Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ੈਮਰਾਕ ਸਕੂਲ 'ਚ ਦਸਵੀਂ ਕਲਾਸ ਵਿਦਿਆਰਥੀਆਂ ਦੀ ਵਿਦਾਇਗੀ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Shemrock Senior Secondary School, Shemrock School, Education, School

Web Admin

Web Admin

5 Dariya News

ਮੋਹਾਲੀ , 12 Feb 2023

Last updated on: Feb 12, 2023, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਦੇ ਜੂਨੀਅਰ ਵਿਦਿਆਰਥੀਆਂ ਵੱਲੋਂ  ਦਸਵੀਂ ਕਲਾਸ ਦੇ ਪਾਸ ਆਊਟ ਹੋਣ ਜਾ ਰਹੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।  

ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਜੇ.ਐੱਸ.ਬਾਜਵਾ ਅਤੇ ਪ੍ਰਿੰਸੀਪਲ ਪ੍ਰਨੀਤ ਸੋਹਲ ਸ਼ਾਮਿਲ ਹੋਏ। ਵਿਦਿਆਰਥੀਆਂ ਵੱਲੋਂ ਸੀਨੀਅਰ ਵਿਦਿਆਰਥੀਆਂ ਉੱਪਰ ਫੁੱਲਾਂ ਦੀ ਵਰਖਾ ਕਰਕੇ ਸਮਾਗਮ ਨੂੰ ਹੋਰ ਰੰਗ-ਬਰੰਗਾ ਕਰ ਦਿਤਾ । ਇਸ ਤੋਂ ਬਾਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਾਲੀਵੁੱਡ ਦੀਆਂ ਤਰਜ਼ਾਂ ਤੇ ਡਾਂਸ ਕਰਕੇ ਮਾਹੌਲ ਸੰਗੀਤਮਈ ਹੋ ਗਿਆ ।

ਪ੍ਰਿੰਸੀਪਲ  ਪ੍ਰਨੀਤ ਸੋਹਲ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਨਾ ਦਿਤੀ ਤਾਂ ਕਿ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ ਬੁਲੰਦੀਆਂ ਨੂੰ ਛੂਹ ਸਕਣ , ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ਤੇ ਲਿਜਾ ਸਕਦੀ ਹੈ ।

ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਖੇਤਰ ਵਿਚ ਸਫਲਤਾ ਹਾਸਿਲ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਜ਼ਰੂਰੀ ਹੈ ਅਤੇ ਆਪਣੀ ਮੰਜ਼ਿਲ ਨੂੰ ਹਾਸਿਲ ਕਰਨ ਲਈ ਪੂਰਾ ਜ਼ੋਰ ਲਗਾਉਣਾ ਪੈਂਦਾ ਹੈ ਜਦ ਕਿ ਸਫਲਤਾ ਦਾ ਕੋਈ ਸ਼ਾਰਟ ਸਰਕਟ ਨਹੀਂ ਹੈ।

ਉਨ੍ਹਾਂ  ਸਮਾਰੋਹ ਦੀ ਸਫਲਤਾ ਲਈ ਜੂਨੀਅਰ ਵਿਦਿਆਰਥੀਆਂ ਦੀ ਤਾਰੀਫ਼ ਕੀਤੀ ਅਤੇ ਵਿਦਾ ਹੋ ਰਹੇ ਸੀਨੀਅਰ ਵਿਦਿਆਰਥੀਆਂ ਨੂੰ ਸਫਲ ਜ਼ਿੰਦਗੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਸਮਾਗਮ ਦੇ ਅੰਤ ਵਿਚ ਸਮੂਹ ਵਿਦਿਆਰਥੀਆਂ ਨੂੰ ਸੋਵੀਨਰ ਅਤੇ ਤੋਹਫ਼ੇ ਦਿਤੇ ਗਏ ।

 

Tags: Shemrock Senior Secondary School , Shemrock School , Education , School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD