Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਸੈਕਟਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਰਿੰਦਰ ਸਿੰਘ ਨੇ ਰੱਖਿਆ ਓਪਨ ਏਅਰ ਥੀਏਟਰ ਦਾ ਨੀਂਹ ਪੱਥਰ

ਸਰਕਾਰੀ ਪ੍ਰਾਇਮਰੀ ਸਕੂਲ ਕੱਲ੍ਹੋ ਵਿਖੇ ਬਣੇਗਾ ਆਧੁਨਿਕ ਸਹੂਲਤਾਂ ਵਾਲਾ ਓਪਨ ਏਅਰ ਥੀਏਟਰ

Punjab Admin, Mansa

Web Admin

Web Admin

5 Dariya News

ਮਾਨਸਾ , 11 Feb 2023

Last updated on: Feb 11, 2023, 00:00 IST

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਡਿਪਟੀ ਸੈਕਟਰੀ ਵਰਿੰਦਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੱਲ੍ਹੋ ਵਿਖੇ ਆਧੁਨਿਕ ਸਹੂਲਤਾਂ ਵਾਲੇ ਪ੍ਰੋ. ਅਜਮੇਰ ਔਲਖ ਯਾਦਗਾਰੀ ਓਪਨ ਏਅਰ ਥੀਏਟਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਮੰਚ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਵੱਡਾ ਚਾਨਣ ਮੁਨਾਰਾ ਹੋਵੇਗਾ। 

ਡਿਪਟੀ ਸੈਕਟਰੀ ਵਰਿੰਦਰ ਸਿੰਘ ਨੇ ਕਿਹਾ ਨਹਿਰੂ ਯੁਵਾ ਕੇਂਦਰ ਸੰਗਠਨ ਦੇਸ਼ ਦੀ ਨੌਜਵਾਨ ਸ਼ਕਤੀ ਦਾ ਸਭ ਤੋਂ ਵੱਡਾ ਪਲੇਟਫਾਰਮ ਹੈ,ਜਿਥੇ ਨੌਜਵਾਨ ਯੂਥ ਕਲੱਬਾਂ ਦੀ ਅਗਵਾਈ 'ਚ ਅਪਣੇ ਸੁਨਹਿਰੀ ਭਵਿੱਖ ਦੀ ਸਿਰਜਣਾ ਦੇ ਨਾਲ ਨਾਲ ਹੋਰਨਾਂ ਲੋਕਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ।

ਉਨ੍ਹਾਂ ਮਾਨਸਾ ਜ਼ਿਲ੍ਹੇ 'ਚ ਨਹਿਰੂ ਯੁਵਾ ਕੇਂਦਰ ਅਤੇ ਕਲੱਬਾਂ ਵੱਲ੍ਹੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਥੋਂ ਦੇ ਵਿਦਿਆਰਥੀਆਂ, ਨੌਜਵਾਨਾਂ 'ਚ ਅਥਾਹ ਹੁਨਰ ਹੈ। ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ, ਲੇਖਾ ਤੇ ਪ੍ਰੋਗਰਾਮ ਅਫਸਰ ਡਾ ਸੰਦੀਪ ਘੰਡ ਨੇ ਦੱਸਿਆ ਕਿ ਇਸ ਓਪਨ ਏਅਰ ਥੀਏਟਰ ਦੀ ਸ਼ੁਰੂਆਤ ਤਿੰਨ ਦਿਨਾਂ ਸ਼੍ਰਮਦਾਨ ਕੈਂਪ ਦੌਰਾਨ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਨੁੰ ਨੇਪਰੇ ਚਾੜਿਆ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ,ਡਿਪਟੀ ਡੀਈਓ ਗੁਰਲਾਭ ਸਿੰਘ,ਸਮਾਜ ਸੇਵੀ ਹਰਪ੍ਰੀਤ ਬਹਿਣੀਵਾਲ, ਪ੍ਰੋਜੈਕਟ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਦੱਸਿਆ ਕਿ ਕੱਲ੍ਹੋ ਵਿਖੇ ਬਣਨ ਵਾਲਾ ਓਪਨ ਏਅਰ ਥੀਏਟਰ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਣਨ ਵਾਲਾ ਪਹਿਲਾ ਆਧੁਨਿਕ ਉਪਨ ਏਅਰ ਥੀਏਟਰ ਹੋਵੇਗਾ,ਜਿਸ 'ਤੇ ਦੋ ਲੱਖ ਤੋਂ ਵੱਧ ਦੇ ਖਰਚੇ ਦਾ ਅਨੁਮਾਨ ਹੈ। 

ਉਨ੍ਹਾਂ  ਕਿਹਾ ਕਿ ਉਪਨ ਏਅਰ ਥੀਏਟਰ ਦੀ ਸਥਾਪਨਾ ਨਾਲ ਇਲਾਕੇ ਭਰ ਦੀਆਂ ਸਾਹਿਤਕ, ਸੱਭਿਆਚਾਰ ਸਰਗਰਮੀਆਂ ਨੂੰ ਵੱਡਾ ਹੁਲਾਰਾ ਮਿਲੇਗਾ। ਪਿੰਡ ਦੇ ਸਰਪੰਚ ਸ੍ਰੀਮਤੀ ਰੀਮਾ ਰਾਣੀ, ਸਾਬਕਾ ਸਰਪੰਚ ਹਰਨੇਕ ਸਿੰਘ, ਨੌਜਵਾਨ ਸਪੋਰਟਸ ਕਲੱਬ ਕੱਲ੍ਹੋ ਦੇ ਪ੍ਰਧਾਨ ਰਾਜਵਿੰਦਰ ਸਿੰਘ,ਜੀਵਨ ਸਿੰਘ, ਗੁਰਪਾਲ ਸਿੰਘ ਨੇ ਕੱਲ੍ਹੋ ਸਕੂਲ ਵਿਖੇ ਬਣ ਰਹੇ ਵਿਲੱਖਣ ਪ੍ਰੋਜੈਕਟ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਸਕੂਲ 'ਚ ਪੜ੍ਹਾਈ ਦੇ ਮਿਆਰ ਦੇ ਨਾਲ ਨਾਲ ਵਿਦਿਆਰਥੀਆਂ 'ਚ ਮੁੱਢਲੇ ਪੜ੍ਹਾਅ ਤੋਂ ਹੀ ਸਾਹਿਤਕ, ਸੱਭਿਆਚਾਰ ,ਰੰਗਮੰਚ ਸਰਗਰਮੀਆਂ ਪ੍ਰਤੀ ਉਤਸ਼ਾਹ ਵਧੇਗਾ। 

ਪਿੰਡ ਦੇ ਨੁਮਾਇੰਦਿਆਂ ਦਾ ਕਹਿਣਾ ਸੀ ਕਿ ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਸਿੱਖਿਆ ਵਿਕਾਸ ਮੰਚ ਮਾਨਸਾ ਦੀ ਅਗਵਾਈ 'ਚ ਪਹਿਲਾ ਵੀ ਪਿੰਡ ਕੱਲ੍ਹੋ ਵਿਖੇ ਸ਼ਹੀਦ ਅਮਨਦੀਪ ਸਿੰਘ ਦੀ ਯਾਦ ਵਿੱਚ ਪਾਰਕ ਅਤੇ ਲਾਇਬਰੇਰੀ ਦੀ ਸਥਾਪਨਾ ਕੀਤੀ ਗਈ ਸੀ।

ਹੁਣ ਉਨ੍ਹਾਂ ਦੇ ਯਤਨਾਂ ਸਦਕਾ ਓਪਨ ਏਅਰ ਥੀਏਟਰ ਬਣਾਉਣ ਦੀ ਪਹਿਲ ਕਦਮੀ ਕੀਤੀ ਜਾ ਰਹੀ ਹੈ। ਪ੍ਰਸਿੱਧ ਰੰਗਕਰਮੀ ਸ੍ਰੀਮਤੀ ਮਨਜੀਤ ਕੌਰ ਔਲਖ,ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ,ਖੋਜ ਅਫਸਰ ਸ਼ਾਇਰ ਗੁਰਪ੍ਰੀਤ ਅਤੇ ਲੋਕ ਕਲਾ ਮੰਚ ਮਾਨਸਾ ਦੇ ਪ੍ਰਧਾਨ ਬਿੱਟੂ ਮਾਨਸਾ ਨੇ ਪ੍ਰੋ ਅਜਮੇਰ ਔਲਖ ਦੀ ਯਾਦ ਚ ਬਣਾਏ ਜਾ ਰਹੇ ਉਪਨ ਏਅਰ ਥੀਏਟਰ ਦੀ ਪ੍ਰਸ਼ੰਸਾ ਕੀਤੀ ਹੈ। 

ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਅਤੇ ਸਿੱਖਿਆ ਵਿਕਾਸ ਮੰਚ ਮਾਨਸਾ ਵੱਲ੍ਹੋਂ ਡਾ ਸੰਦੀਪ ਘੰਡ,ਹਰਦੀਪ ਸਿੱਧੂ ਦੀ ਅਗਵਾਈ ਚ ਮਾਨਸਾ ਜ਼ਿਲ੍ਹੇ ਦੇ ਸਕੂਲਾਂ ਅੰਦਰ ਪ੍ਰੋ ਅਜਮੇਰ ਔਲਖ ਦੀ ਯਾਦ ਚ ਵੱਡੇ ਪੱਧਰ 'ਤੇ ਸਕੂਲ ਲਾਇਬਰੇਰੀਆਂ ਖੋਲ੍ਹਣ ਦੀ ਮਹਿੰਮ ਸਫਲਤਾ ਪੂਰਵਕ ਚਲਾਈ ਗਈ ਸੀ,ਹੁਣ ਉਨ੍ਹਾਂ ਦੀ ਯਾਦ ਵਿਚ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਪੰਜਾਬ ਦਾ ਬਣ ਰਿਹਾ ਪਹਿਲਾ ਆਧੁਨਿਕ ਉਪਨ ਏਅਰ ਥੀਏਟਰ ਵੀ ਵਿਲੱਖਣ ਪ੍ਰੋਜੈਕਟ ਹੋਵੇਗਾ।

 

Tags: Punjab Admin , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD