ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਮਾਨਯੋਗ ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਸਰਪ੍ਰਸਤੀ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਜੀਆਂ ਦੀ ਅਗਵਾਈ ਵਿਚ ਅੱਜ ਮਿਤੀ 11.02.2023 ਨੂੰ ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿਚ ਕ੍ਰਿਮੀਨਲ ਕੰਪਾਉਂਡਏਬਲ ਓਫੈਂਸਜ਼, ਐੇਨ.ਆਈ. ਐਕਟ ਕੇਸ ਅੰਡਰ ਸੈਕਸ਼ਨ 138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ, ਲੇਬਰ ਡਿਸਪਿਉਟਜ਼, ਲੈਂਡ ਐਕਿਉਜ਼ਿਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੌਨ-ਕੰਪਾਉਂਡਏਬਲ ਥੈਫਟ ਕੇਸ), ਸਰਵਿਸਜ਼ ਮੈਟਰ ਰਿਲੈਟਿੰਗ ਟੁ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੇਵਿਨਊ ਕੇਸ ਅਤੇ ਹੋਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਿਫਕ ਪਰਫੋਰਮੈਂਸ) ਕੇਸ ਨਿਪਟਾਰੇ ਲਈ ਰੱਖੇ ਗਏ।
ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 15 ਜੁਡੀਸ਼ੀਅਲ ਅਧਿਕਾਰੀਆਂ ਦੇ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਅਵਤਾਰ ਸਿੰਘ ਬਾਰਦਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਸ੍ਰੀ ਵਿਨੀਤ ਕੁਮਾਰ ਨਾਰੰਗ, ਸਿਵਲ ਜੱਜ (ਸੀਨੀਅਰ ਡਵੀਜਨ)ਸ੍ਰੀਮਤੀ ਹਰਪ੍ਰੀਤ ਕੌਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟਸ ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ)ਸ੍ਰੀਮਤੀ ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜਨ)ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਕੁਲਜੀਤ ਪਾਲ ਸਿੰਘ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ)ਸ੍ਰੀ ਕੇ.ਐਸ. ਸੂਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟਰੀਅਲ ਟ੍ਰਿਬਊਨਲਸ ਸ੍ਰੀ ਸੰਜੀਵ ਦੱਤ ਸ਼ਰਮਾ, ਪ੍ਰੈਜ਼ੀਡੈਂਟ ਜਿਲ੍ਹਾ ਕੰਜ਼ਿਊਮਰ ਫੋਰਮ ਵਲੋਂ ਕੀਤੀ ਗਈ। ਇਸ ਤੋਂ ਇਲਾਵਾ 4 ਮਾਲ ਅਧਿਕਾਰੀਆਂ ਦੇ ਬੈਂਚਾਂ ਦਾ ਵੀ ਗਠਨ ਕੀਤਾ ਗਿਆ।
ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 2 ਜੁਡੀਸ਼ੀਅਲ ਅਧਿਕਾਰੀਆਂ ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ)ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ 4 ਰੈਵੇਨਿਊ ਅਧਿਕਾਰੀਆਂ ਦੇ ਬੈਂਚ ਗਠਤ ਕੀਤੇ ਗਏ, ਖਰੜ ਵਿਖੇ 3 ਜੁਡੀਸ਼ੀਅਲ ਅਧਿਕਾਰੀਆਂ ਸ੍ਰੀਮਤੀ ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜਨ)ਸ੍ਰੀਮਤੀ ਸੁਦੀਪਾ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ)ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ 4 ਬੈਂਚ ਰੈਵੇਨਿਊ ਅਧਿਕਾਰੀਆਂ ਦੇ ਗਠਤ ਕੀਤੇ ਗਏ।
ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਜੀਆਂ ਨੇ ਬੈਂਚਾਂ ਵਿਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।
ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ.ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ।
ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਜੀਆਂ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ।
ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਵਲੋਂ ਬਾਰ ਐਸੋਸੀਏਸ਼ਨ ਐਸ.ਏ.ਐਸ.ਨਗਰ, ਡੇਰਾਬੱਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।
ਇਸ ਮੌਕੇ ਸ਼੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 15478 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 9973 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 75,91,93,270 ਕੀਮਤ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 12 ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ।
ਸ੍ਰੀ ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ ਦੇ ਯਤਨਾਂ ਸਦਕਾ ਇੱਕ ਵਿਆਹੁਤਾ ਜੋੜਾ, ਜਿਹੜਾ ਕਿ ਆਪਸੀ ਮਤਭੇਦਾਂ ਕਾਰਨ ਪਿਛਲੇ 11 ਸਾਲ ਤੋਂ ਅਦਾਲਤੀ ਝਗੜਿਆਂ ਵਿਚ ਪਿਆ ਹੋਇਆ ਸੀ, ਇਕੱਠੇ ਰਹਿਣ ਲਈ ਤਿਆਰ ਹੋ ਗਿਆ। ਸ੍ਰੀ ਬਾਲ ਮੁਕੰਦ ਸ਼ਰਮਾ, ਮਸ਼ਹੂਰ ਪੰਜਾਬੀ ਕਾਮੇਡੀਅਨ ਵਲੋਂ ਵੀ ਇਸ ਲੋਕ ਅਦਾਲਤ ਦੇ ਫੈਮਲੀ ਕੋਰਟ ਬੈਂਚ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਕਈ ਪਰਿਵਾਰਾਂ ਦੇ ਝਗੜਿਆਂ ਨੂੰ ਸਹਿਮਤੀ ਨਾਲ ਸੁਲਝਾਉਣ ਲਈ ਮਨਾਇਆ ਤਾਂ ਕਿ ਉਹ ਆਪਣੇ ਪਰਿਵਾਰ ਅਤੇ ਬੱਚਿਆਂ ਦਾ ਭਵਿੱਖ ਬਚਾਅ ਸਕਣ।