Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪੰਜਾਬ ਪੁਲਿਸ ਵੱਲੋਂ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਤੋਂ 3 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Crime News, Tarn Taran, Crime News Tarn Taran, Police, Punjab Police, Border Security Force, BSF

Web Admin

Web Admin

5 Dariya News

ਚੰਡੀਗੜ੍ਹ/ਤਰਨਤਾਰਨ , 10 Feb 2023

Last updated on: Feb 10, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਸਬੰਧੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਪਾਰਸਲ ਜਿਸ ਵਿੱਚ 3 ਕਿਲੋਗ੍ਰਾਮ ਹੈਰੋਇਨ, ਪੰਜ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ 0.30 ਬੋਰ ਦਾ ਪਿਸਤੌਲ ਸੀ, ਬਰਾਮਦ ਕੀਤਾ। 

ਇਸ ਖੇਪ ਨੂੰ ਪਾਕਿਸਤਾਨ ਅਧਾਰਤ ਤਸਕਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਖੇਮਕਰਨ ਖੇਤਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਬਾਰੇ ਇੱਕ ਨਾਗਰਿਕ ਵੱਲੋਂ ਸੂਚਨਾ ਦਿੱਤੀ ਗਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐੱਸ.ਐੱਫ. ਨਾਲ ਸੂਚਨਾ ਸਾਂਝੀ ਕੀਤੀ ਅਤੇ ਆਪਸੀ ਸਹਿਯੋਗ ਨਾਲ ਭਾਰਤ-ਪਾਕਿ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਸਥਿਤ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ।

ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਖੇਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਪੁਲਿਸ ਅਤੇ ਬੀ.ਐਸ.ਐਫ. ਦੀਆਂ ਟੀਮਾਂ ਨੇ ਮੀਆਂਵਾਲ ਖੇਤਰ ਤੋਂ 3 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗੋਲੀ ਸਿੱਕੇ ਦੀ ਖੇਪ ਸਫਲਤਾਪੂਰਵਕ ਬਰਾਮਦ ਕੀਤੀ।

ਜ਼ਿਕਰਯੋਗ ਹੈ ਕਿ ਇਹ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ 'ਤੇ ਵਿਸ਼ੇਸ਼ ਨਾਕੇ ਦੌਰਾਨ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਕੀਤੀ ਗਈ। 

ਇਸ ਖੇਪ ਨੂੰ ਵੀ ਪਾਕਿ ਅਧਾਰਤ ਤਸਕਰਾਂ ਵੱਲੋਂ ਡਰੋਨ ਜ਼ਰੀਏ ਭੇਜਿਆ ਗਿਆ ਸੀ ਅਤੇ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਸਰਹੱਦੀ ਖੇਤਰ ਤੋਂ ਪਾਰਸਲ ਪ੍ਰਾਪਤ ਕਰਨ ਉਪਰੰਤ ਡਿਲੀਵਰੀ ਕਰਨ ਜਾ ਰਿਹਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਗੁਰਮੀਤ ਚੌਹਾਨ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਜਿਨ੍ਹਾਂ ਨੂੰ ਇਹ ਖੇਪ ਭੇਜੀ ਗਈ ਸੀ, ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਖੇਮਕਰਨ, ਤਰਨਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਐੱਫ.ਆਈ.ਆਰ ਨੰਬਰ 8 ਮਿਤੀ 10/2/2023 ਨੂੰ ਦਰਜ ਕੀਤੀ ਗਈ।

 

Tags: Crime News Punjab , Crime News , Tarn Taran , Crime News Tarn Taran , Police , Punjab Police , Border Security Force , BSF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD