Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਇਆ ਜਾਵੇ : ਡੀ.ਪੀ. ਰੈੱਡੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਮਿਡ ਡੇ ਮੀਲ ਸਕੀਮ ਸਬੰਧੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Punjab Admin, School Education Department, MGSIPA, Mid Day meals, D.P. Reddy, Corporate Social Responsibility, Punjab State Food Commission

Web Admin

Web Admin

5 Dariya News

ਚੰਡੀਗੜ੍ਹ , 09 Feb 2023

Last updated on: Feb 09, 2023, 00:00 IST

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਕਿਹਾ ਕਿ ਖਾਣਾ ਪਕਾਉਣ ਲਈ ਤਾਇਨਾਤ ਕੁੱਕ (ਰਸੋਈਏ) ਵੱਲੋਂ ਲੋੜੀਂਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ।

ਇੱਥੇ ਮਗਸੀਪਾ ਵਿਖੇ ਸਕੂਲ ਸਿੱਖਿਆ ਵਿਭਾਗ ਨਾਲ ਸੂਬੇ ਵਿੱਚ ਮਿਡ ਡੇ ਮੀਲ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੈੱਡੀ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਬੱਚਿਆਂ ਦੀ ਸਿਹਤ ਜਾਂਚ ਕਰਨਾ ਵੀ ਸਮੇਂ ਦੀ ਲੋੜ ਹੈ। ਇਸ ਤੋਂ ਇਲਾਵਾ ਬੱਚਿਆਂ ਦਾ ਹੈਲਥ ਪ੍ਰੋਫਾਈਲ (ਸਿਹਤ ਸਬੰਧੀ ਵੇਰਵੇ) ਬਣਾਉਣ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਬੱਚਿਆਂ ਦੀ ਤੰਦਰੁਸਤੀ ਬਾਰੇ ਸਹੀ ਮੁਲਾਂਕਣ ਕੀਤਾ ਜਾ ਸਕੇ।

ਚੇਅਰਮੈਨ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐਸਆਰ) ਤਹਿਤ ਫੰਡਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਤਾਂ ਜੋ ਆਉਣ ਵਾਲੇ 6 ਮਹੀਨਿਆਂ ਵਿੱਚ ਸੂਬੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ.  ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। 

ਇਸ ਤੋਂ ਇਲਾਵਾ ਸ੍ਰੀ ਰੈਡੀ ਨੇ ਇਹ ਵੀ ਕਿਹਾ ਕਿ ਕਮਿਸ਼ਨ ਵੱਲੋਂ ਮਿਡ ਡੇ ਮੀਲ ਸਬੰਧੀ ਬਣਾਈ ਗਈ ਲਘੂ ਫਿਲਮ ਵਿਭਾਗ ਦੇ ਐਜੂਸੈਟ ਪਲੇਟਫਾਰਮ ’ਤੇ ਅਪਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁੱਕ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਧੂੰਏਂ ਤੋਂ ਛੁਟਕਾਰਾ ਪਾਉਣ ਲਈ ਪ੍ਰਾਪਤ ਸਰੋਤਾਂ ਮੁਤਾਬਕ, ਐਗਜ਼ਾਸਟ ਫੈਨ ਪ੍ਰਦਾਨ ਕੀਤੇ ਜਾਣ ।ਸ੍ਰੀ ਰੈੱਡੀ ਨੇ ਇਸ ਸਬੰਧ ਵਿਚ ਦੂਜੇ ਰਾਜਾਂ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਤੋਂ ਸਿੱਖਣ ਦੀ ਮਹੱਤਤਾ ‘ਤੇ ਜੋਰ ਦਿੱਤਾ।

ਕਮਿਸ਼ਨ ਦੀ ਗਤੀਵਿਧੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਚੇਅਰਮੈਨ ਨੇ ਸਿੱਖਿਆ ਵਿਭਾਗ ਨੂੰ ਕਮਿਸ਼ਨ ਦੇ ਸੋਸ਼ਲ ਮੀਡੀਆ ਹੈਂਡਲਾਂ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਕਮਿਸ਼ਨ ਦੀਆਂ ਵੱਖ-ਵੱਖ ਪਹਿਲਕਦਮੀਆਂ ਲਈ ਵਿਆਪਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਲੋਕਾਂ ਵਲੋਂ ਸੁਝਾਅ ਦੇਣ ਅਤੇ ਜਾਗਰੂਕਤਾ ਫੈਲਾਉਣ ਦੇ ਮੱਦੇਨਜ਼ਰ ਸਾਰੀਆਂ ਥਾਵਾਂ ਉੱਤੇ ਨੋਟਿਸ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣ ਦੀ ਵੀ ਤਾਕੀਦ ਕੀਤੀ ਗਈ।  

ਚੇਅਰਮੈਨ ਅਤੇ ਮੈਂਬਰਾਂ ਨੇ ਫੀਲਡ ਦੌਰੇ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੁਝ ਮਹੱਤਵਪੂਰਨ ਸੁਝਾਅ ਦਿੱਤੇ। ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਅਤੇ ਸੁਚੱਜੇ ਢੰਗ ਨਾਲ ਇਸ ਉੱਤੇ ਅਮਲ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਕੇ. ਸ਼ਰਮਾ, ਆਈਆਰਐਸ (ਸੇਵਾਮੁਕਤ), ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਅਤੇ ਅਧਿਕਾਰੀ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: Punjab Admin , School Education Department , MGSIPA , Mid Day meals , D.P. Reddy , Corporate Social Responsibility , Punjab State Food Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD