Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚਿਤਕਾਰਾ ਯੂਨੀਵਰਸਿਟੀ ਅਤੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਨੇ ਯੂਨੈਸਕੋ ਐਮਜੀਆਈਈਪੀ ਨਾਲ ਐਮਓਯੂ ਤੇ ਕੀਤੇ ਹਸਤਾਖ਼ਰ

ਦੋਹਾਂ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਕੀਤੀ ਸ਼ਮੂਲੀਅਤ

Chitkara University, Banur, Rajpura, Dr. Ashok K Chitkara,Chitkara Business School, Dr. Madhu Chitkara

Web Admin

Web Admin

5 Dariya News

ਚੰਡੀਗਡ਼੍ਹ , 11 Feb 2023

Last updated on: Feb 11, 2023, 00:00 IST

ਚਿਤਕਾਰਾ ਯੂਨੀਵਰਸਿਟੀ ਅਤੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਚੰਡੀਗਡ਼੍ਹ ਅਤੇ ਪੰਚਕੂਲਾ ਨੇ  ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਐਜੂਕੇਸ਼ਨ ਫ਼ਾਰ ਪੀਸ ਐਂਡ ਸਸਟੇਨੇਬਲ ਡਿਵੈਲਪਮੈਂਟ (ਯੂਨੈਸਕੋ ਐਮਜੀਆਈਈਪੀ) ਨਾਲ ਐਮਓਯੂ ’ਤੇ ਹਸਤਾਖਰ ਕੀਤੇ ਗਏ।

ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਐਮਓਯੂ ’ਤੇ ਹਸਤਾਖਰ ਕਰਨ ਲਈ ਯੂਨੈਸਕੋ ਐਮਜੀਆਈਈਪੀ ਦੇ ਪ੍ਰਤੀਨਿਧਾਂ ਨੇ ਚਿਤਕਾਰਾ ਸਕੂਲਾਂ ਅਤੇ ਯੂਨੀਵਰਸਿਟੀ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ, ਉਪਰੋਕਤ ਵਿਦਿਅਕ ਸੰਸਥਾਵਾਂ ਅਤੇ ਯੂਨੈਸਕੋ ਐਮਜੀਆਈਈਪੀ ਦੇ ਪ੍ਰਤੀਨਿਧਾਂ ਨੇ ਇੱਕ ਦੂਜੇ ਨਾਲ ਆਪਣੀਆਂ ਵਿੱਦਿਅਕ ਅਤੇ ਖੋਜ ਭਰਪੂਰ ਪਰੰਪਰਾਵਾਂ ਦਾ ਆਦਾਨ-ਪ੍ਰਦਾਨ ਕੀਤਾ, ਜੋ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਮੈਂਬਰ ਦੇਸ਼ਾਂ ਦੁਆਰਾ ਸਹਿਮਤੀ ਅਨੁਸਾਰ ਸਸਟੇਨੇਬਲ ਡਿਵੈਲਪਮੈਂਟ ਟੀਚਿਆਂ (ਐਸਡੀਜੀ) ਨੂੰ ਲਾਗੂ ਕਰਨ ਵਿੱਚ ਯੋਗਦਾਨ ਪਾਉਂਦੇ ਹਨ।

ਐਮਜੀਆਈਈਪੀ, ਨਵੀਂ ਦਿੱਲੀ ਸਥਿਤ ਯੂਨੈਸਕੋ ਦੀ ਪਹਿਲੇ ਦਰਜੇ ਦੀ ਖੋਜ ਸੰਸਥਾ ਹੈ। ਇਹ ਦੁਨੀਆ ਭਰ ਵਿੱਚ ਸ਼ਾਂਤੀਪੂਰਨ ਅਤੇ ਟਿਕਾਊ ਸਮਾਜਾਂ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਵੱਲ ਕੰਮ ਕਰਕੇ ਟਿਕਾਊ ਵਿਕਾਸ ਟੀਚਾ (ਐਸਡੀਜੀ) 4.7 ਨੂੰ ਪ੍ਰਾਪਤ ਕਰਨ ’ਤੇ ਕੇਂਦਰਿਤ ਹੈ। 

ਇੰਸਟੀਚਿਊਟ ਅਜਿਹੇ ਪ੍ਰੋਗਰਾਮਾਂ ਨੂੰ ਵਿਕਸਤ ਕਰਨ ਵਿੱਚ ਸਰਗਰਮੀ ਨਾਲ ਰੁੱਝਿਆ ਹੋਇਆ ਹੈ, ਜੋ ਸਮਾਜਿਕ ਅਤੇ ਭਾਵਨਾਤਮਕ ਸਿੱਖਿਆ (ਐਸਈਐਲ), ਨਵੀਨਤਾਕਾਰੀ ਡਿਜੀਟਲ ਸਿੱਖਿਆ, ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਦੇ ਹਨ। ਉਕਤ ਸਹਿਯੋਗ ਦੁਆਰਾ, ਚਿਤਕਾਰਾ ਯੂਨੀਵਰਸਿਟੀ ਅਤੇ ਸਕੂਲ ਨੌਜਵਾਨਾਂ ਅਤੇ ਅਧਿਆਪਕਾਂ ਵਿੱਚ ਟਿਕਾਊਪਣ ਦੇ ਸੱਭਿਆਚਾਰ ਨੂੰ ਅੱਗੇ ਵਧਾਉਣ ਅਤੇ ਸਮਾਜਿਕ ਅਤੇ ਭਾਵਨਾਤਮਕ ਯੋਗਤਾਵਾਂ ਜਿਵੇਂ ਕਿ ਲੱਚਕਤਾ, ਸਵੈ-ਦਇਆ ਅਤੇ ਭਾਵਨਾਤਮਕ ਨਿਯਮ ਨੂੰ ਹੋਰ ਵਿਕਸਿਤ ਕਰਨਗੇ।

ਯੂਨੈਸਕੋ ਇੰਸਟੀਚਿਊਟ ਦੇ ਸਹਿਯੋਗ ਨਾਲ ਅਤੇ ਇਸ ਐਮਓਯੂ ਰਾਹੀਂ, ਅਸੀਂ ਆਪਣੇ ਨੌਜਵਾਨਾਂ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਲਾਈਫ਼ ਯੂਨੀਵਰਸਿਟੀ ਦੇ ਸਹਿਯੋਗ ਨਾਲ ਐਸਈਐਲ ਦੁਆਰਾ ਬਣਾਏ ਗਏ ਸਵੈ-ਨਿਰਦੇਸ਼ਿਤ ਭਾਵਨਾਤਮਕ ਸਿਖਲਾਈ ਫਾਰ ਇਮਪੈਥੀ ਐਂਡ ਕਾਇਨਡਨੇਸ (ਐਸਈਈਕੇ) ਕੋਰਸ ਰਾਹੀਂ ਹੋਰ ਕੋਰਸਾਂ ਦੀ ਪੇਸ਼ਕਸ਼ ਕਰਾਂਗੇ। 

ਅਸੀਂ ਇਸ ਗੱਲ ਦੀ ਵੀ ਉਡੀਕ ਕਰ ਰਹੇ ਹਾਂ ਕਿ ਅਸੀਂ ਸਕੂਲਾਂ ਲਈ ਐਸਈਐਲ ਅਤੇ ਡਿਜੀਟਲ ਅਧਿਆਪਕ ਕੋਰਸਾਂ ਰਾਹੀਂ ਆਪਣੇ ਅਧਿਆਪਕਾਂ ਲਈ ਸਮਾਜਿਕ ਅਤੇ ਭਾਵਨਾਤਮਕ ਸਿੱਖਿਆ ਨੂੰ ਮੁੱਖ ਧਾਰਾ ਵਿੱਚ ਕਿਵੇਂ ਲਿਆ ਸਕਦੇ ਹਾਂ ਅਤੇ ਆਪਣੇ ਖੁਦ ਦੇ ਫੈਸਲੇ ਲੈਣ ਵਾਲਿਆਂ ਲਈ ਐਸਈਐਲ ਦੀ ਵਰਤੋਂ ਕਰਨ ਦੇ ਮੋਹਰੀ ਵਿਚਾਰ ਵੱਲ ਵਧ ਸਕਦੇ ਹਾਂ।

ਚਿਤਕਾਰਾ ਯੂਨੀਵਰਸਿਟੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਪ੍ਰੋ ਚਾਂਸਲਰ ਡਾ: ਮਧੂ ਚਿਤਕਾਰਾ, ਚਿਤਕਾਰਾ ਇੰਟਰਨੈਸ਼ਨਲ ਸਕੂਲ, ਚੰਡੀਗਡ਼੍ਹ ਅਤੇ ਪੰਚਕੂਲਾ ਦੀ ਡਾਇਰੈਕਟਰ ਡਾ: ਨਿਆਤੀ ਚਿਤਕਾਰਾ ਅਤੇ ਚਿਤਕਾਰਾ ਇੰਟਰਨੈਸ਼ਨਲ ਦੇ ਪ੍ਰਿੰਸੀਪਲ ਅਤੇ ਐਸੋਸੀਏਟ ਡਾਇਰੈਕਟਰ ਡਾ: ਹਨੀ ਚਿਤਕਾਰਾ ਨੇ ਇਸ ਐਮਓਯੂ ’ਤੇ ਹਸਤਾਖਰ ਕੀਤੇ।

ਯੂਨੈਸਕੋ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਐਜੂਕੇਸ਼ਨ ਫਾਰ ਪੀਸ ਐਂਡ ਸਸਟੇਨੇਬਲ ਡਿਵੈਲਪਮੈਂਟ ਦੀ ਸੀਨੀਅਰ ਪ੍ਰੋਗਰਾਮ ਅਫਸਰ ਸ਼੍ਰੀਮਤੀ ਅੰਮਾਰਾ ਮਾਰਟਿਨਸ, ਸੀਨੀਅਰ ਪ੍ਰੋਗਰਾਮ ਅਫਸਰ ਅਤੇ ਨੈਸ਼ਨਲ ਪ੍ਰੋਗਰਾਮ ਅਫ਼ਸਰ ਡਾ: ਰਿਚਾ ਬਾਂਸਲ ਦੀ ਮੌਜੂਦਗੀ ਵਿੱਚ ਸਮਝੌਤੇ ਤੇ ਦਸਤਖ਼ਤ ਕੀਤੇ ਗਏ ਅਤੇ ਦਸਤਾਵੇਜ਼ਾਂ ਦਾ ਅਦਾਨ-ਪ੍ਰਦਾਨ ਕੀਤਾ ਗਿਆ।

ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ, ਚਿਤਕਾਰਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ, ਡਾ. ਮਧੂ ਚਿਤਕਾਰਾ ਨੇ ਕਿਹਾ, ਕਿ ‘‘ਯੂਨੈਸਕੋ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਐਜੂਕੇਸ਼ਨ ਫਾਰ ਪੀਸ ਐਂਡ ਸਸਟੇਨੇਬਲ ਡਿਵੈਲਪਮੈਂਟ ਨਾਲ ਸਮਝੌਤਾ ਸਿਰਫ ਬਾਲਗਾਂ ਲਈ ਹੀ ਨਹੀਂ, ਸਗੋਂ ਦੇਸ਼ ਦੇ ਗਤੀਸ਼ੀਲ ਬੱਚਿਆਂ ਦੇ ਸਾਂਝੇ ਯਤਨਾਂ ਦੁਆਰਾ ਸੱਚ-ਮੁੱਚ ਹਰਿਆਲੀ ਅਤੇ ਸਿਹਤਮੰਦ ਸਥਾਨਾਂ ਦੀ ਸਥਾਪਨਾ ਵੱਲ ਇੱਕ ਵੱਡਾ ਕਦਮ ਹੈ। 

ਉਨ੍ਹਾਂ ਕਿਹਾ ਕਿ ਸਿੱਖਿਆ ਸ਼ਾਸਤਰੀ ਹੋਣ ਦੇ ਨਾਤੇ, ਸਾਡੇ ਲਈ ਇਹ ਸਮੇਂ ਦੀ ਲੋਡ਼ ਹੈ ਕਿ ਅਸੀਂ ਨੌਜਵਾਨਾਂ ਨੂੰ ਉਨ੍ਹਾਂ ਦੇ ਸਮਾਜਾਂ ਵਿੱਚ ਇੱਕ ਫਰਕ ਲਿਆਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰੀਏ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਨੌਜਵਾਨਾਂ ਨੂੰ ਅਜਿਹਾ ਪਲੇਟਫਾਰਮ ਪ੍ਰਦਾਨ ਕਰੇਗਾ।

 

Tags: Chitkara University , Banur , Rajpura , Dr. Ashok K Chitkara , Chitkara Business School , Dr. Madhu Chitkara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD