Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੌਂਗੇਵਾਲਾ ਜੰਗ ਦੇ ਨਾਇਕ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਬੁੱਤ ਰਾਸ਼ਟਰ ਅਰਪਣ ਕਰਨ ਲਈ ਸਮਾਗਮ 17 ਨੂੰ

ਡੀ ਸੀ ਰੰਧਾਵਾ ਤੇ ਐਸ ਐਸ ਪੀ ਮੀਣਾ ਵੱਲੋਂ ਸਮਾਗਮ ਦੀਆਂ ਤਿਆਰੀਆਂ ਲਈ ਬੁੱਧਵਾਰ ਨੂੰ ਕੀਤੀ ਗਈ ਚਾਂਦਪੁਰ ਰੁੜਕੀ ਵਿਖੇ ਮੀਟਿੰਗ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਚਾਂਦਪੁਰ ਰੁੜਕੀ (ਪੋਜੇਵਾਲ/ਬਲਾਚੌਰ) , 15 Feb 2023

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ, 1971 ਦੀ ਲੌਂਗੇਵਾਲਾ ਜੰਗ ਦੇ ਨਾਇਕ ਬਿ੍ਰਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ (ਮਹਾਂਵੀਰ ਚੱਕਰ ਤੇ ਵਿਸ਼ਿਸ਼ਟ ਸੇਵਾ ਮੈਡਲ ਪ੍ਰਾਪਤ) ਦਾ ਬੁੱਤ, ਉਨ੍ਹਾਂ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ 17 ਫ਼ਰਵਰੀ ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਵੇਰੇ 10:30 ਵਜੇ ਰਾਸ਼ਟਰ ਅਰਪਣ ਕਰਨ ਪੁੱਜ ਰਹੇ ਹਨ।

ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ, ਸੁਰੱਖਿਆ ਬੰਦੋਬਸਤਾਂ ਅਤੇ ਆਵਾਜਾਈ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਚਾਂਦਪੁਰ ਰੁੜਕੀ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਏ ਡੀ ਸੀ (ਜ) ਰਾਜੀਵ ਵਰਮਾ, ਏ ਡੀ ਸੀ (ਪੇਂਡੂ ਵਿਕਾਸ) ਦਵਿੰਦਰ ਸ਼ਰਮਾ, ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ ਅਤੇ ਐਮ ਐਲ ਏ ਸ੍ਰੀਮਤੀ ਸੰਤੋਸ਼ ਕਟਾਰੀਆ ਦੇ ਨੁਮਾਇੰਦੇ ਵਜੋਂ ਕਰਨਵੀਰ ਕਟਾਰੀਆ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ 1971 ਵਿੱਚ, ਰਾਜਸਥਾਨ ਸੈਕਟਰ ਵਿੱਚ ਲੌਂਗੇਵਾਲਾ ਚੌਕੀ ਵਿਖੇ ਕੰਪਨੀ ਕਮਾਂਡਰ ਵਜੋਂ ਤਾਇਨਾਤ ਬਿ੍ਰਗੇਡੀਅਰ (ਉਸ ਸਮੇਂ ਮੇਜਰ) ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਪਾਕਿਸਤਾਨੀ ਫੌਜ ਦੁਆਰਾ 4-5 ਦਸੰਬਰ, 1971 ਦੀ ਰਾਤ ਨੂੰ 60 ਟੈਂਕਾਂ ਅਤੇ ਇਨਫੈਂਟਰੀ ਬਿ੍ਰਗੇਡ ਦੇ ਲਗਪਗ 3000 ਜੁਆਨਾਂ ਨਾਲ ਕੀਤੇ ਹਮਲੇ ਦਾ, ਆਪਣੀ ਪੰਜਾਬ ਰੈਜੀਮੈਂਟ ਦੀ 23ਵੀਂ ਬਟਾਲੀਅਨ ਦੇ 120 ਜਵਾਨਾਂ ਦੀ ਆਪਣੀ ਕੰਪਨੀ ਨਾਲ, ਜਿਸ ਅਸਾਧਾਰਣ ਬਹਾਦਰੀ ਨਾਲ ਮੁਕਾਬਲਾ ਕੀਤਾ, ਉਸ ਦੀ ਮਿਸਾਲ ਮਿਲਣੀ ਮੁਸ਼ਕਿਲ ਹੈ।

ਇਸੇ ਲੜਾਈ ਦੀ ਕਹਾਣੀ ’ਤੇ ਆਧਾਰਿਤ ਫ਼ਿਲਮ ‘ਬਾਰਡਰ’ ’ਚ ਬਿ੍ਰਗੇਡੀਅਰ ਚਾਂਦਪੁਰੀ ਦੀ ਦਲੇਰੀ ਨੂੰ ਦਿਖਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਇਹ ਬੁੱਤ, ਭਾਰਤੀ ਸੈਨਾ ਦੀ ਆਪਣੀ 32 ਸਾਲ ਦੀ ਨੌਕਰੀ ਦੌਰਾਨ ਵੀਰਤਾ ਭਰਪੂਰ ਤੇ ਗੌਰਵਾਮਈ ਗਾਥਾ ਲਿਖਣ ਵਾਲੇ, ਦੇਸ਼ ਦੇ ਦੂਸਰੇ ਸਭ ਤੋਂ ਵੱਡੇ ਸੈਨਿਕ ਸਨਮਾਨ ‘ਮਹਾਂਵੀਰ ਚੱਕਰ’ ਅਤੇ ‘ਵਿਸ਼ਿਸ਼ਟ ਸੇਵਾ ਮੈਡਲ’ ਨਾਲ ਸਨਮਾਨਿਤ ਸੈਨਾ ਨਾਇਕ ਦੀ ਯਾਦ ਨੂੰ ਚਿਰ-ਸਥਾਈ ਬਣਾਉਣ ਅਤੇ ਦੇਸ਼ ਸੇਵਾ ਲਈ ਪ੍ਰੇਰਨਾ ਦੇਣ ਵਿੱਚ ਅਹਿਮ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੌਜੂਦ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁੱਤ ਅਰਪਣ ਸਮਾਗਮ ਦੇ ਪ੍ਰਬੰਧਾਂ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਬਾਕੀ ਨਾ ਛੱਡਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਬੁੱਤ ਰਾਸ਼ਟਰ ਅਰਪਣ ਕਰਨ ਬਾਅਦ ਇੱਥੇ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ।ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਸਮਾਗਮ ’ਚ ਅਹਿਮ ਸਖਸ਼ੀਅਤਾਂ ਅਤੇ ਲੋਕਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਆਵਾਜਾਈ ਅਤੇ ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਇਸ ਮੌਕੇ ਐਸ ਪੀ (ਜਾਂਚ) ਡਾ. ਮੁਕੇਸ਼, ਐਸ ਪੀ (ਪੀ ਬੀ ਆਈ) ਇਕਬਾਲ ਸਿੰਘ, ਸਹਾਇਕ ਕਮਿਸ਼ਨਰ (ਜ) ਅਤੇ ਫ਼ੀਲਡ ਅਫ਼ਸਰ/ਮੁੱਖ ਮੰਤਰੀ ਪੰਜਾਬ ਡਾ. ਗੁਰਲੀਨ ਸਿੱਧੂ, ਡੀ ਐਸ ਪੀ (ਟ੍ਰੈਫ਼ਿਕ) ਮਾਧਵੀ ਕਟਾਰੀਆ, ਬੀ ਡੀ ਪੀ ਓ ਸੜੋਆ ਗੁਰਪ੍ਰੀਤ ਸਿੰਘ, ਪਿੰਡ ਦੇ ਸਰਪੰਚ ਬਿੰਦਰ ਕੁਮਾਰ, ਇੰਦਰਜੀਤ ਸਿੰਘ ਲੁੱਡੀ, ਸਿਵਲ ਸਰਜਨ ਡਾ. ਦਵਿੰਦਰ ਢਾਂਡਾ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਰਾਮ ਸਿੰਘ, ਜਨ ਸਿਹਤ ਵਿਭਾਗ ਪੁਨੀਤ ਭਸੀਨ, ਡੀ ਐਫ ਐਸ ਸੀ ਰੇਨੂੰ ਬਾਲਾ ਵਰਮਾ, ਈ ਟੀ ਓ ਰਾਜ ਕੁਮਾਰ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD