Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਹਾਦਰਗੜ੍ਹ ਵਿਖੇ ਵੱਲੋਂ 'ਤੰਦਰੁਸਤੀ ਨਿਆਮਤ ਹੈ' ਮੁਹਿੰਮ ਦਾ ਆਗਾਜ਼

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 14 Feb 2023

Last updated on: Feb 14, 2023, 00:00 IST

ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਵਾਸਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿੱਚ ਐਮ.ਐਲ.ਏ. (ਹਲਕਾ ਸਨੌਰ) ਸ੍ਰੀ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮਪਤਨੀ ਸਿਮਰਨਜੀਤ ਕੌਰ ਵੱਲੋਂ "ਤੰਦਰੁਸਤੀ ਨਿਆਮਤ ਹੈ" ਮੁਹਿੰਮ (ਨਸ਼ੇ ਤਿਆਗੋ ਵਾਤਾਵਰਣ ਸੰਭਾਲੋ) ਦਾ ਸ਼ੁਭ ਆਰੰਭ ਕੀਤਾ ਗਿਆ। ਪ੍ਰੋ. ਸਵਿੰਦਰ ਸਿੰਘ (ਸੇਵਾਮੁਕਤ) ਏਸ਼ੀਅਨ ਸਿਲਵਰ ਪਾਵਰ ਲਿਫ਼ਟਿੰਗ ਅਤੇ ਫੁਲ ਮੈਰਾਥਨ ਰਨਰ ਵੱਲੋਂ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ। 

ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਡਾ. ਰਵਿੰਦਰ ਪਾਲ ਸਿੰਘ (ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ), ਮੋਹਜਿੰਦਰਜੀਤ ਸਿੰਘ (ਬੀ.ਡੀ.ਪੀ.ਓ. ਬਲਾਕ ਸਨੌਰ),  ਹਰਜੀਤ ਸਿੰਘ, ਦੀਪਕ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੁਹਿੰਮ  ਵਿੱਚ ਰਸੀ ਕੱਸੀ, ਯੋਗਾ, ਜੂਡੋ ਆਦਿ ਈਵੈਂਟਸ ਦੇ ਨਾਲ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ ਤੇ ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰ ਨੇ ਬੜੇ ਉਤਸ਼ਾਹ ਨਾਲ ਇਸ ਮੁਹਿੰਮ ਵਿੱਚ ਭਾਗ ਲਿਆ।

ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਕਿਹਾ ਕਿ ਤੰਦਰੁਸਤੀ ਇੱਕ ਨਿਆਮਤ ਹੈ ਤੇ ਪੰਜਾਬ ਦੀ ਯੁਵਾ ਵਰਗ ਨੂੰ ਨਸ਼ਾ ਮੁਕਤ ਕਰਕੇ ਇੱਕ ਰੰਗਲਾ ਅਤੇ ਤੰਦਰੁਸਤ ਪੰਜਾਬ ਦਾ ਟੀਚਾ ਪੰਜਾਬ ਸਰਕਾਰ ਵੱਲੋਂ ਜੋ ਰੱਖਿਆ ਗਿਆ ਹੈ ਉਸ ਨੂੰ ਹਰ ਹਾਲਤ ਵਿੱਚ ਆਉਣ ਵਾਲੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ, ਅਤੇ ਸਭ ਤੋਂ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਸਹਿਯੋਗ ਦੀ ਕਾਮਨਾ ਕੀਤੀ।

ਇਸ ਮੌਕੇ ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਬਹਾਦਰਗੜ੍ਹ ਵਿਖੇ ਸ੍ਰੀਮਤੀ ਪਠਾਣਮਾਜਰਾ ਵੱਲੋਂ 'ਤੰਦਰੁਸਤੀ ਨਿਆਮਤ ਹੈ' ਮੁਹਿੰਮ ਦਾ ਆਗਾਜ਼ ਕਰਨ ਤੇ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਸਕੂਲ ਤੇ ਸਕੂਲ ਦੇ ਸਟਾਫ਼ ਵੱਲੋਂ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾਵੇਗਾ। ਉਹਨਾਂ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ, ਤੇ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ ਨਾਲ ਪੜ੍ਹਿਆ ਅਤੇ ਕੰਮ ਕੀਤਾ ਜਾ ਸਕਦਾ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਦੇ ਨਾਲ ਨਾਲ ਖੇਡਣ ਵਿੱਚ ਵੀ ਪੂਰਾ ਪੂਰਾ ਧਿਆਨ ਦੇਣਾ ਚਾਹੀਦਾ ਹੈ। 

ਉਹਨਾਂ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਲਈ ਵਿਦਿਆਰਥੀਆਂ ਲਈ ਖੇਡਣਾ ਬਹੁਤ ਜ਼ਰੂਰੀ ਹੈ ਉਹਨਾਂ ਨੇ ਇਸ ਪ੍ਰੋਗਰਾਮ ਵਿੱਚ ਕੀਤੇ ਪ੍ਰਬੰਧ ਤੇ ਸਰੀਰਕ ਸਿੱਖਿਆ ਅਧਿਆਪਕ, ਸ੍ਰੀ ਸੁਰੇਸ਼ ਕੁਮਾਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਹਰਮੀਤ ਕੌਰ, ਸ੍ਰੀਮਤੀ ਬਲਜੀਤ ਕੌਰ ਦੀ ਸ਼ਲਾਘਾ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਨਰਿੰਦਰ ਕੌਰ, ਸ੍ਰੀਮਤੀ ਸੰਗੀਤਾ, ਸ. ਦਿਲਬਾਗ ਸਿੰਘ, ਸ. ਗੁਰਚਰਨ ਸਿੰਘ, ਸ੍ਰੀ ਰਮੇਸ਼ ਕੁਮਾਰ, ਅਰਸ਼ਪ੍ਰੀਤ ਕੌਰ ਤੇ ਇੰਦਰਪਾਲ ਸਿੰਘ ਅਤੇ ਸਕੂਲ ਦੇ ਸਾਰੇ ਸਟਾਫ਼ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD