Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਗਣਤੰਤਰ ਦਿਵਸ ਪਰੇਡ ਵਿੱਚ ਭਾਗ ਲੈਣ ਵਾਲੇ ਐਨ.ਸੀ.ਸੀ ਕੈਡਿਟਾਂ ਨੂੰ ਸਨਮਾਨਿਤ ਕੀਤਾ

ਜ਼ਿਲ੍ਹੇ ਦੇ 3 ਕੈਡਿਟਾਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਇਸ ਮਾਣਮੱਤੀ ਪ੍ਰਾਪਤੀ ਵਧਾਈ ਦਿੱਤੀ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 14 Feb 2023

Last updated on: Feb 14, 2023, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਗਣਤੰਤਰ ਦਿਵਸ 2023 ਵਿੱਚ ਭਾਗ ਲੈਣ ਵਾਲੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਕੈਡਿਟਾਂ ਸਰਕਾਰੀ ਕਾਲਜ ਰੂਪਨਗਰ ਤੋਂ ਕੈਡੇਟ ਪਰਵਿੰਦਰ ਸਿੰਘ ਤੇ ਕੈਡੇਟ ਹਰਮਨਪ੍ਰੀਤ ਕੌਰ ਅਤੇ ਐਸਜੀਐਸ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਤੋਂ ਕੈਡੇਟ ਪਰਮਜੀਤ ਕੌਰ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤੇ ਇਸ ਮਾਣਮੱਤੀ ਪ੍ਰਾਪਤੀ ਲਈ ਇਨ੍ਹਾਂ  ਕੈਡਿਟਾਂ ਨੂੰ ਵਧਾਈ ਦਿੱਤੀ ਗਈ। 

ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਵਿੱਚ ਕਰਤੱਵ ਪੱਥ ਪਰੇਡ ਵਿੱਚ ਹਿੱਸਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਰੂਪਨਗਰ ਜ਼ਿਲ੍ਹੇ ਦੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕੈਡਿਟਾਂ ਨੂੰ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਤੁਸੀਂ ਕਿਸੇ ਵੀ ਖੇਤਰ ਵਿੱਚ ਜਾ ਕੇ ਆਪਣੀਆਂ ਬੇਹਤਰੀਨ ਸੇਵਾਵਾਂ ਦੇ ਕੇ ਤਰੱਕੀ ਕਰ ਸਕਦੇ ਹੋ।

ਇਸ ਮੌਕੇ ਕੈਡਿਟਾਂ ਵੱਲੋਂ ਰਿਪਬਲਿਕ ਡੇ ਕੈਂਪ (ਆਰ.ਡੀ.ਸੀ) ਸੰਬੰਧੀ ਆਪਣੇ ਅਨੁਭਵ ਤੇ ਤਜਰਬੇ ਸਾਂਝੇ ਕੀਤੇ ਗਏ। ਉਨ੍ਹਾਂ ਡਿਪਟੀ ਕਮਿਸ਼ਨਰ ਰੂਪਨਗਰ ਨਾਲ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਉਨ੍ਹਾਂ ਨੇ ਅਨੁਸ਼ਾਸ਼ਨ, ਜ਼ਿੰਮੇਵਾਰੀ, ਰਹਿਣ ਸਹਿਣ, ਦੂਜੇ ਸੂਬੇ ਦੇ ਕੈਡਿਟਾਂ ਨਾਲ ਮੇਲ ਜੋਲ ਵਰਗੇ ਤਜਰਬੇ ਹਾਸਲ ਕੀਤੇ। 

ਇਸ ਤੋਂ ਬਾਅਦ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਵੱਲੋਂ ਵੀ ਕੈਡਿਟਾਂ ਨਾਲ ਮੁਲਾਕਾਤ ਕੀਤੀ ਗਈ ਤੇ ਇਨ੍ਹਾਂ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਗਈਆਂ। ਇਸ ਦੌਰਾਨ ਇਨ੍ਹਾਂ ਕੈਡਿਟਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।ਇਸ ਤੋਂ ਬਾਅਦ ਇਨ੍ਹਾਂ ਕੈਡਿਟਸ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਅਫ਼ਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਨਾਲ ਵੀ ਮਿਲਾਇਆ ਗਿਆ ਜਿੱਥੇ ਉਨ੍ਹਾਂ ਵਲੋਂ ਇਨ੍ਹਾਂ ਕੈਡਿਟਸ ਨੂੰ ਕਰੀਅਰ ਸਬੰਧੀ ਗਾਈਡੈਂਸ ਦਿੱਤੀ ਗਈ।

ਇਸ ਮੌਕੇ ਪ੍ਰਸ਼ਾਸਨਿਕ ਅਫ਼ਸਰ ਕਰਨਲ ਐਲ.ਕੇ.ਅਗਰਵਾਲ, ਪ੍ਰਿੰਸੀਪਲ ਸਰਕਾਰੀ ਕਾਲਜ ਰੂਪਨਗਰ ਸ. ਜਤਿੰਦਰ ਸਿੰਘ ਗਿੱਲ, ਚੀਫ਼ ਅਫ਼ਸਰ ਸ.ਰਣਜੀਤ ਸਿੰਘ, ਏ.ਐਨ.ਓ. ਕੇਅਰ ਟੇਕਰ ਅਫ਼ਸਰ ਸ਼੍ਰੀਮਤੀ ਰਵਨੀਤ ਕੌਰ, ਨਾਇਬ ਸੂਬੇਦਾਰ ਜੈਦੇਵ ਅਤੇ ਹੋਰ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD