Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤਲਾਕ ਲੈਣ ਦੀ ਥਾਂ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਪਿਛਲੀਆਂ ਗੱਲਾਂ ਭੁਲਾਉਣ ਪਤੀ-ਪਤਨੀ-ਜਸਟਿਸ ਤੇਜਿੰਦਰ ਸਿੰਘ ਢੀਂਡਸਾ

ਜਸਟਿਸ ਢੀਂਡਸਾ ਦੇ ਦਖਲ ਨਾਲ 9 ਘਰ ਟੁੱਟਣ ਤੋਂ ਬਚੇ, ਪਤੀ-ਪਤਨੀ ਜੋੜਿਆਂ 'ਚ ਸਮਝੌਤਾ

Judiciary, DLSA, Punjab State Legal Services Authority, National Lok Adalat, Lok Adalat

Web Admin

Web Admin

5 Dariya News

ਪਟਿਆਲਾ , 11 Feb 2023

Last updated on: Feb 11, 2023, 00:00 IST

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਲੋਕਾਂ ਨੂੰ ਜਲਦੀ ਅਤੇ ਸਸਤੇ 'ਚ ਇਨਸਾਫ਼ ਪ੍ਰਦਾਨ ਕਰਨ ਵਿੱਚ ਲੋਕ ਅਦਾਲਤਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ।ਅੱਜ ਕੌਮੀ ਲੋਕ ਅਦਾਲਤ ਦਾ ਜਾਇਜ਼ਾ ਲੈਣ ਪਟਿਆਲਾ ਜ਼ਿਲ੍ਹਾ ਕਚਿਹਰੀਆਂ ਵਿਖੇ ਪੁੱਜੇ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਨੇ ਪਰਿਵਾਰਕ ਅਦਾਲਤ ਦੇ ਮੁੱਖ ਜੱਜ ਲਖਵਿੰਦਰ ਕੌਰ ਤੇ ਵਧੀਕ ਮੁੱਖ ਜੱਜ ਦੀਪਿਕਾ ਸਿੰਘ ਦੀਆਂ ਅਦਾਲਤਾਂ 'ਚ ਪਰਿਵਾਰਕ ਝਗੜੇ ਕਰਕੇ ਜਾਂ ਤਲਾਕ ਲੈਣ ਝਗੜਾ ਲੜ ਰਹੇ ਪਤੀ-ਪਤਨੀ ਜੋੜਿਆਂ ਨੂੰ ਜੋਰ ਦੇ ਕੇ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਪਿੱਛਲੀਆਂ ਗੱਲਾਂ ਨੂੰ ਭੁਲਾ ਕੇ ਆਪਣੀ ਜਿੰਦਗੀ ਅੱਗੇ ਵਧਾਉਣ। 

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਅਤੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਵੀ ਮੌਜੂਦ ਸਨ।ਇਸ ਮੌਕੇ ਕਈ ਪਤੀ-ਪਤਨੀ ਜੋੜਿਆਂ ਨੂੰ ਸਮਝਾਉਂਦਿਆਂ ਜਸਟਿਸ ਢੀਂਡਸਾ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਦੀ ਜਿੰਦਗੀ 'ਤੇ ਮਾਪਿਆਂ ਦੇ ਅੱਡ ਹੋਣ ਦਾ ਧੱਬਾ ਲੱਗਣ ਤੋਂ ਰੋਕਣ ਤੇ ਟੁੱਟੇ ਘਰ ਮੁੜ ਤੋਂ ਵਸਾਉਣ ਲਈ ਪਿਛਲੇ ਸਾਰੇ ਗਿਲੇ-ਸ਼ਿਕਵੇ ਭੁਲਾ ਦੇਣ। ਇਸ ਤਰ੍ਹਾਂ ਜਸਟਿਸ ਢੀਂਡਸਾ ਦੇ ਦਖਲ ਨਾਲ ਦੋਵਾਂ ਪਰਿਵਾਰਕ ਅਦਾਲਤਾਂ 'ਚ 7 ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮੁਨੀਸ਼ ਅਰੋੜਾ ਦੀ ਅਦਾਲਤ 'ਚ 2 ਮਾਮਲੇ ਮੌਕੇ 'ਤੇ ਸੁਲਝਣ ਨਾਲ ਕੁਲ 9 ਜੋੜਿਆਂ ਦਰਮਿਆਨ ਮੌਕੇ 'ਤੇ ਹੀ ਆਪਸੀ ਰਜਾਮੰਦੀ ਹੋਣ ਕਰਕੇ ਟੁੱਟਦੇ ਘਰ ਮੁੜ ਵੱਸੇ।

ਇਸ ਤੋਂ ਪਹਿਲਾਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕੇ.ਪੀ ਸਿੰਘ ਤੇ ਹੋਰ ਮੈਂਬਰਾਂ ਸਮੇਤ ਜ਼ਿਲ੍ਹਾ ਅਟਾਰਟੀ (ਪ) ਦੇਵਿੰਦਰ ਗੋਇਲ ਨੇ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕੀਤਾ।ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੀ.ਜੇ.ਐਮ. ਸੁਸ਼ਮਾ ਦੇਵੀ, ਸੀ.ਜੇ.ਐਮ. ਅਮਿਤ ਮੱਲ੍ਹਣ ਤੇ ਮੋਨਿਕਾ ਸ਼ਰਮਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਜਸਟਿਸ ਢੀਂਡਸਾ ਨੇ ਰਾਜਪੁਰਾ ਵਿਖੇ ਵੀ ਕੌਮੀ ਲੋਕ ਅਦਾਲਤ ਦੇ ਬੈਂਚਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਐਸ.ਓ.ਐਸ. ਬਾਲ ਪਿੰਡ ਵਿਖੇ ਵੀ ਦੌਰਾ ਕੀਤਾ।

ਅੱਜ ਕੌਮੀ ਲੋਕ ਅਦਾਲਤ ਮੌਕੇ ਪਟਿਆਲਾ ਜ਼ਿਲ੍ਹੇ 'ਚ 28 ਜੁਡੀਸ਼ੀਅਲ ਬੈਂਚਾਂ ਦਾ ਗਠਨ ਕੀਤਾ ਗਿਆ, ਇਨ੍ਹਾ 'ਚੋਂ 17 ਪਟਿਆਲਾ ਜ਼ਿਲ੍ਹਾ ਅਦਾਲਤੀ ਕੰਪਲੈਕਸ, 5 ਰਾਜਪੁਰਾ, 3 ਨਾਭਾ ਤੇ 3 ਸਮਾਣਾ ਵਿਖੇ ਗਠਿਤ ਕੀਤੇ ਗਏ ਤੇ ਇਸ ਦੌਰਾਨ 12920 ਮਾਮਲੇ ਵੱਖ-ਵੱਖ ਮਾਮਲੇ ਬੈਂਚਾਂ ਮੂਹਰੇ ਰੱਖੇ ਗਏ ਅਤੇ 4547 ਮਾਮਲੇ ਆਪਸੀ ਰਜ਼ਾਮੰਦੀ ਨਾਲ ਨਿਪਟਾਏ ਗਏ ਅਤੇ 708130886 ਰੁਪਏ ਅਵਾਰਡ ਪਾਸ ਕੀਤੇ ਗਏ। ਇਸ ਤੋਂ ਬਿਨ੍ਹਾਂ ਮਹਿਲਾ ਪੁਲਿਸ ਥਾਣੇ ਵਿਖੇ ਵਿਆਹਾਂ ਸਬੰਧੀ ਝਗੜੇ ਨਿਪਟਾਉਣ ਲਈ ਇੱਕ ਸਹਿਯੋਗੀ ਬੈਂਚ ਸਮੇਤ ਸਥਾਈ ਲੋਕ ਅਦਾਲਤ ਅਤੇ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਿਖੇ ਵੀ ਬਕਾਇਆ ਮਾਮਲੇ ਨਿਪਟਾਉਣ ਲਈ ਬੈਂਚ ਗਠਿਤ ਕੀਤੇ ਗਏ ਸਨ। ਜਦੋਂਕਿ ਮਾਲ ਅਦਾਲਤ ਵਿਖੇ ਵੀ ਖਾਨਗੀ ਤਕਸੀਮ ਤੇ ਇੰਤਕਾਲਾਂ ਦੇ ਮਾਮਲੇ ਨਿਬੇੜੇ ਗਏ।

ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਰਾਜ ਭਰ 'ਚ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ ਹੈ ਅਤੇ ਇਸ 'ਚ 233000 ਮਾਮਲੇ ਜ਼ਿਲ੍ਹਿਆਂ 'ਚ ਬੈਂਚਾਂ ਮੂਹਰੇ ਪੇਸ਼ ਕੀਤੇ ਗਏ ਹਨ ਤੇ ਇਨ੍ਹਾਂ 'ਚੋਂ ਬਹੁ ਗਿਣਤੀ ਆਪਸੀ ਰਜ਼ਾਮੰਦੀ ਨਾਲ ਨਿਪਟਾਏ ਗਏ।ਇਸੇ ਦੌਰਾਨ ਜ਼ਿਲ੍ਹਾ ਅਤੇ ਸ਼ੈਸਨਜ ਜੱਜ ਤਰਸੇਮ ਮੰਗਲਾ ਨੇ ਕਿਹਾ ਕਿ ਲੋਕ ਅਦਾਲਤਾਂ ਲਗਾਤਾਰ ਲਗਾਕੇ ਲੋਕਾਂ ਨੂੰ ਜਲਦੀ ਤੇ ਸਸਤੇ 'ਚ ਇਨਸਾਫ਼ ਦਿਵਾਇਆ ਜਾ ਰਿਹਾ ਹੈ ਤਾਂ ਕਿ ਲੰਬਿਤ ਮਾਮਲਿਆਂ ਨੂੰ ਨਿਬੇੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਅਦਾਲਤ 'ਚ ਕੋਈ ਵੀ ਧਿਰ ਹਾਰਦੀ ਨਹੀਂ ਇਸ ਲਈ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਵਿਰੁੱਧ ਕੋਈ ਅਪੀਲ ਵੀ ਨਹੀਂ ਹੋ ਸਕਦੀ ਸਗੋਂ ਕੋਈ ਕੋਰਟ ਫੀਸ ਜਮ੍ਹਾ ਕਰਵਾਈ ਗਈ ਹੋਵੇ ਤਾਂ ਉਹ ਵੀ ਵਾਪਸ ਹੋ ਜਾਂਦੀ ਹੈ।

 

Tags: Judiciary , DLSA , Punjab State Legal Services Authority , National Lok Adalat , Lok Adalat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD