Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਡਲ ਟਾਊਨ ਡਰੇਨ ਦੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਮਾਡਲ ਟਾਊਨ ਡਰੇਨ ਪ੍ਰਾਜੈਕਟ ਦਾ ਜਾਇਜ਼ਾ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 10 Feb 2023

Last updated on: Feb 10, 2023, 00:00 IST

ਮਾਡਲ ਟਾਊਨ ਡਰੇਨ ਨੂੰ ਕਵਰ ਕਰਨ ਦੇ ਕਰੀਬ 32.3 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਲ ਸਰੋਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਇਸ ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਭਾਦਸੋਂ ਰੋਡ 'ਤੇ ਟਿਵਾਣਾ ਚੌਂਕ, ਰਣਜੀਤ ਨਗਰ, ਵਿਕਾਸ ਨਗਰ ਤੇ ਦੀਪ ਨਗਰ ਅਤੇ ਬਾਬੂ ਸਿੰਘ ਕਲੋਨੀ, ਅਬਲੋਵਾਲ ਪੁਲੀ ਆਦਿ ਥਾਵਾਂ 'ਤੇ ਡਰੇਨ ਦਾ ਦੌਰਾ ਕਰਕੇ ਚੱਲ ਰਹੇ ਕੰਮ ਦੀ ਗੁਣਵੱਤਾ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਇਸ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪਾਬੰਦ ਹੈ, ਇਸ ਲਈ ਕੰਮ 'ਚ ਤੇਜੀ ਦੇ ਨਾਲ-ਨਾਲ ਇਸਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਡਰੇਨ ਸਰਹਿੰਦ ਰੋਡ 'ਤੇ ਪਿੰਡ ਹਸਨਪੁਰ ਦੇ ਨੇੜੇ ਤੋਂ ਸੁਰੂ ਹੋ ਕੇ ਪਟਿਆਲਾ ਸ਼ਹਿਰ 'ਚੋ ਗੁਜਰਦੇ ਹੋਏ ਪਿੰਡ ਮੈਣ ਨੇੜੇ ਜੈਕਬ ਡਰੇਨ ਵਿੱਚ ਪੈਂਦੀ ਹੈ ਅਤੇ ਇਸ ਨੂੰ ਲਗਪਗ 10 ਕਿਲੋਮੀਟਰ ਤੱਕ ਕਵਰ ਕਰਕੇ ਇਸ ਨਾਲ ਲਗਦੀ ਸੜਕ ਨੂੰ ਚੌੜਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਹਿੰਦ ਰੋਡ ਅਤੇ ਭਾਦਸੋਂ ਰੋਡ ਤੋਂ ਅੱਗੇ ਜਾ ਕੇ ਨਾਭਾ ਰੋਡ ਸੜਕ ਨੂੰ ਜੋੜਕੇ ਇਕ ਬਾਈਪਾਸ ਦੀ ਤਰ੍ਹਾਂ ਵਿਕਸਤ ਹੋਵੇਗਾ, ਇਸ ਨਾਲ ਆਵਾਜਾਈ ਦੀ ਸਮੱਸਿਆ ਤੋਂ ਵੱਡੀ ਨਿਜਾਤ ਮਿਲੇਗੀ।

ਇਸ ਮੌਕੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਬਿਜਲੀ ਨਿਗਮ ਦੇ ਐਕਸੀਐਨ ਜਤਿੰਦਰ ਗਰਗ ਸਮੇਤ ਸੀਵਰੇਜ਼ ਬੋਰਡ ਤੇ ਪੀ.ਡੀ.ਏ. ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD