Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸ਼ਹੀਦ ਸੁਖਦੇਵ ਦੇ ਜੱਦੀ ਘਰ ਤੱਕ ਜਲਦ ਸਿੱਧੀ ਸੜ੍ਹਕੀ ਪਹੁੰਚ ਬਣਾਉਣ ਲਈ ਪ੍ਰਸ਼ਾਸਨ ਵਚਨਬੱਧ

ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 13 Feb 2023

Last updated on: Feb 13, 2023, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਨੌਘਾਰਾ ਮੁਹੱਲੇ ਵਿੱਚ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਯਤਨ ਤੇਜ਼ ਕਰ ਦਿੱਤੇ ਗਏ ਹਨ।ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੌੜਾ ਬਾਜ਼ਾਰ ਤੋਂ ਇਨਕਲਾਬੀ ਆਗੂ ਦੇ ਘਰ ਤੱਕ ਸਿੱਧੀ ਪਹੁੰਚ ਸੜ੍ਹਕ ਨੂੰ ਯਕੀਨੀ ਬਣਾਉਣ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਜ਼ਮੀਨ ਐਕਵਾਇਰ ਅਤੇ ਹੋਰਾਂ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਾਰੀਆਂ ਕਾਨੂੰਨੀ ਪੇਚੀਦਗੀਆਂ ਅਤੇ ਹੋਰ ਪਹਿਲੂਆਂ ਨੂੰ ਦੂਰ ਕਰਨ ਲਈ ਵੀ ਕਿਹਾ ਤਾਂ ਜੋ ਤੇਜ਼ੀ ਨਾਲ ਚੱਲ ਰਹੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ।ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਜੀ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਅਤੇ ਦੇਸ਼ ਵਾਸੀ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ। 

ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਰਾਹੁਲ ਚਾਬਾ, ਅਮਰਜੀਤ ਬੈਂਸ, ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ, ਤ੍ਰਿਭੁਵਨ ਥਾਪਰ ਅਤੇ ਹੋਰ ਹਾਜ਼ਰ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD