Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਪਟਿਆਲਾ ਹੈਰੀਟੇਜ ਫੈਸਟੀਵਲ-2023' : ਹੈਰੀਟੇਜ ਵਾਕ 'ਚ ਪਟਿਆਲਾ ਵਾਸੀਆਂ ਨੇ ਕੀਤੀ ਵਿਰਾਸਤੀ ਸਥਾਨਾਂ ਦੀ ਸੈਰ

ਪਟਿਆਲਾ ਸ਼ਹਿਰ ਦੀ ਵਿਰਾਸਤ ਦੀ ਸੰਭਾਂਲ ਕਰੇਗੀ ਭਗਵੰਤ ਮਾਨ ਸਰਕਾਰ-ਹਰਮੀਤ ਸਿੰਘ ਪਠਾਣਮਾਜਰਾ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 12 Feb 2023

Last updated on: Feb 12, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਅੱਜ ਪਟਿਆਲਾ ਸ਼ਹਿਰ ਦੇ 260ਵੇਂ ਸਥਾਪਨਾ ਦਿਵਸ ਮੌਕੇ ਪਟਿਆਲਾ ਦੀ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਸ਼ਹਿਰ ਦੇ ਵਿਰਾਸਤੀ ਤੇ ਪੁਰਾਣੇ ਸਥਾਨਾਂ ਦਾ ਦੌਰਾ ਕਰਵਾਉਣ ਲਈ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸੈਰ (ਹੈਰੀਟੇਜ ਵਾਕ) ਕਰਵਾਈ ਗਈ।

ਇੱਥੇ ਸ਼ਾਹੀ ਸਮਾਧਾਂ ਵਿਖੇ ਇਸ ਵਿਰਾਸਤੀ ਸੈਰ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਪਟਿਆਲਾ ਦੀ ਵਿਰਾਸਤ ਨੂੰ ਵੀ ਸੰਭਾਲਿਆ ਨਹੀਂ ਜਾ ਸਕਿਆ, ਇਸ ਲਈ ਇਨ੍ਹਾਂ ਸਾਰੀਆਂ ਵਿਰਾਸਤੀ ਥਾਵਾਂ ਨੂੰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਭਾਲੇਗੀ।

ਹਰਮੀਤ ਸਿੰਘ ਪਠਾਣਮਾਜਰਾ ਨੇ ਪਟਿਆਲਾ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਰਾਸਤੀ ਉਤਸਵ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸੈਰ ਦਾ ਇਹ ਉਪਰਾਲਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਤੇ ਨੌਜਵਾਨਾਂ ਸਮੇਤ ਆਮ ਲੋਕਾਂ ਨੂੰ ਆਪਣੇ ਸ਼ਹਿਰ ਦੀ 260 ਸਾਲਾਂ ਤੋਂ ਵੀ ਪੁਰਾਣੀ ਪੁਰਾਣੀ ਵਿਰਾਸਤੀ ਹੋਂਦ ਦਾ ਪਤਾ ਲੱਗਿਆ ਹੈ ਅਤੇ ਇਨ੍ਹਾਂ ਨੇ ਅੱਜ ਉਨ੍ਹਾਂ ਸਥਾਨਾਂ ਨੂੰ ਦੇਖਿਆ ਅਤੇ ਇਸ ਦਾ ਇਤਿਹਾਸ ਜਾਣਿਆ ਹੈ, ਜਿਸ ਤੋਂ ਸਾਰੇ ਲੋਕ ਜਾਣੂ ਨਹੀਂ ਹੁੰਦੇ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਵਿਰਾਸਤੀ ਸੈਰ ਦੇ ਸਥਾਨਾਂ ਉਪਰ ਨਗਰ ਨਿਗਮ ਨੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਿਊ ਆਰ ਕੋਡ ਵਾਲੇ ਬੋਰਡ ਲਗਾਏ ਹਨ, ਇਸ ਨਾਲ ਇਸ ਅਸਥਾਨ ਦੇ ਮਹੱਤਵ ਤੇ ਜਾਣਕਾਰੀ ਅੰਗਰੇਜ਼ੀ ਤੇ ਪੰਜਾਬੀ ਵਿੱਚ ਮਿਲ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀ ਵਿਰਾਸਤੀ ਸੈਰ ਲਗਾਤਾਰ ਕਰਵਾਈ ਜਾਵੇਗੀ ਤਾਂ ਕਿ ਸਾਡੀ ਨਵੀਂ ਪੀੜ੍ਹੀ ਨੂੰ ਪਟਿਆਲਾ ਦੀ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ। 

ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਣ ਅਤੇ ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਰਵੀ ਆਹਲੂਵਾਲੀਆ ਸਮੇਤ ਹੋਰ ਪਤਵੰਤੇ ਮੌਜੂਦ ਸਨ।ਇਸ ਵਿਰਾਸਤੀ ਸੈਰ ਨੇ ਪਟਿਆਲਾ ਦੀਆਂ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਸ਼ਹਿਰ ਦੇ ਅੰਦਰ-ਅੰਦਰ ਬਣੇ ਹੋਏ ਵਿਰਾਸਤੀ ਰਸਤੇ ਤੋਂ ਹੁੰਦੇ ਹੋਏ ਪੁਰਾਣੇ ਸ਼ਹਿਰ ਦੀ ਸੈਰ ਕੀਤੀ। 

ਇਸ ਵਿਰਾਸਤੀ ਸੈਰ ਦੇ ਕਾਫ਼ਲੇ 'ਚ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ. ਅਧਿਕਾਰੀ ਮਾਨਸੀ, ਡੀ.ਐਸ.ਪੀ. ਸੰਜੀਵ ਸਿੰਗਲਾ, ਹੈਲਥ ਅਫ਼ਸਰ ਡਾ. ਜਸਬੀਰ ਕੌਰ, ਸਰਕਾਰੀ ਮਹਿੰਦਰਾ ਕਾਲਜ, ਡੀ.ਪੀ.ਐਸ. ਸਕੂਲ ਸਮੇਤ ਹੋਰ ਕਈ ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਸ਼ਹਿਰ ਵਾਸੀ ਪੁੱਜੇ ਹੋਏ ਸਨ।

ਵਿਰਾਸਤੀ ਸੈਰ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋਕੇ ਹਵੇਲੀ ਮੁਹੱਲਾ, ਛੱਤਾ ਨਾਨੂੰਮਲ, ਬਰਤਨ ਬਾਜ਼ਾਰ, ਮਿਸ਼ਰੀ ਬਾਜ਼ਾਰ, ਰੂਪ ਚੰਦ ਮੁਹੱਲਾ, ਸੱਪਾਂ ਵਾਲੀ ਗਲੀ, ਰਾਜੇਸ਼ਵਰੀ ਸ਼ਿਵ ਮੰਦਰ, ਕੋਤਵਾਲੀ, ਦਰਸ਼ਨੀ ਡਿਊਡੀ ਤੋਂ ਹੁੰਦੀ ਹੋਈ ਕਿਲਾ ਮੁਬਾਰਕ ਵਿਖੇ ਜਾ ਕੇ ਸਮਾਪਤ ਹੋਈ। ਇਸ ਦੌਰਾਨ ਰਵੀ ਆਹਲੂਵਾਲੀਆ ਨੇ ਆਈਹੈਰੀਟੇਜ ਪ੍ਰਾਜੈਕਟ ਤਹਿਤ ਕਰਵਾਈ ਇਸ ਵਿਰਾਸਤੀ ਸੈਰ ਮੌਕੇ ਰਸਤੇ 'ਚ ਆਏ ਹਰ ਸਥਾਨ ਦਾ ਮਹੱਤਵ ਦੱਸਿਆ।

ਇਸ ਵਿਰਾਸਤੀ ਸੈਰ ਦਾ ਸਥਾਨਕ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਸਨਮਾਨਿਤ ਵੀ ਕੀਤਾ ਗਿਆ।ਸ਼ਾਹੀ ਸਮਾਧਾਂ, ਜਿੱਥੇ ਪਟਿਆਲਾ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਸਮੇਤ ਪਟਿਆਲਾ ਰਿਆਸਤ ਦੇ ਹੋਰ ਪਰਿਵਾਰਕ ਮੈਂਬਰਾਂ ਦੀਆਂ ਸਮਾਧੀਆਂ ਸਥਿਤ ਹਨ, ਦੀ ਵਿਰਾਸਤੀ ਇਮਾਰਤ ਨੂੰ ਸੈਰ 'ਚ ਸ਼ਾਮਲ ਲੋਕਾਂ ਤੇ ਵਿਦਿਆਰਥੀਆਂ ਨੇ ਉਤਸੁਕਤਾ ਨਾਲ ਦੇਖਿਆ। 

ਇਸ ਉਪਰੰਤ ਦਾਲ ਦਲੀਆਂ ਚੌਕ, ਛੱਤਾ ਨਾਨੂੰਮਲ ਜੋ ਪਟਿਆਲਾ ਰਿਆਸਤ ਦੇ ਵਜ਼ੀਰ ਦਾ ਨਿਵਾਸ ਸਥਾਨ ਰਿਹਾ ਹੈ, ਬਰਤਨ ਬਾਜ਼ਾਰ ਜੋ ਸ਼ਹਿਰ ਦੀ ਸਥਾਪਨਾ ਸਮੇਂ ਹੀ ਹੋਂਦ ਵਿੱਚ ਆਇਆ ਤੇ ਕਰੀਬ 260 ਸਾਲ ਪੁਰਾਣਾ ਹੈ, ਇਥੇ ਪਿੱਤਲ ਦੇ ਭਾਂਡਿਆਂ ਨੂੰ ਕਲੀ ਕਰਨ ਬਾਰੇ ਦੱਸਿਆ ਗਿਆ।ਇਸ ਤੋਂ ਬਿਨ੍ਹਾਂ ਰਾਜੇਸ਼ਵਰੀ ਸ਼ਿਵ ਮੰਦਰ ਜੋ ਕੇ ਇਤਿਹਾਸਕ ਮਹੱਤਤਾ ਰੱਖਦਾ ਹੈ, ਸੱਪਾਂ ਵਾਲੀ ਗਲੀ, ਦਰਸ਼ਨੀ ਗੇਟ ਜੋ ਪਟਿਆਲਾ ਸ਼ਹਿਰ ਵਿਚ ਦਾਖਲ ਹੋਣ ਲਈ ਰਸਤਾ ਸੀ, ਬਾਰੇ ਵੀ ਦੱਸਿਆ ਗਿਆ।ਅਖੀਰ ਵਿਚ ਜਿਥੋਂ ਪਟਿਆਲਾ ਰਿਆਸਤ ਦਾ ਮੁੱਢ ਬੰਨਿਆ ਗਿਆ ਅਤੇ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਦਾ ਨਿਵਾਸ ਸਥਾਨ ਰਿਹਾ ਹੈ, ਵਿਖੇ ਪਹੁੰਚ ਕੇ ਇਹ ਵਿਰਾਸਤੀ ਸੈਰ ਸਮਾਪਤ ਹੋਈ। 

ਇਸ ਮੌਕੇ ਐਸ.ਪੀ. ਚਾਂਦ, ਰਕੇਸ਼ ਬਧਵਾਰ, ਅਨਮੋਲਜੀਤ ਸਿੰਘ, ਹਰਪ੍ਰੀਤ ਸੰਧੂ, ਰਕੇਸ਼ ਗੋਇਲ, ਡਾ. ਨਿਧੀ ਸ਼ਰਮਾ, ਡਾ. ਅਭਿਨੰਦਨ ਬਸੀ, ਰਾਹੁਲ ਸ਼ਰਮਾ, ਵਿਕਰਮ ਮਲਹੋਤਰਾ, ਪਲਕ, ਹਰਦੀਪ ਕੌਰ, ਭਰਪੂਰ ਸਿੰਘ, ਨਿਤਿਕਾ ਜਿੰਦਲ, ਹਰਮਨਜੋਤ ਸਿੰਘ, ਸੰਯਮ ਮਿਤਲ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਮੋਹਿਤ ਗੁਪਤਾ ਆਦਿ ਵਲੰਟੀਅਰ ਤੇ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ ਅਤੇ ਸ਼ਹਿਰ ਵਾਸੀ ਮੌਜੂਦ ਸਨ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD