Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਬਾਘਾਪੁਰਾਣਾ ਵੱਲੋਂ ਹੁਨਰ ਵਿਕਾਸ ਮਿਸ਼ਨ ਦੇ ਸੰਕਲਪ ਪ੍ਰੋਗਰਾਮ ਤਹਿਤ ਬੁਟੀਕ ਦਾ ਉਦਘਾਟਨ

ਸੰਕਲਪ ਪ੍ਰੋਗਰਾਮ ਹੁਨਰਮੰਦ ਲੋਕਾਂ ਦੀ ਹੋ ਰਿਹੈ ਵਰਦਾਨ ਸਾਬਿਤ-ਵਿਧਾਇਕ ਅੰਮ੍ਰਿਪਾਲ ਸਿੰਘ ਸੁਖਾਨੰਦ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 10 Feb 2023

Last updated on: Feb 10, 2023, 00:00 IST

ਪੰਜਾਬ ਸਰਕਾਰ ਦੇ ਹੁਨਰ ਵਿਕਾਸ ਮਿਸ਼ਨ ਦਾ ਸੰਕਲਪ ਪ੍ਰੋਗਰਾਮ  ਲੋੜਵੰਦਾਂ ਨੂੰ ਸਵੈ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਵਰਦਾਨ ਸਿੱਧ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਇਸ ਪ੍ਰੋਗਰਾਮ ਤਹਿਤ ਸਾਂਝ ਅਜੀਵਿਕਾ ਨਾਮ ਦੇ ਬੁਟੀਕ ਦਾ ਉਦਘਾਟਨ ਕਰਨ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੁਭਾਸ਼ ਚੰਦਰ ਵੀ ਮੌਜੂਦ ਸਨ। ਇਹ ਬੁਟੀਕ ਬੱਸ ਸਟੈਂਡ ਮਾਰਕਿਟ ਦੀ ਪਹਿਲੀ ਮੰਜ਼ਿਲ ਵਿੱਚ ਖੋਲ੍ਹਿਆ ਗਿਆ ਹੈ। ਇਸ ਉਦਘਾਟਨੀ ਪ੍ਰੋਗਰਾਮ ਵਿੱਚ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਸੰਕਲਪ ਪ੍ਰੋਗਰਾਮ ਤਹਿਤ ਇਸ ਬੁਟੀਕ ਰਾਹੀਂ ਸਿੱਧੇ ਤੌਰ ਤੇ ਅਜੀਵਿਕਾ ਮਿਸ਼ਨ ਨਾਲ ਜੁੜੀਆਂ 7 ਗਰੀਬ ਪਰਿਵਾਰ ਦੀਆਂ ਔਰਤਾਂ ਨੂੰ ਲਾਹਾ ਮਿਲੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਲੋੜਵੰਦ ਔਰਤਾਂ ਦੀ ਗਿਣਤੀ ਵਿੱਚ ਵਾਧਾ ਹੋ ਜਾਵੇਗਾ ਅਤੇ ਉਨ੍ਹਾਂ ਦੀ ਰੋਜੀ ਰੋਟੀ ਵਧੀਆ ਤਰੀਕੇ ਨਾਲ ਚੱਲ ਸਕੇਗੀ।

ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਮੌਕੇ ਬਾਘਾਪੁਰਾਣਾ ਬਲਾਕ ਦੇ 100 ਤੋਂ ਵਧੇਰੇ ਸਵੈ ਸਹਾਇਤਾ ਸਮੂਹਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਹੁਨਰ ਰੱਖਣ ਵਾਲਾ ਕੋਈ ਵੀ ਵਿਅਕਤੀ ਐਨ.ਆਰ.ਐਲ.ਐਮ. ਦੀਆਂ ਸਕੀਮਾਂ ਤਹਿਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ। 

ਹੁਨਰ ਵਿਕਾਸ ਦੇ ਸੰਕਲਪ ਪ੍ਰੋਗਰਾਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਇੱਕ ਸਾਂਝ ਬੇਕਰੀ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ ਜਿਸ ਜਰੀਏ ਹੁਨਰਮੰਦ ਔਰਤਾਂ ਦਾ ਰੋਜ਼ਗਾਰ ਵਧੀਆ ਢੰਗ ਨਾਲ ਚੱਲ ਸਕੇਗਾ। ਇਸ ਮੌਕੇ ਯੂਨੀਅਨ ਬੈਂਕ ਦੇ ਰਿਜ਼ਨਲ ਮੈਨੇਜਰ ਵਿਨੋਦ ਕੁਮਾਰ ਸ਼ਾਹ ਅਤੇ ਬਾਂਚ ਮੈਨੇਜਰ ਮੈਡਮ ਨਿਤੀਸ਼ ਕੌਰ ਵੱਲੋਂ ਭਾਗ ਲਿਆ ਗਿਆ।

ਬੈਂਕ ਵੱਲੋਂ ਸੀ.ਐਸ.ਆਰ. ਪ੍ਰੋਗਰਾਮ ਤਹਿਤ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੀ ਮੱਦਦ ਇਸ ਬੁਟੀਕ ਨੂੰ ਦੇਣ ਦਾ ਐਲਾਨ ਵੀ ਕੀਤਾ। ਇਸ ਪੈਸੇ ਨਾਲ ਕੱਪੜਾ ਲੈ ਕੇ ਬੁਟੀਕ ਵੱਲੋਂ ਕੈਰੀ ਬੈਗ ਤਿਆਰ ਕੀਤੇ ਜਾਣਗੇ। ਇਨ੍ਹਾਂ ਕੈਰੀ ਬੈਗਾਂ ਦੀ ਵੰਡ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵੱਲੋਂ ਗ੍ਰਾਮ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਕੀਤੀ ਜਾਵੇਗੀ।

ਇਸ ਨਾਲ ਬਹੁਤ ਸਾਰੇ ਪਿੰਡਾਂ ਨੂੰ ਪੂਰੀ ਤਰ੍ਹਾਂ ਪਲਾਸਟਿਕ ਮੁਕਤ ਕਰਨ ਵਿੱਚ ਮੱਦਦ ਹਾਸਲ ਹੋਵੇਗੀ। ਇਸ ਮੌਕੇ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸਕਿੱਲ ਡਿਵਲੈਪਮੈਂਟ ਮਿਸ਼ਨ ਮਨਪ੍ਰੀਤ ਕੌਰ ਵੱਲੋ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਇੰਪਮਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਅਰੋੜਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀਮਤੀ ਪਰਮਿੰਦਰ ਕੌਰ, ਬੀ.ਡੀ.ਪੀ.ਓ. ਬਾਘਾਪੁਰਾਣਾ ਅਮਿਤ ਕੁਮਾਰ, ਨਗਰ ਕੌਂਸਲ ਬਾਘਾਪੁਰਾਣਾ ਤੋਂ ਜਗਜੀਤ ਸਿੰਘ ਸੈਕਟਰੀ, ਸੀ.ਡੀ.ਪੀ.ਓ. ਬਾਘਾਪੁਰਾਣਾ ਗੁਰਜੀਤ ਕੌਰ ਅਤੇ ਈ.ਓ. ਦਫ਼ਤਰ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।

ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਐਨ.ਆਰ.ਐਲ.ਐਮ. ਦੇ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ, ਬਲਾਕ ਮੈਨੇਜਰ ਅਵਤਾਰ ਸਿੰਘ, ਮੈਡਮ ਸ਼ਿਲਪਾ ਕਲੱਸਟਰ ਕੋਆਰਡੀਨੇਟਰ ਅਤੇ ਸਕਿੱਲ ਡਿਵੈਲਪਮੈਂਟ ਤੋਂ ਪੁਸ਼ਰਾਜ ਝਾਜਰਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਵਧੀਕ ਡਿਪਟੀ ਕਮਿਸ਼ਨਰ (ਜ਼) ਸੁਭਾਸ਼ ਚੰਦਰ ਵੱਲੋਂ ਵੱਲੋਂ ਬੁਟੀਕ ਦੇ ਟ੍ਰੇਨਰ ਸ੍ਰੀਮਤੀ ਗਗਨਦੀਪ ਕੌਰ ਅਤੇ ਬੁਟੀਕ ਵਿੱਚ ਕੰਮ ਕਰਦੀਆਂ ਔਰਤਾਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਚੰਗੇਰੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। 

ਸਾਂਝ ਅਜੀਵਿਕਾ ਬੁਟੀਕ ਵੱਲੋਂ ਤਿਆਰ ਕੀਤੇ ਗਏ ਕੱਪੜੇ ਦੇ ਕੈਰੀ ਬੈਗ ਸਾਰੇ ਹਾਜ਼ਰੀਨ ਨੂੰ ਭੇਂਟ ਕੀਤੇ। ਜਿਕਰਯੋਗ ਹੈ ਕਿ ਇਸ ਪ੍ਰੋਗਰਾਮ ਵਿੱਚ ਵਿਧਾਇਕ ਬਾਘਾਪੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੁਭਾਸ਼ ਚੰਦਰ ਵੱਲੋਂ ਅਜੀਵਿਕਾ ਸਕੀਮ ਦੇ ਅਧੀਨ ਵਿੱਤੀ ਮੱਦਦ ਲੋੜਵੰਦ ਵਿਅਕਤੀਆਂ ਨੂੰ ਬੈਂਕਾਂ ਰਾਹੀਂ ਮਿਲੇ ਦੋ ਈ ਰਿਕਸ਼ਾ ਦੋ ਅਤੇ ਇੱਕ ਛੋਟਾ ਹਾਥੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD