Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਐਸ.ਡੀ.ਐਮ. ਵੱਲੋਂ ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਸਮਝੌਤੇ ਸਹੀਬੱਧ

Punjab Admin, Associated Chambers of Commerce and Industry, ASSOCHAM,  Punjab Skill Development Mission, PSDM

Web Admin

Web Admin

5 Dariya News

ਚੰਡੀਗੜ੍ਹ , 10 Feb 2023

Last updated on: Feb 10, 2023, 00:00 IST

ਨੌਜਵਾਨਾਂ ਵਿੱਚ ਹੁਨਰ ਦੇ ਪਾੜੇ ਨੂੰ ਪੂਰਨ ਲਈ, ਪੰਜਾਬ ਸਰਕਾਰ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਤਿੰਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਉਦਯੋਗਿਕ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਇਹ ਸਮਝੌਤੇ  ਸਕੱਤਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ਅਤੇ ਐਮ.ਡੀ., ਪੀ.ਐਸ.ਡੀ.ਐਮ. ਦੇ ਪੱਧਰ ‘ਤੇ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ (ਐਸੋਚੈਮ), ਸਪੋਰਟਸ ਗੁਡਜ਼ ਮੈਨੂਫੈਕਚਰਿੰਗ ਅਤੇ ਐਕਸਪੋਰਟ ਐਕਸੀਲੈਂਸ (ਐਸਜੀਐਮਈਏ) ਜਲੰਧਰ ਅਤੇ ਮੈਟਰੋ ਟਾਇਰ/ਰਬੜ, ਕੈਮੀਕਲ ਅਤੇ ਪੈਟਰੋ ਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ (ਆਰਸੀਪੀਐਸਡੀਸੀ)  ਨਾਲ ਸਹੀਬੱਧ ਕੀਤੇ ਗਏ ਹਨ। 

ਘੱਟੋ-ਘੱਟ 2,700 ਉਮੀਦਵਾਰਾਂ ਨੂੰ ਮੁਫ਼ਤ ਹੁਨਰ ਸਿਖਲਾਈ ਪ੍ਰਦਾਨ ਕਰਕੇ ਰੋਜ਼ਗਾਰ/ਸਵੈ-ਰੋਜ਼ਗਾਰ ਦਾ ਲਾਭ ਦਿੱਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਸੈਂਟਰ ਆਫ ਐਕਸੀਲੈਂਸ, ਫਗਵਾੜਾ ਵਿੱਚ ਐਸੋਚੈਮ 2,000 ਉਮੀਦਵਾਰਾਂ ਨੂੰ ਸਿਖਲਾਈ ਦੇ ਕੇ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਵਿੱਚ ਰੋਜ਼ਗਾਰ ਮੁਹੱਈਆ ਕਰਵਾਏਗੀ। 

ਇਸ ਦੇ ਨਾਲ ਹੀ  ਮੈਟਰੋ ਟਾਇਰੀਨ ਸੀਓਈ ਲੁਧਿਆਣਾ 500 ਉਮੀਦਵਾਰਾਂ ਨੂੰ ਰਬੜ ਪ੍ਰੋਡਕਟ ਕੁਆਲਟੀ ਅਸ਼ੋਰੈਂਸ ਸੁਪਰਵਾਈਜ਼ਰ, ਰਬੜ ਕੈਲੰਡਰ ਆਪਰੇਟਰ, ਰਬੜ ਪ੍ਰੋਡਕਟ ਇੰਟਰਨਲ ਮਿਕਸਰ ਆਪਰੇਟਰ, ਟਾਇਰ ਫਿਟਰ (ਸਰਵਿਸਿੰਗ ਅਤੇ ਮੈਨਟੈਨੈਂਸ), ਅਸਿਸਟੈਂਟ ਆਪਰੇਟਰ (ਟਾਇਰ ਰੀਟ੍ਰੀਡਿੰਗ ਬਿਲਡਿੰਗ ਐਂਡ ਕਿਊਰਿੰਗ), ਰਬੜ ਐਕਸਟਰੂਡਰ ਆਪਰੇਟਰ, ਰਬੜ ਮੋਲਡਿੰਗ /ਕਿਊਰਿੰਗ ਸੁਪਰਵਾਈਜ਼ਰ ਟਰੇਡਾਂ ਵਿੱਚ ਸਿਖਲਾਈ ਦੇ ਕੇ ਰੋਜ਼ਗਾਰ ਮੁਹੱਈਆ ਕਰਵਾਏਗੀ। 

ਇਸੇ ਤਰ੍ਹਾਂ, ਸੀਓਈ ਜਲੰਧਰ ਵੱਲੋਂ ਸਟੀਚਿੰਗ ਆਪਰੇਟਰ (ਗੁੱਡਜ਼ ਐਂਡ ਗਾਰਮੈਂਟਸ), ਕਟਿੰਗ ਆਪਰੇਟਰ (ਸਪੋਰਟਸ ਗੁੱਡਜ਼) ਅਤੇ ਕਟਰ (ਗੁੱਡਜ਼ ਐਂਡ ਗਾਰਮੈਂਟਸ) ਦੀਆਂ ਟਰੇਡਾਂ ਵਿੱਚ 200 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਜਿਹਨਾਂ ਦੀ ਗਿਣਤੀ 200 ਉਮੀਦਵਾਰਾਂ ਤੱਕ ਵਧਾਈ ਜਾ ਸਕਦੀ ਹੈ। 

ਇਹ ਸਿਖਲਾਈ 30 ਅਪ੍ਰੈਲ, 2023 ਤੋਂ ਪਹਿਲਾਂ ਸ਼ੁਰੂ ਹੋ ਜਾਵੇਗੀ ਅਤੇ ਇੱਛੁਕ ਉਮੀਦਵਾਰ ਵਧੇਰੇ ਜਾਣਕਾਰੀ ਅਤੇ ਉਪਰੋਕਤ ਹੁਨਰ ਸਿਖਲਾਈ ਕੋਰਸਾਂ ਵਿੱਚ ਦਾਖਲਾ ਲੈਣ ਲਈ ਜ਼ਿਲ੍ਹਾ ਹੁਨਰ ਵਿਕਾਸ ਜਾਂ ਰੋਜ਼ਗਾਰ ਉਤਪਤੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ।

 

Tags: Punjab Admin , Associated Chambers of Commerce and Industry , ASSOCHAM , Punjab Skill Development Mission , PSDM

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD