Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

10 ਸਾਲ ਪਹਿਲਾਂ ਬਣੇ ਆਧਾਰ ਕਾਰਡ ਅਪਡੇਟ ਕਰਵਾਏ ਜਾਣ -ਭਾਵਨਾ ਗਰਗ

ਸਰਕਾਰੀ ਅਦਾਰਿਆਂ ’ਚ ਵਰਤੇ ਜਾਂਦੇ ਆਧਾਰ ਦੀ ਕਿਊ ਆਰ ਕੋਡ ਐਪ ਰਾਹੀਂ ਅਸਲੀ/ਨਕਲੀ ਦੀ ਪਛਾਣ ਕੀਤੀ ਜਾਵੇ

DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 14 Feb 2023

Last updated on: Feb 14, 2023, 00:00 IST

ਭਾਰਤੀ ਵਿਲੱਖਣ ਪਛਾਣ ਸੇਵਾਵਾਂ ਅਥਾਰਟੀ ਦੀ ਉਪ- ਮਹਾਂਨਿਰਦੇਸ਼ਕ ਸ੍ਰੀਮਤੀ ਭਾਵਨਾ ਗਰਗ ਨੇ ਕਿਹਾ ਹੈ ਕਿ 10 ਸਾਲ ਪਹਿਲਾਂ (2015 ਤੋਂ ਪਹਿਲਾਂ) ਬਣੇ ਆਧਾਰ ਸ਼ਨਾਖ਼ਤੀ ਅਤੇ ਘਰ ਦੇ ਪਤੇ ਦੇ ਦਸਤਾਵੇਜ਼ ਨਾਲ ਅਪਡੇਟ ਕੀਤੇ ਜਾਣ । ਉਨਾਂ ਕਿਹਾ ਕਿ ਇਸ ਸਬੰਧੀ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤੇ ਸਕੂਲਾਂ ਅੰਦਰ ਵਿਸ਼ੇਸ਼ ਕੈਂਪ ਲਗਾਕੇ ਬਾਇਓ ਮੈਟ੍ਰਿਕ ਅਪਡੇਟ ਕੀਤੇ ਜਾਣ ।

ਉਹ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨਾਲ ਅਧਾਰ ਕਾਰਡ ਬਾਰੇ  ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ’ਚ 0-5 ਅਤੇ 6-15 ਸਾਲ ਵਰਗ ਦੇ ਆਧਾਰ ਪੰਜੀਕਰਣ ਦੀ ਸਮੀਖਿਆ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ’ਚ ਆਧਾਰ ਦੀ ਵਰਤੋਂ ਕਰਨ ਵੇਲੇ ਸਬੰਧਤ ਅਧਿਕਾਰੀ ਕਿਊ ਆਰ ਕੋਡ ਐਪ ਰਾਹੀਂ ਆਧਾਰ ਦੇ ਅਸਲੀ/ਨਕਲੀ ਹੋਣ ਬਾਰੇ ਜ਼ਰੂਰ ਪੜਤਾਲ ਕਰ ਲੈਣ।

ਉਨ੍ਹਾਂ ਕਿਹਾ ਕਿ ਜੇਕਰ ਕਿਊ ਆਰ ਕੋਡ ਐਪ ਨਾਲ ਜਾਂਚ ਕਰਨ ’ਤੇ ਆਧਾਰ ਕਾਰਡ ਫ਼ਰਜ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ ਖ਼ਿਲਾਫ਼ ਤੁਰੰਤ ਜਾਅਲਸਾਜ਼ੀ ਦਾ ਪਰਚਾ ਦਰਜ ਕਰਵਾਇਆ ਜਾਵੇ।ਉਨ੍ਹਾਂ ਜ਼ਿਲ੍ਹੇ ’ਚ ਨਵਜਨਮੇ ਬੱਚਿਆਂ ਦੇ ਆਧਾਰ ਪੰਜੀਕਰਣ ਲਈ ਸਿਹਤ ਸੰਸਥਾਂਵਾਂ ’ਚ ਹੀ ਪੰਜੀਕਰਣ ਦੇ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਨਵਜਨਮੇ ਬੱਚਿਆਂ ਦੇ ਬਾਇਓਮੈਟਿ੍ਰਕ ਲਾਜ਼ਮੀ ਨਾ ਹੋਣ ਕਾਰਨ, ਇਹ ਪੰਜੀਕਰਣ ਜਨਮ ਸਮੇਂ ਜ਼ਰੂਰ ਕਰਵਾਇਆ ਜਾਵੇ।

ਉਨ੍ਹਾਂ 6-15 ਸਾਲ ਉੁਮਰ ਵਰਗ ਦੇ 100 ਫ਼ੀਸਦੀ ਪੰਜੀਕਰਣ ਲਈ ਮੀਟਿੰਗ ’ਚ ਮੌਜੂਦ ਜ਼ਿਲ੍ਹਾ ਸਿਖਿਆ ਅਫ਼ਸਰਾਂ ਨੂੰ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ 0-5 ਸਾਲ ਵਰਗ ’ਚ ਪਹਿਲਾਂ ਹੀ ਆਧਾਰ ਪੰਜੀਕਰਣ ਹੋਇਆ ਹੈ ਤਾਂ 6-15 ਸਾਲ ਵਰਗ ’ਚ ਉਸ ਦੇ ਬਾਇਓਮੈਟਿ੍ਰਕ ਵੀ ਅਪਡੇਟ ਕੀਤੇ ਜਾਣ।ਉਨ੍ਹਾਂ ਕਿਹਾ ਕਿ ਆਧਾਰ ਕਾਰਡ ਦੀ ਕਾਪੀ ਦਫ਼ਤਰੀ ਰਿਕਾਰਡ ’ਚ ਨਾ ਲਾਈ ਜਾਵੇ ਤਾਂ ਜੋ ਇਸ ਦੀ ਦੁਰਵਰਤੋਂ ਨਾ ਹੋ ਸਕੇ ਅਤੇ ਉੁਸ ਦੀ ਥਾਂ ਆਧਾਰ ਦੇ ਆਖਰੀ ਚਾਰ ਅੰਕ ਜਾਂ ‘ਵਰਚੂਅਲ ਆਧਾਰ’ ਵਰਤਿਆ ਜਾ ਸਕਦਾ ਹੈ। 

ਉਨ੍ਹਾਂ ਕਿਊ ਆਰ ਕੋਡ ਐਪ ਨੂੰ ਆਧਾਰ ਜਾਂਚ ਲਈ ਸਭ ਤੋਂ ਉਤਮ ਕਰਾਰ ਦਿੱਤਾ।ਉਪ ਮਹਾਂਨਿਰਦੇਸ਼ਕ ਨੇ 10 ਸਾਲ ਪਹਿਲਾਂ ਬਣੇ ਆਧਾਰ ਆਨਲਾਈਨ “ਮਾਈ ਆਧਾਰ “ ਪੋਰਟਲ ’ਤੇ ਜਾ ਕੇ, ਆਪਣਾ ਕੋਈ ਵੀ ਸ਼ਨਾਖ਼ਤੀ ਅਤੇ ਘਰ ਦੇ ਪਤੇ ਦਾ ਦਸਤਾਵੇਜ਼ ਅਪਲੋਡ ਕਰਕੇ ਘਰ ਬੈਠੇ ਹੀ ਕਰ ਸਕਣ ਦੀ ਸਹੂਲਤ ਦਾ ਵੀ ਵਧ ਤੋਂ ਵਧ ਲਾਭ ਲੈਣ ਲਈ ਆਖਿਆ।ਡਿਪਟੀ ਕਮਿਸ਼ਨਰ ਸ੍ਰੀ ਸਾਰੰਗਲ ਨੇ ਇਸ ਮੌਕੇ ਆਖਿਆ ਕਿ ਜ਼ਿਲ੍ਹੇ ’ਚ 0-5 ਸਾਲ ਅਤੇ 5-17 ਸਾਲ ਵਰਗ ਦੇ ਆਧਾਰ ਪੰਜੀਕਰਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਧਾਰ ਕਾਰਡ ਨੂੰ ਬਿਲਕੁਲ ਗਲਤੀ ਰਹਿਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢਣ ਕਿਉਂ ਜੋ ਲਗਭਗ ਸਾਰੀਆਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਅਧਾਰ ਕਾਰਡ ਜ਼ਰੂਰੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਅਧਾਰ ਕਾਰਡ ਨੂੰ ਅਪਡੇਟ ਕਰਨ ਲਈ ਪਿੰਡ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣ ਤੇ ਸਬੰਧਿਤ ਐਸ.ਡੀ.ਐਮਜ਼ ਇਸ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ 75 ਫੀਸਦੀ ਤੋਂ ਵੱਧ ਵਿਦਿਆਰਥੀਆਂ ਦੇ ਆਧਾਰ ਕਾਰਡ ਅਪਡੇਟ ਕਰ ਦਿੱਤੇ ਗਏ ਹਨ, ਜਦਕਿ ਬਾਕੀ ਨੂੰ ਵੀ ਅਗਲੇ ਇਕ ਮਹੀਨੇ ਦੌਰਾਨ ਮੁਕੰਮਲ ਕਰ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲੇ ਅੰਦਰ ਕੰਮ ਕਰ ਰਹੇ 73 ਅਧਾਰ ਕਾਰਡ ਕੇਂਦਰਾਂ ਰਾਹੀਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕ ਅਧਾਰ ਨਾਲ ਸਬੰਧਿਤ ਸੇਵਾਵਾਂ ਬਿਨ੍ਹਾਂ ਕਿਸੇ ਦੇਰੀ ਅਤੇ ਦਿੱਕਤ ਤੋਂ ਪ੍ਰਾਪਤ ਕਰ ਸਕਣ।  

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਜੀਤ ਕੌਰ, ਐਸ ਡੀ ਐਮ ਸੁਲਤਾਨਪੁਰ ਲੋਧੀ ਚੰਦਰਾਜੋਤੀ , ਐਸ.ਡੀ.ਐਮ. ਕਪੂਰਥਲਾ ਲਾਲ ਵਿਸ਼ਵਾਸ਼ ਬੈਂਸ ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

Tags: DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD