Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ਦੇ 1318 ਪਿੰਡਾਂ ’ਚ ਲਾਲ ਲਕੀਰ ਅੰਦਰ ਵਸਨੀਕਾਂ ਨੂੰ ਮਿਲੇਗਾ ਜਾਇਦਾਦ ਦੀ ਮਾਲਕੀ ਦਾ ਕਾਨੂੰਨੀ ਹੱਕ : ਕੇਸ਼ਵ ਹਿੰਗੋਨੀਆ

ਵਿਸ਼ੇਸ਼ ਸਕੱਤਰ ਮਾਲ ਵਿਭਾਗ ਨੇ ਜ਼ਿਲ੍ਹੇ ’ਚ ਯੋਜਨਾ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ

DC Hoshiarpur, Deputy Commissioner Hoshiarpur, Komal Mittal, Hoshiarpur, Keshav Hingonia, Mera Ghar Mere Naam, SWAMITVA

Web Admin

Web Admin

5 Dariya News

ਹੁਸ਼ਿਆਰਪੁਰ , 14 Feb 2023

Last updated on: Feb 14, 2023, 00:00 IST

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਪੇਂਡੂ ਇਲਾਕਿਆਂ ਵਿਚ ਲਾਲ ਲਕੀਰ/ਆਬਾਦੀ ਦੇਹ ਖੇਤਰਾਂ ਵਿਚ ਸਥਿਤ ਵਸਨੀਕਾਂ ਨੂੰ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਦ ਦੇਣ ਲਈ ‘ਮੇਰਾ ਘਰ-ਮੇਰੇ ਨਾਮ’/ਸਵਾਮੀਤਵ ਯੋਜਨਾ ਨੂੰ ਜੰਗੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। 

ਇਹ ਪ੍ਰਗਟਾਵਾ ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ (ਮੇਰਾ ਘਰ ਮੇਰੇ ਨਾਮ) ਕੇਸ਼ਵ ਹਿੰਗੋਨੀਆ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹੇ ਵਿਚ ਇਸ ਯੋਜਨਾ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਜ਼ਿਲ੍ਹੇ ਦੇ ਮਾਲ ਅਫ਼ਸਰਾਂ, ਕਾਨੂੰਨਗੋ, ਬੀ.ਡੀ.ਪੀ.ਓਜ਼  ਆਦਿ ਨਾਲ ਮੀਟਿੰਗ ਦੌਰਾਨ ਕੀਤਾ। 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਵਿਸੇਸ਼ ਸਕੱਤਰ ਕੇਸ਼ਵ ਹਿੰਗੋਨੀਆ ਨੇ ਦੱਸਿਆ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਲਾਭ ਦੇਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਲਾਲ ਲਕੀਰ ਤਹਿਤ ਆਉਂਦੇ 1318 ਪਿੰਡਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ।

ਵਿਸ਼ੇਸ਼ ਸਕੱਤਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪਿੰਡ ਦਾ ਡਰੋਨ ਸਰਵੇਖਣ ਸਰਵੇ ਆਫ਼ ਇੰਡੀਆ, ਭਾਰਤ ਸਰਕਾਰ ਨੂੰ ਭੇਜਿਆ ਜਾਂਦਾ ਹੈ। ਉਸ ਨੂੰ ਅਧਿਕਾਰੀਆਂ/ਕਰਮਚਾਰੀਆਂ ਵਲੋਂ ਸਰਵੇ ਆਫ਼ ਇੰਡੀਆ ਵਲੋਂ ਮੁਹੱਈਆ ਕਰਵਾਏ ਨਕਸ਼ੇ ਵਿਚ ਦਿਖਾਏ ਯੂਨਿਟਾਂ ਦੀ ਜ਼ਮੀਨੀ ਪੱਧਰ ’ਤੇ ਪੜ੍ਹਤਾਲ (ਗਰਾਊਂਡ ਟਰੁਥਿੰਗ ਕੀਤੀ ਜਾਂਦੀ ਹੈ ਅਤੇ ਉਸ ਉਪਰੰਤ ਠੀਕ ਹੋ ਕੇ ਆਏ ਨਕਸ਼ੇ ਨੂੰ ਪਿੰਡ ਵਿਚ ਸਾਂਝੇ ਸਥਾਨ ’ਤੇ ਲਗਾ ਕੇ 90 ਦਿਨਾਂ ਦੇ ਅੰਦਰ ਇਤਰਾਜ਼ਾਂ ਦੀ ਮੰਗ ਕੀਤੀ ਜਾਂਦੀ ਹੈ। 

ਇਤਰਾਜ ਦੂਰ ਹੋਣ ਉਪਰੰਤ ਇਸ ਨੂੰ ਦੁਬਾਰਾ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਂਦਾ ਹੈ, ਜਿਥੇ ਅੰਤਿਮ ਰੂਪ ਵਿਚ ਮਾਲਕਾਨਾ ਕਾਨੂੰਨੀ ਹੱਕ ਦੇਣ ਦਾ ਨਿਪਟਾਰਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੁਣ ਤੱਕ 169 ਪਿੰਡਾਂ ਦਾ ਡਰੋਨ ਸਰਵੇਖਣ ਕੀਤਾ ਜਾ ਚੁੱਕਾ ਹੈ, ਜਿਸ ਦੀ ਗਰਾਊਂਡ ਟਰੁਥਿੰਗ ਤੋਂ ਬਾਅਦ ਇਤਰਾਜ਼ ਮੰਗ ਕੇ ਅੰਤਿਮ ਰੂਪ ਦੇਣ ਲਈ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਵੇਗਾ।

ਕੇਸ਼ਵ ਹਿੰਗੋਨੀਆ ਨੇ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਾਰੇ ਨੋਟੀਫਾਈ ਪਿੰਡਾਂ ਵਿਚ ਕੰਮ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਯੋਜਨਾਬੰਦੀ ਅਤੇ ਮਾਲੀਆ ਉਗਰਾਹੀ ਨੂੰ ਸੁਚਾਰੂ ਬਣਾਉਣ ਵਿਚ ਸਹਾਈ ਸਾਬਤ ਹੋਵੇਗੀ, ਇਸੇ ਤਰ੍ਹਾਂ ਇਹ ਪੇਂਡੂ ਹਲਕਿਆਂ ਵਿਚ ਜਾਇਦਾਦ ਦੇ ਅਧਿਕਾਰਾਂ ਬਾਰੇ ਸਪੱਸ਼ਟਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ ਜਾਇਦਾਦ ਸਬੰਧੀ ਵਿਵਾਦ ਨੂੰ ਸੁਲਝਾਉਣ ਵਿਚ ਮਦਦ ਮਿਲੇਗੀ। 

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ ’ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ। 

ਇਸ ਦੌਰਾਨ ਉਨ੍ਹਾਂ ਤਹਿਸੀਲਾਂ, ਸਬ-ਤਹਿਸੀਲਾਂ, ਪਟਵਾਰਖਾਨਿਆਂ ਆਦਿ ਵਿਚ ਬੁਨਿਆਦੀ ਸੁਵਿਧਾਵਾਂ ਤੇ ਜ਼ਰੂਰਤਾਂ ਦਾ ਵੀ ਜਾਇਜ਼ਾ ਲਿਆ ਅਤੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਕਾਨੂੰਗੋਆਂ ਤੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਨੂੰ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।

ਇਸ ਮੌਕੇ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਜ਼ਿਲ੍ਹਾ ਮਾਲ ਅਫਸਰ ਗੁਰਮੀਤ ਸਿੰਘ ਮਾਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਭੁਪਿੰਦਰ ਸਿੰਘ ਮੁਲਤਾਨੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜਦੂ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Keshav Hingonia , Mera Ghar Mere Naam , SWAMITVA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD