Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਜੈਜ਼ੀ ਬੀ ਦੀ 30ਵੀਂ ਵਰ੍ਹੇਗੰਢ ਉਹਨਾਂ ਦੀ ਬੇਮਿਸਾਲ ਪ੍ਰਤਿਭਾ ਅਤੇ ਭੰਗੜਾ ਸੰਗੀਤ 'ਤੇ ਸਥਾਈ ਪ੍ਰਭਾਵ ਦਾ ਪ੍ਰਮਾਣ ਹੈ

King of Bhangra Music, Jazzy B, Pollywood, Entertainment, Actress, Cinema, Punjabi Films, Movie, Singer, Song

Web Admin

Web Admin

5 Dariya News

ਚੰਡੀਗੜ੍ਹ , 13 Feb 2023

Last updated on: Feb 13, 2023, 00:00 IST

ਇੱਕ ਸਮਾਂ ਸੀ ਜਦੋਂ ਕੋਈ ਵੀ ਪਾਰਟੀ ਜੈਜ਼ੀ ਬੀ ਉਰਫ਼ ਜੈਜ਼ੀ ਬੈਂਸ ਦੇ ਗੀਤ ਬਿਨਾਂ ਸ਼ੁਰੂ ਨਹੀਂ ਹੁੰਦੀ ਸੀ ਅਤੇ ਕੋਈ ਵੀ ਡੀ ਜੇ ਜੈਜ਼ੀ ਬੀ ਦੇ ਹਿੱਟ ਗੀਤਾਂ ਨੂੰ ਚਲਾਏ ਬਿਨਾ ਪਾਰਟੀ ਖ਼ਤਮ ਕਰਨ ਬਾਰੇ ਸੋਚ ਵੀ ਨਹੀਂ ਸਕਦਾ ਸੀ। ਜੈਜ਼ੀ ਬੀ ਦਾ ਇਹ ਰੁਤਬਾ ਅੱਜ ਵੀ ਉਸੇ ਤਰ੍ਹਾਂ ਕਾਇਮ ਹੈ। ਜੈਜ਼ੀ ਬੀ ਦੇ ਮਸ਼ਹੂਰ ਗੀਤਾਂ ਵਿਚੋਂ ਇੱਕ 'ਦਿਲ ਲੁੱਟਿਆ' ਅਜੇ ਵੀ ਸਭ ਦੀ ਜ਼ੁਬਾਨ 'ਤੇ ਹੈ।"ਕਰਾਊਨ ਪ੍ਰਿੰਸ ਆਫ ਭੰਗੜਾ" ਵਜੋਂ ਜਾਣੇ ਜਾਂਦੇ ਜੈਜ਼ੀ ਬੀ ਨੇ ਹਾਲ ਹੀ ਵਿੱਚ ਬੀ-ਟਾਊਨ ਵਿੱਚ ਆਪਣੇ 30 ਸਾਲਾਂ ਦੇ ਸ਼ਾਨਦਾਰ ਸੰਗੀਤਕ ਕਰੀਅਰ ਦਾ ਜਸ਼ਨ ਮਨਾਇਆ। 

ਜੈਜ਼ੀ ਬੀ ਦੀ ਸਫਲਤਾ ਦੀ ਪਾਰਟੀ ਬਹੁਤ ਸ਼ਾਨਦਾਰ ਸੀ, ਜਿਸ ਵਿੱਚ ਗਾਇਕ ਲਈ ਬਹੁਤ ਸਾਰਾ ਪਿਆਰ ਸਾਫ ਝਲਕਦਾ ਸੀ।ਪਾਲੀਵੁੱਡ, ਬਾਲੀਵੁੱਡ, ਟੈਲੀਵਿਜ਼ਨ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਨਾਮ ਜਿਵੇਂ ਯੋ ਯੋ ਹਨੀ ਸਿੰਘ, ਮੀਕਾ ਸਿੰਘ, ਗਿੱਪੀ ਗਰੇਵਾਲ, ਮੁਨੀਸ਼ ਸਾਹਨੀ ਅਤੇ ਹੋਰ ਬਹੁਤ ਸਾਰੀਆਂ ਉੱਘੀਆਂ ਹਸਤੀਆਂ ਨੇ ਜੈਜ਼ੀ ਬੀ ਨੂੰ ਦਿਲੋਂ ਵਧਾਈ ਦਿੱਤੀ।

ਪਿਛਲੇ 30 ਸਾਲਾਂ ਵਿੱਚ, ਜੈਜ਼ੀ ਬੀ ਨੇ ਬਹੁਤ ਸਾਰੀਆਂ ਹਿੱਟ ਐਲਬਮਾਂ ਤੇ ਸਿੰਗਲ ਟਰੈਕ ਰਿਲੀਜ਼ ਕੀਤੇ ਹਨ ਅਤੇ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਨਾਵਾਂ ਨਾਲ ਕੋਲੈਬ ਕੀਤਾ ਹੈ। ਉਸਨੇ ਕਈ ਐਵਾਰਡ ਅਤੇ ਪ੍ਰਸ਼ੰਸਾ ਵੀ ਜਿੱਤੀ ਹੈ, ਜਿਸ ਵਿੱਚ  ਹਾਲ ਆਫ ਫੇਮ ਕੈਨੇਡਾ, ਫਿਲਮਫੇਅਰ ਅਵਾਰਡ, ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਅਤੇ ਗਲੋਬਲ ਇੰਡੀਅਨ ਮਿਊਜ਼ਿਕ ਅਕੈਡਮੀ ਅਵਾਰਡ ਆਦਿ ਸ਼ਾਮਲ ਹੈ। 

ਭੰਗੜੇ ਦੀ ਸ਼ੈਲੀ 'ਤੇ ਉਸਦੇ ਮਿਊਜ਼ਿਕ ਦਾ ਵੱਡਾ ਪ੍ਰਭਾਵ ਹੈ। ਭੰਗੜਾ ਸ਼ੈਲੀ ਵਾਲੇ ਸੰਗੀਤ ਨੂੰ ਨੌਜਵਾਨ ਪੀੜ੍ਹੀ ਵਿੱਚ ਪ੍ਰਸਿੱਧ ਕਰਨ ਅਤੇ ਵੱਧ ਤੋਂ ਵੱਧ ਦਰਸ਼ਕਾਂ ਤੱਕ ਪਹੁੰਚਾਉਣ ਦਾ ਸਿਹਰਾ ਉਸਦੇ ਸਿਰ ਜਾਂਦਾ ਹੈ।ਜੈਜ਼ੀ ਬੀ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਕਹਿੰਦੇ ਹਨ, "ਮੈਂ ਆਪਣੇ ਪ੍ਰਸ਼ੰਸਕਾਂ ਦੇ ਪਿਆਰ ਨਾਲ ਬਹੁਤ ਪ੍ਰਭਾਵਿਤ ਹਾਂ। ਮੈਂ ਮਾਣ ਮਹਿਸੂਸ ਕਰਦਾ ਹਾਂ ਕਿ ਲੋਕ ਮੇਰੇ ਸੰਗੀਤ ਨੂੰ ਇੰਨਾ ਜ਼ਿਆਦਾ ਪਸੰਦ ਕਰਦੇ ਹਨ। 

ਮੈਂ ਉਹਨਾਂ ਦਾ ਧੰਨਵਾਦ ਕਰਦਾ ਹਾਂ ਅਤੇ ਆਪਣੇ ਮਿਊਜ਼ਿਕ ਕਰੀਅਰ ਦੇ 30 ਸਾਲ ਉਹਨਾਂ ਨੂੰ ਸਮਰਪਿਤ ਕਰਦਾ ਹਾਂ।" ਜੈਜ਼ੀ ਬੀ ਸਾਡੇ ਸਮੇਂ ਦੇ ਸਭ ਤੋਂ ਪਿਆਰੇ ਅਤੇ ਪ੍ਰਭਾਵਸ਼ਾਲੀ ਸੰਗੀਤਕਾਰਾਂ ਵਿੱਚੋਂ ਇੱਕ ਬਣਿਆ ਹੋਇਆ ਹੈ ਅਤੇ ਬਿਨਾਂ ਸ਼ੱਕ ਆਉਣ ਵਾਲੇ ਕਈ ਸਾਲਾਂ ਤੱਕ ਪ੍ਰਸ਼ੰਸਕਾਂ ਨੂੰ ਪ੍ਰੇਰਿਤ ਅਤੇ ਉਹਨਾਂ ਦਾ ਮਨੋਰੰਜਨ ਕਰਦਾ ਰਹੇਗਾ।

 

Tags: King of Bhangra Music , Jazzy B , Pollywood , Entertainment , Actress , Cinema , Punjabi Films , Movie , Singer , Song

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD