Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਬੀਬੀ ਮਾਣੂੰਕੇ ਦੀ ਸੁਪਰਵੀਜ਼ਨ ਕਾਰਨ ਸਿਵਲ ਹਸਪਤਾਲ ਜਗਰਾਉਂ ਨੂੰ ਮਿਲਿਆ ਪਹਿਲਾ ਨੰਬਰ

ਮਿਹਨਤੀ ਸਟਾਫ਼ ਦੀ ਦ੍ਰਿੜ ਲਗਨ ਕਾਰਨ ਜਗਰਾਉਂ ਹਲਕੇ ਨੂੰ ਮਾਣ ਮਿਲਿਆ ਹੈ - ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 09 Feb 2023

ਭਾਰਤ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸ਼ਾਨਦਾਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਸਿਵਲ ਹਸਪਤਾਲਾਂ ਦਾ ਸਰਵੇ ਕਰਵਾਇਆ ਗਿਆ, ਜਿਸ ਵਿੱਚ ਸਿਵਲ ਹਸਪਤਾਲ ਜਗਰਾਉਂ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਭਾਰਤ ਸਰਕਾਰ ਨਵੀਂ ਦਿੱਲੀ ਦੇ ਅਡੀਸਨਲ ਸਕੱਤਰ ਅਤੇ ਮਿਸ਼ਨ ਡਾਇਰੈਕਟਰ (ਐਨ.ਐਚ.ਐਮ.) ਵੱਲੋਂ ਜਾਰੀ ਪੱਤਰ ਮੁਤਾਬਿਕ ਸਾਲ 2022 ਵਿੱਚ ਹੋਈ ਅਸੈਸਮੈਂਟ ਅਨੁਸਾਰ ਸਿਵਲ ਹਸਪਤਾਲ ਜਗਰਾਉਂ ਨੂੰ ਓਵਰਆਲ ਸਕੋਰ 93 ਪ੍ਰਤੀਸ਼ਨ ਮਿਲਿਆ ਹੈ ਅਤੇ ਸਿਵਲ ਹਸਪਤਾਲ ਜਗਰਾਉਂ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ ਦੇਣ ਵਿੱਚ ਸੂਬੇ ਭਰ ਦੀਆਂ ਸਿਹਤ ਸੇਵਵਾਂ ਵਿੱਚੋਂ ਪਹਿਲੇ ਨੰਬਰ 'ਤੇ ਰਿਹਾ ਹੈ। 

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ.ਜਗਰਾਉਂ ਡਾ.ਪੁਨੀਤ ਸਿੱਧੂ ਨੇ ਦੱਸਿਆ ਕਿ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ ਅਤੇ ਅਕਸਰ ਹੀ ਸਿਵਲ ਹਸਪਤਾਲ ਜਗਰਾਉਂ ਦਾ ਨਿਰੀਖਣ ਕਰਦੇ ਰਹਿੰਦੇ ਹਨ ਅਤੇ ਹਸਪਤਾਲ ਨੂੰ ਲੋੜੀਦੀਂਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨਾਲ ਵੀ ਰਾਬਤਾ ਰੱਖਦੇ ਹਨ। 

ਉਹਨਾਂ ਦੱਸਿਆ ਕਿ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਸਿਵਲ ਹਸਪਤਾਲ ਜਗਰਾਉਂ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਜੱਚਾ-ਬੱਚਾ ਹਸਪਤਾਲ ਉਸਾਰਿਆ ਗਿਆ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤਾ ਗਿਆ। ਜਿੱਥੇ ਇਲਾਕੇ ਦੀਆਂ ਗਰਭਵਤੀ ਔਰਤਾਂ ਅਤੇ ਨਵ-ਜਨਮੇ ਬੱਚਿਆਂ ਦਾ ਇਲਾਜ਼ ਆਧੁਨਿਕ ਪ੍ਰਨਾਲੀ ਰਾਹੀਂ ਕੀਤਾ ਜਾਂਦਾ ਹੈ। 

ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿੱਚ ਔਰਤਾਂ ਦੇ ਮਾਹਿਰ, ਹੱਡੀਆਂ ਦੇ ਮਾਹਿਰ, ਅੱਖਾਂ ਤੇ ਬੇਹੋਸ਼ੀ ਦੇ ਮਾਹਿਰ, ਚਮੜੀ ਰੋਗਾਂ ਦੇ ਮਾਹਿਰ ਡਾਕਟਰ ਸਾਹਿਬਾਨ ਰੋਜ਼ਾਨਾਂ ਓ.ਪੀ.ਡੀ. ਵਿੱਚ ਹਾਜ਼ਰ ਰਹਿੰਦੇ ਹਨ ਅਤੇ ਮਰੀਜ਼ਾਂ ਦਾ ਇਲਾਜ਼ ਕਰਦੇ ਹਨ। ਇਸ ਤੋਂ ਇਲਾਵਾ ਐਕਸ-ਰੇ ਮਸ਼ੀਨਾਂ ਅਤੇ ਲੈਬ.ਟੈਸਟਾਂ ਦੇ ਮਾਹਿਰ ਵੀ ਉਪਲੱਬਧ ਹਨ। 

ਡਾ.ਪੁਨੀਤ ਸਿੱਧੂ ਨੇ ਹੋਰ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿੱਚ 24 ਘੰਟੇ ਐਮਰਜੈਂਸੀ ਖੁੱਲੀ ਰਹਿੰਦੀ ਹੈ, ਬਲੱਡ ਬੈਂਕ ਦੀ ਸਹੂਲਤ ਹੈ, ਕਿਡਨੀ ਦੇ ਮਰੀਜ਼ਾਂ ਲਈ ਡਾਇਲਸੈਸ ਦਾ ਯੂਨਿਟ ਹੈ, ਹਰ ਪ੍ਰਕਾਰ ਦੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ, ਆਯੂਸ਼ਮਾਨ ਯੋਜਨਾਂ ਤਹਿਤ ਇਲਾਜ਼ ਕੀਤਾ ਜਾਂਦਾ ਹੈ ਅਤੇ ਦਿਵਾਂਗ (ਯੂ.ਡੀ.ਆਈ.ਡੀ.) ਕਾਰਡ ਬਣਾਏ ਜਾਂਦੇ ਹਨ। 

ਉਹਨਾਂ ਹੋਰ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਕੋਵਿਡ ਅਤੇ ਬੱਚਿਆਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਵੀ ਕੀਤਾ ਜਾਂਦਾ ਹੈ ਅਤੇ ਹਸਪਾਤਾਲ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਇਸ ਸਬੰਧ ਵਿੱਚ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸ਼ਾਨਦਾਰ ਸਿਹਤ ਸਹੂਲਤਾਂ ਦੇਣ ਲਈ ਵੀ ਗਰੰਟੀ ਦਿੱਤੀ ਸੀ ਅਤੇ ਹਲਕੇ ਅੰਦਰ ਇਸ ਗਰੰਟੀ ਨੂੰ ਪੂਰਾ ਕਰਨ ਲਈ ਉਹਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਆਪਣੀ ਸੁਪਰਵਾਈਜ਼ਰੀ ਕਪੈਸਟੀ ਵਿੱਚ ਸਿਵਲ ਹਸਪਤਾਲ ਦਾ ਪ੍ਰਬੰਧ, ਸਹੂਲਤਾਂ ਅਤੇ ਸਮੱਸਿਆਵਾਂ ਦਾ ਨਿਰੀਖਣ ਕੀਤਾ ਜਾਂਦਾ ਰਿਹਾ ਹੈ ਅਤੇ ਸਮੱਸਿਆਵਾਂ ਦਾ ਹੱਲ ਵੀ ਕਰਵਾਇਆ ਹੈ। 

ਵਿਧਾਇਕਾ ਮਾਣੂੰਕੇ ਹਲਕੇ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਸਿਵਲ ਹਸਪਤਾਲ ਜਗਰਾਉਂ ਦਾ ਸੂਬੇ ਦੀਆਂ ਸਿਹਤ ਸੇਵਾਵਾਂ ਵਿੱਚੋਂ ਪਹਿਲੇ ਨੰਬਰ 'ਤੇ ਆਉਣ ਦਾ ਸਿਹਰਾ ਹਸਪਾਲਤ ਦੇ ਸਮੂਹ ਸਟਾਫ਼ ਨੂੰ ਜਾਂਦਾ ਹੈ, ਜਿੰਨ੍ਹਾਂ ਦੀ ਦ੍ਰਿੜ ਲਗਨ ਅਤੇ ਮਿਹਨਤ ਸਦਕਾ ਜਗਰਾਉਂ ਹਲਕੇ ਨੂੰ ਮਾਣ ਮਿਲਿਆ ਹੈ। ਬੀਬੀ ਮਾਣੂੰਕੇ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਦੇ ਮੁਖੀਆਂ ਨੂੰ ਵੀ ਅਪੀਲ ਕਰਦੇ ਹੋਏ ਆਖਿਆ ਕਿ ਉਹ ਵੀ ਆਪੋ-ਆਪਣੇ ਪ੍ਰਸ਼ਾਸ਼ਨ ਨੂੰ ਪਾਰਦਰਸ਼ਤਾ ਅਤੇ ਕੁਸ਼ਲਤਾ ਨਾਲ ਚਲਾਉਣ ਅਤੇ ਜਗਰਾਉਂ ਹਲਕੇ ਦਾ ਨਾਮ ਰੌਸ਼ਨ ਕਰਨ ਵਿੱਚ ਯੋਗਦਾਨ ਪਾਉਣ।

 

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD