭਾਸ਼ਣ ਵਿੱਚ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਵਿੱਦਿਅਕ ਸੰਸਥਾਵਾਂ/ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ/ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ ਸੁਸਾਇਟੀ ਐਕਟ/ ਫੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਿਕ  ਅਦਾਰਿਆਂ  ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਉਪਰ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹੇ ਦੇ ਸਮੂਹ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਾਏ ਜਾਣ ਦੀ ਅਪੀਲ ਕੀਤੀ ਗਈ ਅਤੇ ਇਸ ਸ਼ੁੱਭ ਕਾਰਜ ਨੂੰ ਇੱਕ ਲੋਕ ਲਹਿਰ ਬਣਾਉਣ ਦੀ ਗੁਜ਼ਾਰਿਸ਼ ਕੀਤੀ। 

ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਭਾਸ਼ਾ ਵਿਭਾਗ ਮੋਹਾਲੀ ਵੱਲੋਂ ਮਾਂ-ਬੋਲੀ ਪੰਜਾਬੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮਿਲਣੀ ਵਿੱਚ ਮੋਹਾਲੀ ਜ਼ਿਲ੍ਹੇ ਦੇ 50 ਪਿੰਡਾਂ ਵਿੱਚੋਂ ਵੱਖ-ਵੱਖ ਕਲੱਬਾਂ, ਸਭਾਵਾਂ ਅਤੇ ਆਪ ਪਾਰਟੀ ਦੇ ਵਰਕਰਾਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਵੱਲੋਂ ਇਹ ਵਿਸ਼ਵਾਸ ਦਵਾਇਆ ਗਿਆ ਕਿ ਉਹ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਪੂਰੀ ਊਰਜਾ ਨਾਲ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨਗੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਪੀਲ ਕਰਨਗੇ। 

ਅੱਜ ਦੀ ਇਸ ਮਿਲਣੀ ਦੌਰਾਨ ਪ੍ਰਿ. ਬਹਾਦਰ ਸਿੰਘ ਚਹਿਲ, ਪਵਨ ਕੁਮਾਰ, ਗੁਰਜੰਟ ਸਿੰਘ, ਸੁਮਨ ਲਤਾ, ਐਡ. ਅਮਰਜੀਤ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ, ਗੁਰਜੀਤ ਸਿੰਘ, ਸੁਖਪਾਲ ਸਿੰਘ, ਪਰਮਜੀਤ ਸਿੰਘ ਪੰਮਾ, ਲਖਵਿੰਦਰ ਲੱਕੀ, ਗੁਰਦੀਪ ਸਿੰਘ, ਅਭਿਸ਼ੇਕ ਸ਼ਰਮਾ, ਰਾਜੇਸ਼ ਰਾਣਾ, ਮਦਨ ਲਾਲ, ਅਮਿਤ ਵਰਮਾ, ਪੰਕਜ ਗੁਪਤਾ, ਨਿਰਮਲ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਗੁਰਚਰਨ ਸਿੰਘ, ਮਨਦੀਪ ਕੌਰ, ਮੇਜਰ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਰਾਣਾ, ਅਵਤਾਰ ਖਾਨ, ਸ਼ਕੀਲ ਖਾਨ, ਰੁਲਦੂ ਖਾਨ, ਸੁਰਿੰਦਰ ਸਿੰਘ, ਰਮਜ਼ਾਨ ਮਨੌਲੀ, ਗੁਰਦੀਪ ਸਿੰਘ, ਰਣਜੀਤ ਸਿੰਘ ਵੱਲੋਂ ਸ਼ਿਰਕਤ ਕਰਦਿਆਂ ਵਿਭਾਗ ਨੂੰ ਇਸ ਗੱਲ ਦਾ ਯਕੀਨ ਦਵਾਇਆ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹੇ ਦੇ ਸਮੂਹ ਬੋਰਡ ਪੰਜਾਬੀ ਵਿੱਚ ਲਿਖਾਉਣ ਲਈ ਲੋਕਾਂ ਤੱਕ ਪਹੁੰਚ ਕਰਨਗੇ। 

ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ਼੍ਰੀਮਤੀ ਪ੍ਰਭਜੋਤ ਕੌਰ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਲੋਂ ਅੱਜ ਦੀ ਮਿਲਣੀ ਵਿੱਚ ਭਾਗ ਲੈਣ ਵਾਲੇ ਹੋਰ ਨੁਮਾਇੰਦਿਆਂ ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦਾ ਮਾਂ-ਬੋਲੀ ਨੂੰ ਸਮਰਪਿਤ ਪੈਂਤੀ ਅੱਖਰੀ ਅੰਕਿਤ ਝੋਲਾ ਵੀ ਭੇਂਟ ਕੀਤਾ ਗਿਆ ਅਤੇ ਸਮਾਗਮ ਵਿਚ ਪਹੁੰਚਣ ਲਈ ਸਭਨਾਂ ਦਾ ਧੰਨਵਾਦ ਕੀਤਾ ਗਿਆ।

 

Tags: Prabhjot Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD