Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਰਨਾਲਾ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ ਪੈਰਿਸ ਓਲੰਪਿਕ ਖੇਡਾਂ 2024 ਲਈ ਕੀਤਾ ਕੁਆਲੀਫਾਈ

ਅਥਲੈਟਿਕਸ ਵਿੱਚ ਭਾਰਤ ਦਾ ਪਹਿਲਾ ਓਲੰਪਿਕਸ ਕੋਟਾ

Sports News, Barnala athlete, Akashdeep Singh, Olympic Games, World Championships, Asian Games,Kahneke village, Barnala

Web Admin

Web Admin

5 Dariya News

ਚੰਡੀਗੜ੍ਹ , 14 Feb 2023

Last updated on: Feb 14, 2023, 00:00 IST

ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ। ਪੈਰਿਸ ਓਲੰਪਿਕ ਖੇਡਾਂ-2024 ਲਈ ਅਥਲੈਟਿਕਸ ਵਿੱਚ ਇਹ ਭਾਰਤ ਦਾ ਪਹਿਲਾ ਕੋਟਾ ਅਤੇ ਓਵਰ ਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਾਸ਼ਦੀਪ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਅਥਲੀਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਸ ਦੀ ਸਖ਼ਤ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਅਥਲੈਟਿਕਸ ਵਿੱਚ ਓਲੰਪਿੱਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਹੈ ਜਿਸ ਉੱਤੇ ਪੂਰੇ ਸੂਬੇ ਨੂੰ ਮਾਣ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨਿਰੰਤਰ ਯਤਨ ਕਰ ਰਿਹਾ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਅਕਾਸ਼ਦੀਪ ਸਿੰਘ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਸਿਰ ਬੰਨ੍ਹਿਆ।

ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਖੇਡ ਵਿਭਾਗ ਦੇ ਕੋਚਾਂ ਦੀ ਦੇਖ-ਰੇਖ ਵਿੱਚ ਤਿਆਰੀ ਕਰਦੇ ਅਕਾਸ਼ਦੀਪ ਸਿੰਘ ਨੇ ਰਾਂਚੀ (ਝਾਰਖੰਡ) ਵਿਖੇ ਚੱਲ ਰਹੀ 10ਵੀ ਇੰਡੀਅਨ ਓਪਨ ਰੇਸ ਵਾਕਿੰਗ ਮੁਕਾਬਲੇ ਦੀ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਪੈਰਿਸ ਓਲੰਪਿਕ ਖੇਡਾਂ ਲਈ 20 ਕਿਲੋਮੀਟਰ ਪੈਦਲ ਤੋਰ ਵਿੱਚ ਕੁਆਲੀਫਾਈ ਵਾਸਤੇ 1.20.10 ਦਾ ਸਮਾਂ ਮਿੱਥਿਆ ਹੋਇਆ ਹੈ।ਅਕਾਸ਼ਦੀਪ ਸਿੰਘ ਨੇ ਓਲੰਪਿਕਸ ਦੇ ਨਾਲ ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕੀਤਾ ਹੈ।

 

Tags: Sports News , Barnala athlete , Akashdeep Singh , Olympic Games , World Championships , Asian Games , Kahneke village , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD