Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਆਪ' ਵੱਲੋਂ ਰਾਜ ਸਰਕਾਰ ਦੇ ਮਾਮਲਿਆਂ 'ਚ ਦਖਲ ਦੇਣ ਦੀ ਰਾਜਪਾਲ ਦੀ ਆਲੋਚਨਾ, ਕਿਹਾ, 'ਅਹੁਦਿਆਂ ਦੀ ਮਰਿਆਦਾ ਕਾਇਮ ਨਹੀਂ ਰੱਖ ਰਹੇ ਰਾਜਪਾਲ'

ਮਲਵਿੰਦਰ ਸਿੰਘ ਕੰਗ ਦੀ ਮੰਗ: ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਵਾਲੇ ਰਾਜਪਾਲ ਨੂੰ ਪੰਜਾਬ ਤੋਂ ਤੁਰੰਤ ਕੀਤਾ ਜਾਵੇ ਤਬਦੀਲ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Dr. Sunny Ahluwalia, Parminder Singh Goldy, Raj Kaur Gill

Web Admin

Web Admin

5 Dariya News

ਚੰਡੀਗੜ੍ਹ , 14 Feb 2023

Last updated on: Feb 14, 2023, 00:00 IST

 ਸੂਬਾ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲ ਦੇਣ ਲਈ ਪੰਜਾਬ ਦੇ ਰਾਜਪਾਲ 'ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੇ ਰਾਜਪਾਲ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਨਹੀਂ ਰੱਖ ਰਹੇ ਹਨ। 'ਆਪ' ਆਗੂਆਂ ਨੇ ਉਨ੍ਹਾਂ ਨੂੰ ਤੁਰੰਤ ਇਸ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਵੀ ਕੀਤੀ।

 ਇੱਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਨਿੰਦਣਯੋਗ ਅਤੇ ਬਹੁਤ ਹੀ ਮੰਦਭਾਗਾ ਹੈ ਕਿ ਪੰਜਾਬ ਦੇ ਰਾਜਪਾਲ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਦਖਲਅੰਦਾਜ਼ੀ ਕਰਕੇ ਪੰਜਾਬ ਦੇ ਵਿਕਾਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। 

 ਰਾਜਪਾਲ ਨੂੰ ਆਪਣੀਆਂ ਸੀਮਾਵਾਂ ਦਾ ਖਿਆਲ ਰੱਖਣ ਅਤੇ ਇਸ ਨੂੰ ਪਾਰ ਨਾ ਕਰਨ ਦੀ ਸਲਾਹ ਦਿੰਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਭਾਜਪਾ ਸਰਕਾਰ ਵੱਲੋਂ ਕੀਤੀ ਗਈ ਸੀ ਪਰ ਮਾਨ ਸਰਕਾਰ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਹਿੱਤਾਂ ਲਈ ਚੁਣੀ ਗਈ ਸਰਕਾਰ ਹੈ, ਇਸ ਲਈ ਉਨ੍ਹਾਂ ਨੂੰ ਵਿਕਾਸ ਕਾਰਜਾਂ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਸਗੋਂ ਉਹ ਰਾਜ ਦੀ ਕਾਇਆ ਕਲਪ ਕਰਨ ਲਈ ਉਨ੍ਹਾਂ ਨਾਲ ਸਹਿਯੋਗ ਕਰਨ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਰਾਜਪਾਲ ਨੇ ਪ੍ਰਿੰਸੀਪਲਾਂ ਦੀ ਸਿੰਗਾਪੁਰ ਦੀ ਵਿਦਿਅਕ ਯਾਤਰਾ ਦੇ ਵੇਰਵੇ ਮੰਗੇ। ਨਸ਼ਿਆਂ ਬਾਰੇ ਉਨ੍ਹਾਂ ਦੀਆਂ ਤਾਜ਼ਾ ਟਿੱਪਣੀਆਂ ਤੋਂ ਪਤਾ ਲੱਗਦਾ ਹੈ ਕਿ ਉਹ ਸੱਤਾਧਾਰੀ 'ਆਪ' ਸਰਕਾਰ ਨੂੰ ਬਦਨਾਮ ਕਰਨ ਲਈ ਕੇਂਦਰ ਸਰਕਾਰ ਦੀਆਂ ਧੁਨਾਂ 'ਤੇ ਕੰਮ ਕਰ ਰਹੇ ਹਨ। ਕੰਗ ਨੇ ਕਿਹਾ ਕਿ ਗੈਰ-ਭਾਜਪਾ ਸਰਕਾਰਾਂ ਵਾਲੇ ਰਾਜਾਂ ਦੇ ਰਾਜਪਾਲ ਸਰਕਾਰ ਨੂੰ ਕਮਜ਼ੋਰ ਕਰਨ ਵਾਲਾ ਹਥਿਆਰ ਬਣ ਗਏ ਹਨ ਅਤੇ ਪੰਜਾਬ ਦੇ ਰਾਜਪਾਲ ਵਿਰੋਧੀ ਧਿਰ ਵਾਂਗ ਕੰਮ ਕਰ ਰਹੇ ਹਨ।

 ਉਨ੍ਹਾਂ ਰਾਜਪਾਲ ਨੂੰ ਯਾਦ ਦਿਵਾਇਆ ਕਿ ਧਾਰਾ 157 ਦੇ ਤਹਿਤ, ਮੁੱਖ ਮੰਤਰੀ ਅਤੇ ਰਾਜਪਾਲ, ਦੋਵੇਂ ਭਾਰਤ ਦੇ ਸੰਵਿਧਾਨ ਪ੍ਰਤੀ ਜਵਾਬਦੇਹ ਹਨ ਅਤੇ ਰਾਜਪਾਲ ਮੰਤਰੀ ਮੰਡਲ ਦੀ ਸਹਾਇਤਾ ਅਤੇ ਸਲਾਹ ਅਨੁਸਾਰ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਨੇ ਵੀ ਕਿਹਾ ਹੈ, "ਖਰੜਾ ਕਮੇਟੀ ਨੇ ਮਹਿਸੂਸ ਕੀਤਾ, ਜਿਵੇਂ ਕਿ ਸਦਨ ਵਿੱਚ ਹਰ ਕੋਈ ਜਾਣਦਾ ਹੈ, ਕਿ ਰਾਜਪਾਲ ਕੋਲ ਕਿਸੇ ਕਿਸਮ ਦੇ ਕਾਰਜ ਜਾਂ ਸ਼ਕਤੀਆਂ ਨਹੀਂ ਹੁੰਦੀਆਂ। 

ਸੰਵਿਧਾਨ ਦੇ ਸਿਧਾਂਤਾਂ ਦੇ ਅਨੁਸਾਰ, ਉਸਨੂੰ ਸਾਰੇ ਮਾਮਲਿਆਂ ਵਿੱਚ ਆਪਣੇ ਮੰਤਰਾਲੇ ਦੀ ਸਲਾਹ ਦੀ ਪਾਲਣਾ ਕਰਨੀ ਹੁੰਦੀ ਹੈ।" 'ਆਪ' ਦੇ ਬੁਲਾਰੇ ਨੇ ਕਿਹਾ ਕਿ ਰਾਜਪਾਲ ਨੇ ਇਸ ਪੱਤਰ ਨੂੰ ਪਹਿਲਾਂ ਮੁੱਖ ਮੰਤਰੀ ਦਫ਼ਤਰ ਭੇਜਣ ਦੀ ਬਜਾਏ ਮੀਡੀਆ ਨੂੰ ਦਿੱਤਾ ਗਿਆ ਕਿਉਂਕਿ ਉਹ ਭਾਜਪਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਹਨ ਅਤੇ ਉਹ ਲੋਕਾਂ ਦਾ ਧਿਆਨ 'ਆਪ' ਸਰਕਾਰ ਦੇ ਚੰਗੇ ਅਤੇ ਲੋਕ ਪੱਖੀ ਕੰਮਾਂ ਤੋਂ ਹਟਾਉਣਾ ਚਾਹੁੰਦੇ ਹਨ, ਜੋ ਉਹ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਤਨਦੇਹੀ ਨਾਲ ਕਰ ਰਹੇ ਹਨ।

ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਬੁਲਾਰੇ ਡਾ ਸੰਨੀ ਆਹਲੂਵਾਲੀਆ ਨੇ ਐਤਵਾਰ ਨੂੰ 'ਆਪ' ਵੱਲੋਂ ਮੋਦੀ-ਅਡਾਨੀ ਦੀ ਜੋੜੀ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਆਪ ਆਗੂਆਂ 'ਤੇ ਕੀਤੇ ਲਾਠੀਚਾਰਜ ਅਤੇ ਪਾਣੀ ਦੀ ਬੁਛਾੜਾਂ ਲਈ ਰਾਜਪਾਲ ਅਤੇ ਭਾਜਪਾ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਵਿਚ ਆਪ ਦੇ 22 ਤੋਂ ਜ਼ਿਆਦਾ ਆਗੂ ਜ਼ਖ਼ਮੀ ਹੋਏ ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ। ਪ੍ਰੈਸ ਕਾਨਫਰੰਸ ਵਿੱਚ ਯੂਥ ਆਗੂ ਪਰਮਿੰਦਰ ਸਿੰਘ ਗੋਲਡੀ ਅਤੇ ਰਾਜ ਕੌਰ ਗਿੱਲ ਮੌਜੂਦ ਸਨ ਜਿਨ੍ਹਾਂ ਦੇ ਲਾਠੀਚਾਰਜ ਦੌਰਾਨ ਸੱਟਾਂ ਲੱਗੀਆਂ ਸਨ।

ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਨੇ ਮੋਦੀ-ਅਡਾਨੀ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਉਹ ਭਾਜਪਾ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਨ ਕਿ ਇੱਕ ਵਿਅਕਤੀ ਨੂੰ ਐਨਾ ਫ਼ਾਇਦਾ ਕਿਉਂ ਪਹੁੰਚਾਇਆ ਜਾ ਰਹੇ। ਕਦੇ ਨਰਿੰਦਰ ਮੋਦੀ ਅਡਾਨੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ ਅਤੇ ਕਦੇ ਅਡਾਨੀ ਪ੍ਰਧਾਨ ਮੰਤਰੀ ਮੋਦੀ ਨਾਲ ਵਿਦੇਸ਼ ਦੌਰਾ ਕਰਦੇ ਹਨ। ਕਿਵੇਂ ਸਿਰਫ਼ 8 ਸਾਲਾਂ ਵਿੱਚ ਗੌਤਮ ਅਡਾਨੀ ਦੀ ਸੰਪਤੀ 37 ਹਜ਼ਾਰ ਕਰੋੜ ਤੋਂ ਵਧ ਕੇ 13 ਲੱਖ ਕਰੋੜ ਹੋ ਗਈ ਜਦਕਿ ਬਾਕੀ ਦੇਸ਼ ਦੀ ਅਰਥਵਿਵਸਥਾ ਸੰਕਟ ਨਾਲ ਜੂਝ ਰਹੀ ਹੈ ਅਤੇ ਬੇਰੁਜ਼ਗਾਰੀ ਦਰ ਸਿਖ਼ਰ 'ਤੇ ਹੈ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Dr. Sunny Ahluwalia , Parminder Singh Goldy , Raj Kaur Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD